ਵਿਧਾਨ ਸਭਾ ਚੋਣਾਂ: ਜ਼ਾਬਤਾ ਲਾਗੂ ਹੋਣ ਉਪਰੰਤ ਪੰਜਾਬ 'ਚੋਂ 60.75 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ
Published : Jan 21, 2022, 6:02 pm IST
Updated : Jan 21, 2022, 6:02 pm IST
SHARE ARTICLE
CEO PUNJAB
CEO PUNJAB

ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 3 ਕਰੋੜ ਰੁਪਏ ਦੀ 10.33 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ।

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਲਈ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 20 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 60.75 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।

CEO Punjab CEO Punjab

ਇਸ ਸਬੰਧੀ ਵੇਰਵੇ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 3 ਕਰੋੜ ਰੁਪਏ ਦੀ 10.33 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 44.57 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 12.32 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1112 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ।

CEO Punjab Dr. Karuna RajuCEO Punjab Dr. Karuna Raju

ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2406 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 1322 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 244 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਗੈਰ ਜ਼ਮਾਨਤੀ ਵਾਰੰਟਾਂ ਦੇ 2294 ਕੇਸਾਂ ‘ਤੇ ਕਾਰਵਾਈ  ਕੀਤੀ ਜਾ ਚੁੱਕੀ ਹੈ ਜਦਕਿ 192 ਕੇਸਾਂ ‘ਤੇ ਕਾਰਵਾਈ ਅਮਲ ਅਧੀਨ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 7699 ਨਾਕੇ ਲਾਏ ਗਏ ਹਨ।

2022 electionsElections

ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 3,63,907 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ, ਜੋ ਕਿ 93.72 ਫ਼ੀਸਦ ਬਣਦੇ ਹਨ। ਜਦਕਿ, ਸੂਬੇ ਵਿੱਚ 35 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।  ਇਸ ਤੋਂ ਇਲਾਵਾ ਐਮ.ਸੀ.ਸੀ. ਟੀਮਾਂ ਨੇ ਸਰਕਾਰੀ ਥਾਵਾਂ ਤੋਂ 15,658 ਅਤੇ ਨਿੱਜੀ ਥਾਵਾਂ ਤੋਂ 7404 ਬੈਨਰ, ਪੋਸਟਰ ਅਤੇ ਦਿਵਾਰੀ ਇਸ਼ਤਿਹਾਰ ਵੀ ਹਟਾਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement