
ਮਾਪਿਆਂ ਦਾ ਰੋ-ਰੋ ਬੁਰਾ ਹਾਲ
ਜਲੰਧਰ : ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth) ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ( A Punjabi youth who went to canada for a living died) ਵਿਚ ਜਾ ਪੈਂਦੇ ਹਨ।
Sharn
ਅਜਿਹਾ ਹੀ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ। ਜਿਥੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਲੰਘੇ ਮੰਗਲਵਾਰ ਨੂੰ ਉਨਟਾਰੀਓ (ਕੈਨੇਡਾ) ਦੇ ਹਾਈਵੇ 401 ਦੇ ਵੇਸਟਬਾਉਂਡ ਅਤੇ ਸਾਉਥ ਗਲੈਨਗੈਰੀ ਉਨਟਾਰੀਓ ਵਿਖੇ ਨੌਜਵਾਨ ਦਾ ਟਰੱਕ ਅੱਗੇ ਜਾ ਰਹੇ ਟਰੱਕ ਨਾਲ ਟਕਰਾ ਗਿਆ।
Death
ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਸ਼ਰਨ ਵਜੋਂ ਹੋਈ ਹੈ। ਮ੍ਰਿਤਕ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਧਾਰੀਵਾਲ ਦਾ ਰਹਿਣ ਵਾਲਾ ਸੀ। ਨੌਜਵਾਨ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੀ ਰੋ-ਰੋ ਬੁਰਾ ਹਾਲ ਹੈ।
Tragic accident