ਟੈਕਸ ਚੋਰੀ ਖਿਲਾਫ਼ ਵਿੱਤ ਮੰਤਰੀ ਦਾ ਐਕਸ਼ਨ, ਬਿਨਾਂ ਬਿੱਲ ਤੋਂ ਫੜੇ 15-16 ਟਰੱਕ, ਲਗਾਇਆ ਜੁਰਮਾਨਾ 
Published : Jan 21, 2023, 11:33 am IST
Updated : Jan 21, 2023, 11:33 am IST
SHARE ARTICLE
 Finance Minister's action against tax evasion, 15-16 trucks caught without bill, fine imposed
Finance Minister's action against tax evasion, 15-16 trucks caught without bill, fine imposed

ਹਰਪਾਲ ਚੀਮਾ ਨੇ ਦੱਸਿਆ ਕਿ ਕੁੱਝ ਟਰੱਕ ਵਾਲਿਆਂ ਦੇ ਸਾਰੇ ਦਸਤਾਵੇਜ਼ ਪੂਰੇ ਸਨ ਤੇ ਉਹ ਹੁਕਮਾਂ ਦੀ ਪਾਲਣਾ ਕਰ ਰਹੇ ਹਨ। 

ਪਟਿਆਲਾ  : ਵਿੱਤ ਮੰਤਰੀ ਹਰਪਾਲ ਚੀਮਾ ਨੇ ਸ਼ਨੀਵਾਰ ਨੂੰ ਤੜਕਸਾਰ ਹੀ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਅਚਨਚੇਤ ਟਰੱਕਾਂ ਦੀ ਚੈਕਿੰਗ ਕੀਤੀ। ਉਨ੍ਹਾਂ ਦੇ ਨਾਲ ਆਬਕਾਰੀ ਤੇ ਕਰ ਵਿਭਾਗ ਦੇ ਅਧਿਕਾਰੀ ਵੀ ਸਨ। ਵਿੱਤ ਮੰਤਰੀ ਨੇ ਸੂਬੇ 'ਚ ਆ ਰਹੇ ਅਤੇ ਜਾ ਰਹੇ ਟਰੱਕਾਂ ਦੀ ਚੈਕਿੰਗ ਕਰ ਕੇ ਜੀ. ਐੱਸ. ਟੀ. ਚੋਰੀ ਦੀ ਚੈਕਿੰਗ ਕੀਤੀ। ਦਰਅਸਲ ਉਹ ਆਪਣੇ ਹਲਕੇ 'ਚ ਜਾ ਰਹੇ ਸਨ।

ਇਹ ਵੀ ਪੜ੍ਹੋ: ਚਾਈਨਾ ਡੋਰ ਨੇ ਕੱਟੀਆਂ ਗਲ਼ੇ ਦੀਆਂ ਨਸਾਂ, ਜ਼ਿੰਦਗੀ ਦੀ ਜੰਗ ਲੜ ਰਹੀ ਸ਼ੁਭਨੀਤ ਕੌਰ

ਇਸ ਦੌਰਾਨ ਜਦੋਂ ਉਨ੍ਹਾਂ ਨੂੰ ਜੀ. ਐੱਸ. ਟੀ. ਚੋਰੀ ਹੋਣ ਬਾਰੇ ਸ਼ਿਕਾਇਤਾਂ ਮਿਲੀਆਂ ਤਾਂ ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਨਾਲ ਲੈ ਕੇ ਰੇਡ ਮਾਰ ਦਿੱਤੀ। ਉਨ੍ਹਾਂ ਦੱਸਿਆ ਕਿ ਕੁੱਝ ਟਰੱਕਾਂ ਵਾਲਿਆਂ ਕੋਲ ਲੱਦੇ ਸਾਮਾਨ ਦੇ ਬਿੱਲ ਹੀ ਨਹੀਂ ਹਨ। ਅਜਿਹਾ ਹੀ ਇਕ ਟਰੱਕ ਕਬਾੜ ਦਾ ਸਾਮਾਨ ਲੈ ਕੇ ਜਾ ਰਿਹਾ ਸੀ, ਜਿਸ ਕੋਲ ਕੋਈ ਬਿੱਲ ਨਹੀਂ ਸੀ।

ਉਨ੍ਹਾਂ ਦੱਸਿਆ ਕਿ ਅਜਿਹੇ ਸਾਰੇ ਟਰੱਕਾਂ ਵਾਲਿਆਂ ਦੇ ਦਸਤਾਵੇਜ਼ ਚੈੱਕ ਕੀਤੇ ਗਏ ਅਤੇ ਉਨ੍ਹਾਂ ਨੂੰ ਬਣਦਾ ਜੁਰਮਾਨਾ ਲਗਾਇਆ ਗਿਆ ਤੇ ਅੱਗੇ ਵੀ ਲਗਾਇਆ ਜਾਵੇਗਾ। ਇਕ ਅੰਦਾਜ਼ੇ ਮੁਤਾਬਕ ਅਜਿਹੇ ਡਿਫਾਲਟਰਾਂ ਨੂੰ 10 ਤੋਂ 15 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਹਰਪਾਲ ਚੀਮਾ ਨੇ ਦੱਸਿਆ ਕਿ ਕੁੱਝ ਟਰੱਕ ਵਾਲਿਆਂ ਦੇ ਸਾਰੇ ਦਸਤਾਵੇਜ਼ ਪੂਰੇ ਸਨ ਤੇ ਉਹ ਹੁਕਮਾਂ ਦੀ ਪਾਲਣਾ ਕਰ ਰਹੇ ਹਨ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM
Advertisement