ਜਲ ਸਰੋਤ ਮੰਤਰੀ ਵੱਲੋਂ ਪੇਂਡੂ ਖੇਤਰਾਂ ਨੂੰ ਜੋਗਾ ਡਿਸਟ੍ਰੀਬਿਊਟਰੀ ਦੇ 26.91 ਕਰੋੜ ਦੇ ਪ੍ਰਾਜੈਕਟ ਦਾ ਤੋਹਫਾ
Published : Jan 21, 2023, 7:29 pm IST
Updated : Jan 21, 2023, 7:29 pm IST
SHARE ARTICLE
Gift of 26.91 crores project of Joga distributor to rural areas by Water Resources Minister
Gift of 26.91 crores project of Joga distributor to rural areas by Water Resources Minister

ਕੰਕਰੀਟ ਲਾਈਨਿੰਗ ਤੋਂ ਇਲਾਵਾ 20 ਫੀਸਦੀ ਸਮਰੱਥਾ ਵਧਾਈ, ਕਰੀਬ 108000 ਏਕੜ ਰਕਰੇ ਨੂੰ ਮਿਲੇਗਾ ਲਾਹਾ

 

ਚੰਡੀਗੜ੍ਹ: ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਜ਼ਿਲ੍ਹਾ ਬਰਨਾਲਾ ਅੰਦਰ ਕਰੋੜਾਂ ਦੇ ਨਹਿਰੀ ਪ੍ਰਾਜੈਕਟਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਿੰਜਾਈ ਪ੍ਰਾਜੈਕਟਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਵਚਨਬੱਧ ਹੈ ਅਤੇ ਕਿਸਾਨੀ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਮੰਤਰੀ ਜੀ ਨੇ ਪਿੰਡ ਕੋਠੇ ਰਾਜਿੰਦਰ ਪੁਰਾ ਵਿਖੇ ਜ਼ਮੀਨ ਦੋਜ ਪਾਈਪਲਾਈਨ ਵਿਛਾਉਣ ਦੇ ਕੰਮ ਅਤੇ ਖ਼ਾਲ ਪੱਕੇ ਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਉਹਨਾਂ ਦੱਸਿਆ ਕਿ ਇਹ ਪ੍ਰੋਜੈਕਟ ਰੂ 43 ਲੱਖ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ ਅਤੇ ਇਸ ਨਾਲ 174 ਹੈਕਟੇਅਰ ਰਕਬੇ ਨੂੰ ਖੇਤੀ ਲਈ ਨਹਿਰੀ ਪਾਣੀ ਮਿਲੇਗਾ। ਇਸ 2511 ਮੀਟਰ ਲੰਬੇ ਪਾਈਪ ਲਾਈਨ ਨੈਟਵਰਕ ਦੀ ਲਾਈਨਿੰਗ ਕਰਨ ਨਾਲ ਟੇਲ ਏਂਡ ਉੱਤੇ ਪੈਣ ਵਾਲੇ ਇਨ੍ਹਾਂ ਪਿੰਡਾਂ ਨੂੰ ਵੱਡੀ ਸਹੂਲਤ ਦਿੱਤੀ ਗਈ ਹੈ।

ਇਸ ਮਗਰੋਂ ਜਲ ਸਰੋਤ ਮੰਤਰੀ ਵੱਲੋਂ ਪਿੰਡ ਉੱਪਲੀ ਨੇੜੇ ਦਾਨਗੜ੍ਹ ਮਾਈਨਰ ਦੇ 85 ਲੱਖ ਦੀ ਲਾਗਤ ਵਾਲੇ ਪ੍ਰਾਜੈਕਟ (7.70 ਕਿਲੋਮੀਟਰ ਲਾਈਨਿੰਗ) ਦਾ ਉਦਘਾਟਨ ਕੀਤਾ ਗਿਆ, ਜਿਸ ਦੀ 20 ਫੀਸਦੀ ਸਮਰੱਥਾ ਵਧਾਉਣ ਦੇ ਨਾਲ ਨਾਲ ਕੰਕਰੀਟ ਲਾਈਨਿੰਗ ਕੀਤੀ ਗਈ ਹੈ। ਇਸ ਮੌਕੇ ਸ੍ਰੀ ਮੀਤ ਹੇਅਰ ਨੇ ਆਖਿਆ ਕਿ ਇਸ ਪ੍ਰਾਜੈਕਟ ਨਾਲ ਪਿੰਡ ਕੱਟੂ, ਦਾਨਗੜ੍ਹ, ਉਪਲੀ ਤੇ ਧਨੌਲਾ ਆਦਿ ਪਿੰਡਾਂ ਨੂੰ ਨਹਿਰੀ ਪਾਣੀ ਮੁਹੱਈਆ ਹੋਵੇਗਾ। ਇਸ ਮਾਈਨਰ ਦੀ 7.70 ਤੋਂ 8.43 ਕਿਊਸਕ ਪਾਣੀ ਦੀ ਸਮਰੱਥਾ ਹੈ, ਜੋ ਕਰੀਬ 2800 ਏਕੜ ਰਕਬੇ ਨੂੰ ਸਿੰਜੇਗਾ।

ਮੀਤ ਹੇਅਰ ਨੇ ਅੱਜ ਪਿੰਡ ਹਰੀਗੜ੍ਹ ਨੇੜੇ ਧਨੌਲਾ-ਬਡਬਰ ਮੁੱਖ ਸੜਕ ’ਤੇ ਜੋਗਾ ਡਿਸਟ੍ਰੀਬਿਊਟਰੀ ਦੇ 26.91 ਕਰੋੜ ਦੇ ਨਵੀਨੀਕਰਨ ਪ੍ਰਾਜੈਕਟ ਦਾ ਉਦਘਾਟਨ ਕੀਤਾ, ਜਿਸ ਦੀ 4.75 ਕਿਲੋਮੀਟਰ ਕੰਕਰੀਟ ਲਾਈਨਿੰਗ ਦਾ ਕੰਮ ਮੁਕੰਮਲ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਡਿਸਟ੍ਰੀਬਿਊਟਰੀ ਦੀ ਸਮਰੱਥਾ 301.32 ਕਿਊਕਿ ਤੋਂ 327.74 ਕਿਊਸਕ ਦੀ ਹੈ, ਜਿਸ ਨਾਲ ਕਰੀਬ 108000 ਏਕੜ ਰਕਬੇ ਨੂੰ ਨਹਿਰੀ ਪਾਣੀ ਮੁਹੱਈਆ ਹੋਵੇਗਾ।

ਜਲ ਸਰੋਤ ਮੰਤਰੀ ਨੇ ਦੱਸਿਆ ਕਿ ਇਸ ਡਿਸਟ੍ਰੀਬਿਊਟਰੀ ਨਾਲ ਜ਼ਿਲ੍ਹੇ ਦੇ ਪਿੰਡ ਹਰੀਗੜ੍ਹ, ਅਤਰ ਸਿੰਘ ਵਾਲਾ, ਧਨੌਲਾ, ਭੂਰੇ, ਕੁੱਬੇ, ਅਸਪਾਲ ਕਲਾਂ, ਅਸਪਾਲ ਖੁਰਦ, ਬਦਰਾ, ਭੈਣੀ ਫੱਤਾ ਤੇ ਧੂਰਕੋਟ ਆਦਿ ਪਿੰਡਾਂ ਨੂੰ ਵੱਡਾ ਫਾਇਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਜਿੱਥੇ ਕੰਕਰੀਟ ਲਾਈਨਿੰਗ ਨਾਲ ਸੀਪੇਜ ਘਟਣ ਨਾਲ ਪਿੰਡਾਂ ਨੂੰ ਵੱਧ ਪਾਣੀ ਸਿੰਜਾਈ ਲਈ ਮਿਲੇਗਾ, ਉਥੇ ਇਸ ਡਿਸਟ੍ਰੀਬਿਊਟਰੀ ਦੀ 20 ਫੀਸਦੀ ਸਮਰੱਥਾ ਵੀ ਵਧਾਈ ਗਈ ਹੈ।

SHARE ARTICLE

ਏਜੰਸੀ

Advertisement

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM
Advertisement