
Batala News: ਪਿੰਡ ਦੇ ਨੌਜਵਾਨਾਂ ਨੇ ਹੀ ਦਿਤਾ ਵਾਰਦਾਤ ਨੂੰ ਅੰਜਾਮ
Murder of youth with sharp weapons Batala News in punjabi : ਬਟਾਲਾ ਦੇ ਨਜ਼ਦੀਕੀ ਪਿੰਡ ਅਕਰਪੁਰਾ ਕਲਾਂ 'ਚ ਵੱਡੀ ਵਾਰਦਾਤ ਵਾਪਰੀ ਹੈ। ਇਥੇ ਮਮੂਲੀ ਰੰਜਿਸ਼ ਦੇ ਚਲਦਿਆਂ ਤੇਜ਼ ਹਥਿਆਰਾਂ ਨਾਲ ਇੱਕ ਨੌਜਵਾਨ ਦਾ ਕਤਲ ਕਰ ਦਿਤਾ ਗਿਆ। ਮਿਰਤਕ ਨੌਜਵਾਨ ਦੀ ਪਛਾਣ ਰੋਸ਼ਨਦੀਪ 20 ਸਾਲ ਪੁੱਤਰ ਜੋਗਿੰਦਰ ਸਿੰਘ ਵਾਸੀ ਅਕਰਪੁਰਾ ਕਲਾਂ ਵਜੋਂ ਹੋਈ ਹੈ।
ਇਹ ਵੀ ਪੜ੍ਹੋ: Punjab Encounter News: ਲਾਰੈਂਸ ਬਿਸ਼ਨੋਈ ਦੇ ਗੁਰਗਿਆਂ ਦਾ ਐਨਕਾਊਂਟਰ, ਕਰਾਸ ਫਾਇਰਿੰਗ ਤੋਂ ਬਾਅਦ 2 ਗ੍ਰਿਫ਼ਤਾਰ
ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਭਰਾ ਨੇ ਦੱਸਿਆ ਕਿ ਬੀਤੀ ਦੇਰ ਰਾਤ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਉਸ ਦੇ ਭਰਾ ਨੂੰ ਘੇਰ ਕੇ ਤੇਜ਼ ਹਥਿਆਰਾਂ ਨਾਲ ਬੁਰੀ ਤਰ੍ਹਾਂ ਵੱਢ ਦਿਤਾ। ਜਿਸ ਨਾਲ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਉਸ ਨੇ ਦੱਸਿਆ ਕਿ ਗੰਭੀਰ ਜ਼ਖ਼ਮੀ ਹੋਏ ਰੋਸ਼ਨਦੀਪ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ।
ਇਹ ਵੀ ਪੜ੍ਹੋ: India Maldives Relation: ਮਾਲਦੀਵ ਦੇ ਰਾਸ਼ਟਰਪਤੀ ਨੇ ਭਾਰਤੀ ਜਹਾਜ਼ ਦੀ ਵਰਤੋਂ ਦੀ ਨਹੀਂ ਦਿੱਤੀ ਇਜਾਜ਼ਤ, ਭਾਰਤੀ ਲੜਕੇ ਦੀ ਮੌਤ: ਰਿਪੋਰਟ
ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ 'ਚ ਡਾਕਟਰਾਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੌਕੇ ਤੇ ਪੁੱਜੇ ਥਾਣਾ ਕਿਲਾ ਲਾਲ ਸਿੰਘ ਦੇ ਐਸਐਚਓ ਹਰਮੀਕ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from Murder of youth with sharp weapons Batala News in punjabi, stay tuned to Rozana Spokesman)