Punjab News: ਕੁਲਤਾਰ ਸੰਧਵਾਂ ਨੇ ਸ੍ਰੀ ਰਾਮ ਦੀ ਪਵਿੱਤਰ ਸਥਾਪਨਾ ਦਾ ਸਿਆਸੀਕਰਨ ਕਰਨ ਨੂੰ ਮੰਦਭਾਗਾ ਕਰਾਰ ਦਿੱਤਾ
Published : Jan 21, 2024, 9:06 pm IST
Updated : Jan 21, 2024, 9:06 pm IST
SHARE ARTICLE
Kultar Sandhwan slams BJP;s politicisation of pious consecration of Sri Ram
Kultar Sandhwan slams BJP;s politicisation of pious consecration of Sri Ram

ਕਿਹਾ, ਭਗਵਾਨ ਕਿਸੇ ਦਾ ਏਕਾਧਿਕਾਰ ਨਹੀਂ ਹੋ ਸਕਦਾ

Punjab News: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਲਕੇ ਅਯੁੱਧਿਆ ਵਿਖੇ ਹੋਣ ਵਾਲੇ ਭਗਵਾਨ ਸ੍ਰੀ ਰਾਮ ਦੇ ਪਵਿੱਤਰ ਮੌਕੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਪੰਜਾਬ ਵਿਧਾਨ ਸਭਾ ਸਪੀਕਰ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸਾਰੇ ਧਰਮ ਸਭਨਾਂ ਲਈ ਸਾਂਝੇ ਹੁੰਦੇ ਹਨ ਅਤੇ ਕੋਈ ਵੀ ਵਿਅਕਤੀ ਕਦੇ ਵੀ ਪ੍ਰਮਾਤਮਾ ਉੱਤੇ ਏਕਾਧਿਕਾਰ ਦਾ ਦਾਅਵਾ ਨਹੀਂ ਕਰ ਸਕਦਾ।

ਸੰਧਵਾਂ ਨੇ ਕਿਹਾ, ‘‘ਭਾਜਪਾ ਨੇ ਆਪਣੇ ਸਿਆਸੀ ਲਾਹੇ ਲਈ ਸ੍ਰੀ ਰਾਮ ਦਾ ਨਾਮ ਵਰਤਣ ਦੀ ਕੋਸ਼ਿਸ਼ ਕੀਤੀ ਹੈ।’’  ਉਨ੍ਹਾਂ ਕਿਹਾ ਕਿ ਇਹ ਬੜਾ ਮੰਦਭਾਗਾ ਵਰਤਾਰਾ ਹੈ, ਜੋ ਕਿ ਸਾਡੇ ਸੰਵਿਧਾਨਕ ਸਿਧਾਂਤਾਂ ਨਾਲ ਉੱਕਾ ਹੀ ਮੇਲ ਨਹੀਂ ਖਾਂਦਾ ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 ਦੇਸ਼ ਵਿਦੇਸ਼ ਵਸਦੇ ਸਮੂਹ ਨਾਗਰਿਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਸ. ਸੰਧਵਾਂ ਨੇ ਸਰਬ-ਸਾਂਝੀਵਾਲਤਾ ਅਤੇ ਭਾਈਚਾਰਕ ਸਾਂਝ ਲਈ ਅਰਦਾਸ ਕਰਦਿਆਂ ਕਿਹਾ ਕਿ ਬੇਸ਼ੱਕ ਪ੍ਰਭੂ ਦੀ ਯਾਦ ਨੂੰ ਸਿਆਸੀ ਮਕਸਦ ਦੀ ਪੂਰਤੀ ਲਈ ਵਰਤਣ ਦੇ ਅਣਥੱਕ ਯਤਨ ਕੀਤੇ ਜਾ ਰਹੇ ਹਨ, ਪਰ ਪ੍ਰਭੂ ਭਗਤੀ ਨੂੰ ਕਿਸੇ ਸਿਆਸੀ ਵਲਗਣਾਂ ਦੇ ਘੇਰੇ ਚ ਕੈਦ ਨਹੀਂ ਕੀਤਾ ਜਾ ਸਕਦਾ।

 (For more Punjabi news apart from Kultar Sandhwan slams BJP;s politicisation of pious consecration of Sri Ram, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement