ਚਾਈਨਾ ਡੋਰ ਨੇ ਕੱਟੀਆਂ ਗਲ਼ੇ ਦੀਆਂ ਨਸਾਂ, ਜ਼ਿੰਦਗੀ ਦੀ ਜੰਗ ਲੜ ਰਹੀ ਸ਼ੁਭਨੀਤ ਕੌਰ
Published : Jan 21, 2023, 10:52 am IST
Updated : Jan 21, 2023, 10:52 am IST
SHARE ARTICLE
Shubneet Kaur
Shubneet Kaur

ਪੀੜਤ ਲੜਕੀ ਸਤਿਗੁਰੂ ਪ੍ਰਤਾਪ ਸਿੰਘ ਹਸਪਤਾਲ (ਅਪੋਲੋ) ਲੁਧਿਆਣਾ ਵਿਖੇ ਜ਼ੇਰੇ ਇਲਾਜ ਹੈ।

 

ਦੋਰਾਹਾ: ਚਾਈਨਾ ਡੋਰ ਦੀ ਲਪੇਟ ਵਿਚ ਆਉਣ ਕਾਰਨ ਦੋਰਾਹਾ ਦੀ ਸ਼ੁਭਨੀਤ ਕੌਰ ਜ਼ਿੰਦਗੀ ਦੀ ਜੰਗ ਲੜ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਜਦੋਂ ਉਹ ਕੰਮ ਤੋਂ ਵਾਪਸ ਘਰ ਜਾ ਰਹੀ ਸੀ ਤਾਂ ਕੱਦੋ ਚੌਕ 'ਤੇ ਚਾਈਨਾ ਡੋਰ ਉਸ ਦੇ ਗਲ਼ੇ 'ਚ ਫਸ ਗਈ, ਇਸ ਦੌਰਾਨ ਉਸ ਦੇ ਗਲੇ ਦੀਆਂ ਨਸਾਂ ਕੱਟੀਆਂ ਗਈਆਂ। ਪੀੜਤ ਲੜਕੀ ਸਤਿਗੁਰੂ ਪ੍ਰਤਾਪ ਸਿੰਘ ਹਸਪਤਾਲ (ਅਪੋਲੋ) ਲੁਧਿਆਣਾ ਵਿਖੇ ਜ਼ੇਰੇ ਇਲਾਜ ਹੈ।

ਇਹ ਵੀ ਪੜ੍ਹੋ: ਸੀਟ ਬੈਲਟ ਨਾ ਲਗਾਉਣ ਕਾਰਨ ਬ੍ਰਿਟਿਸ਼ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੂੰ 100 ਪੌਂਡ ਦਾ ਜੁਰਮਾਨਾ 

ਪਰਿਵਾਰ ਨੇ ਪ੍ਰਸ਼ਾਸਨ ਕੋਲੋਂ ਚਾਈਨਾ ਡੋਰ ਵੇਚਣ ਅਤੇ ਇਸ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਜਾਣਕਾਰੀ ਅਨੁਸਾਰ ਸ਼ੁਭਨੀਤ ਕੌਰ ਪੜ੍ਹਾਈ ਦੇ ਨਾਲ-ਨਾਲ ਮੈਕਡਾਨਲਡ ਵਿਖੇ ਕੰਮ ਕਰਕੇ ਆਪਣੇ ਘਰ ਦਾ ਗੁਜ਼ਾਰਾ ਚਲਾਉਂਦੀ ਹੈ। ਉਸ ਦੀ ਮਾਤਾ ਗੀਤਾ ਵਰਮਾ ਨੇ ਦੱਸਿਆ ਕਿ ਉਹਨਾਂ ਦੇ ਪਰਿਵਾਰ ਦੇ ਤਿੰਨੋਂ ਜੀਅ ਕੰਮ ਕਰਦੇ ਹਨ ਤਾਂ ਪਰਿਵਾਰ ਦਾ ਗੁਜ਼ਾਰਾ ਚੱਲਦਾ ਹੈ।

ਇਹ ਵੀ ਪੜ੍ਹੋ: ਗੂਗਲ 'ਚ ਹੋਵੇਗੀ 12,000 ਕਰਮਚਾਰੀਆਂ ਛਾਂਟੀ, CEO ਸੁੰਦਰ ਪਿਚਾਈ ਨੇ ਲਿਖਿਆ ਭਾਵੁਕ ਸੰਦੇਸ਼

ਪਰਿਵਾਰ ਕੋਲ ਇਲਾਜ ਕਰਾਉਣ ਲਈ ਪੈਸੇ ਨਹੀਂ ਹਨ। ਸ਼ੁਭਨੀਤ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਪਰਿਵਾਰ ਨੇ ਸਰਕਾਰ ਤੋਂ ਮੰਗ ਕੀਤੀ ਕਿ ਅਜਿਹੀਆਂ ਘਟਨਾਵਾਂ 'ਚ ਜ਼ਖਮੀ ਹੋਣ ਵਾਲੇ ਲੋਕਾਂ ਦੇ ਇਲਾਜ ਦਾ ਖਰਚਾ ਸਰਕਾਰ ਵੱਲੋਂ ਚੁੱਕਿਆ ਜਾਵੇ। ਦੋਰਾਹਾ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਸੰਗੀਨ ਧਾਰਾਵਾਂ ਹੇਠ ਮੁਕੱਦਮਾ ਦਰਜ ਕਰ ਲਿਆ ਹੈ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement