
ਬਿਜਲੀ ਦੇ ਖੰਭੇ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ
ਪਿੰਡ ਸਾਂਦੇ ਹਾਸ਼ਮ: ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਇੱਕ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ। ਇਥੇ ਥਾਣਾ ਕੁੱਲਗੜ੍ਹੀ ਦੇ ਪਿੰਡ ਸਾਂਦੇ ਹਾਸ਼ਮ ਦੇ ਵਾਸੀ ਜਸ਼ਨਪ੍ਰੀਤ ਸਿੰਘ ਬੈਂਸ ਪੁੱਤਰ ਲਖਵਿੰਦਰ ਸਿੰਘ ਬੈਂਸ ਦੀ ਬੀਤੀ ਰਾਤ ਹੋਏ ਭਿਆਨਕ ਸੜਕ ਹਾਦਸੇ ਵਿਚ ਮੌਤ ਹੋ ਗਈ।
ਪ੍ਰਾਪਤ ਵੇਰਵਿਆਂ ਅਨੁਸਾਰ ਮ੍ਰਿਤਕ ਆਪਣੀ ਸਵਿਫ਼ਟ ਕਾਰ ਨੰਬਰ ਪੀ. ਬੀ. 05 ਵੀ 0502 ’ਤੇ ਜ਼ੀਰਾ ਵਾਲੇ ਪਾਸੇ ਤੋਂ ਆ ਰਿਹਾ ਸੀ, ਜਦ ਉਹ ਪਿੰਡ ਸ਼ੇਰ ਖਾਂ ਦੇ ਬੱਸ ਅੱਡੇ ਨੇੜੇ ਪਹੁੰਚਿਆ ਤਾਂ ਉਸ ਦੀ ਕਾਰ ਇਕ ਬਿਜਲੀ ਦੇ ਖੰਭੇ ਨਾਲ ਟਕਰਾ ਕੇ ਦਰਖ਼ਤਾਂ ਵਿਚ ਵੱਜਦੀ ਹੋਈ ਸੜਕ ਕਿਨਾਰੇ ਜਾ ਡਿੱਗੀ।
ਟੱਕਰ ਇੰਨੀ ਭਿਆਨਕ ਸੀ ਕਿ ਹਾਦਸੇ ’ਚ ਜਸ਼ਨਪ੍ਰੀਤ ਸਿੰਘ ਦੇ ਗੰਭੀਰ ਸੱਟਾਂ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਮਾਪਿਆਂ ਦੇ ਇਕਲੌਤੇ ਪੁੱਤਰ ਦੀ ਸੜਕ ਹਾਦਸੇ ਵਿਚ ਹੋਈ ਦਰਦਨਾਕ ਮੌਤ ਕਰਨ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਹੈ। ਥਾਣਾ ਕੁੱਲਗੜ੍ਹੀ ਦੀ ਪੁਲਿਸ ਵਲੋਂ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ।