ਪੁਲਿਸ ਇੰਸਪੈਕਟਰ ਬਲਜੀਤ ਸਿੰਘ 7 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ
Published : Jan 21, 2023, 1:49 pm IST
Updated : Jan 21, 2023, 1:50 pm IST
SHARE ARTICLE
Police Inspector caught red-handed accepting bribe of 7 lakh rupees
Police Inspector caught red-handed accepting bribe of 7 lakh rupees

ਤਰਨਤਾਰਨ ਵਿਖੇ ਟ੍ਰੈਫਿਕ ਇੰਚਾਰਜ ਵਜੋਂ ਤਾਇਨਾਤ ਇੰਸਪੈਕਟਰ ਨੇ ਅਦਾਲਤੀ ਕੇਸ ’ਚ ਮਦਦ ਦੇ ਬਦਲੇ ਮੰਗੀ ਸੀ ਰਿਸ਼ਵਤ

 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਪੁਲਿਸ ਇੰਸਪੈਕਟਰ ਬਲਜੀਤ ਸਿੰਘ ਨੂੰ 7 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਭਾਰਤੀ ਹਾਕੀ ਟੀਮ ਦੇ ਸਟਾਰ ਮਿਡ ਫੀਲਡਰ ਹਾਰਦਿਕ ਸਿੰਘ ਸੱਟ ਕਾਰਨ ਵਿਸ਼ਵ ਕੱਪ ਤੋਂ ਹੋਏ ਬਾਹਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਰਨਤਾਰਨ ਵਿਖੇ ਟਰੈਫਿਕ ਇੰਚਾਰਜ ਵਜੋਂ ਤਾਇਨਾਤ ਇੰਸਪੈਕਟਰ ਬਲਜੀਤ ਸਿੰਘ (ਨੰਬਰ 111/ਬੀ.ਆਰ. ਤਰਨਤਾਰਨ) ਨੂੰ ਸ਼ਰਨਜੀਤ ਸਿੰਘ ਜਿੰਮੀ ਵਾਸੀ ਮਾਡਲ ਟਾਊਨ, ਖਰੜ, ਜ਼ਿਲ੍ਹਾ ਐਸ.ਏ.ਐਸ. ਨਗਰ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਮੁਲਜ਼ਮ ਪੁਲਿਸ ਕਰਮਚਾਰੀ ਪਹਿਲਾਂ ਵੀ ਐਨ.ਡੀ.ਪੀ.ਐਸ. ਕੇਸ ਵਿੱਚ ਮੁਅੱਤਲ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਸੌਦਾ ਸਾਧ ਨੂੰ ਪੈਰੋਲ ਮਿਲਣ ’ਤੇ ਸਵਾਤੀ ਮਾਲੀਵਾਲ ਦਾ ਟਵੀਟ, ‘ਆਪਣੀਆਂ ਧੀਆਂ ਬਚਾਓ, ਬਲਾਤਕਾਰੀ ਆਜ਼ਾਦ ਘੁੰਮਣਗੇ’

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਉਸ ਦੇ ਪਿਤਾ ਅਤੇ ਮਾਤਾ ਨੂੰ ਅਦਾਲਤੀ ਕੇਸ ਵਿੱਚ ਪੇਸ਼ੀ ਤੋਂ ਛੋਟ ਦਿਵਾਉਣ ਬਦਲੇ 10,00,000 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਉਸਨੇ ਅੱਗੇ ਦੱਸਿਆ ਕਿ ਦੋਸ਼ੀ ਪੁਲਿਸ ਕਰਮਚਾਰੀ ਨੇ ਇਹ ਰਿਸ਼ਵਤ ਦੀ ਰਕਮ 7 ਲੱਖ ਅਤੇ 3 ਲੱਖ ਰੁਪਏ ਦੀਆਂ ਦੋ ਕਿਸ਼ਤਾਂ ਵਿੱਚ ਦੇਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਲਤੀਫਪੁਰਾ ਉਜਾੜੇ ਦੇ ਪੀੜਤਾਂ ਨੂੰ ਮਿਲੇਗਾ ‘ਵਿਸ਼ੇਸ਼ ਪੈਕੇਜ’! ਅਗਲੇ ਹਫ਼ਤੇ ਹੋ ਸਕਦਾ ਹੈ ਐਲਾਨ

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੁਸ਼ਟੀ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਪਹਿਲੀ ਕਿਸ਼ਤ ਵਜੋਂ 7 ਲੱਖ ਦੀ ਰੁਪਏ ਦੀ ਰਿਸ਼ਵਤ ਲੈਂਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਉਕਤ ਦੋਸ਼ੀ ਇੰਸਪੈਕਟਰ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਉਡਣ ਦਸਤਾ-1 ਪੰਜਾਬ, ਐਸ.ਏ.ਐਸ.ਨਗਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Tags: vigilance, punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM
Advertisement