
Nawanshahr Accident News: ਰਿਸ਼ਤੇਦਾਰੀ 'ਚ ਜਾ ਰਹੇ ਸਨ ਦੋਵੇਂ ਮ੍ਰਿਤਕ
Two persons riding a bike died after being hit by a car Nawanshahr Accident News in punjabi : ਨਵਾਂਸ਼ਹਿਰ-ਬੰਗਾ ਨੈਸ਼ਨਲ ਹਾਈਵੇ 'ਤੇ ਪਿੰਡ ਚੂਹੜਪੁਰ ਲਿੰਕ ਰੋਡ ਨੇੜੇ ਫਾਰਚੂਨਰ ਕਾਰ ਅਤੇ ਮੋਟਰਸਾਈਕਲ ਵਿਚਕਾਰ ਭਿਆਨਕ ਟੱਕਰ ਹੋ ਗਈ। ਜਿਸ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ।
ਇਹ ਵੀ ਪੜ੍ਹੋ: Batala News: ਪੁਰਾਣੀ ਰੰਜਿਸ਼ ਕਾਰਨ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ
ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਨਵਾਂਸ਼ਹਿਰ ਦੇ ਏ.ਐਸ.ਆਈ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਜਗਦੀਸ਼ ਰਾਮ ਵਾਸੀ ਪਿੰਡ ਧਮਾਈ, ਥਾਣਾ ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਨੇ ਪੁਲਿਸ ਨੂੰ ਬਿਆਨ ਦਰਜ ਕਰਵਾਏ ਕਿ ਮੇਰਾ ਪਿਤਾ ਪਰਮਜੀਤ ਅਤੇ ਮੇਰਾ ਤਾਇਆ ਧਰਮਪਾਲ ਪੁੱਤਰ ਕਰਤਾਰ ਚੰਦ ਮੋਟਰਸਾਈਕਲ 'ਤੇ ਆਪਣੇ ਪਿੰਡ ਧਮਾਈ ਤੋਂ ਰਿਸ਼ਤੇਦਾਰੀ ਵਿਚ ਜਾ ਰਹੇ ਸਨ।
ਇਹ ਵੀ ਪੜ੍ਹੋ: Punjab Encounter News: ਲਾਰੈਂਸ ਬਿਸ਼ਨੋਈ ਦੇ ਗੁਰਗਿਆਂ ਦਾ ਐਨਕਾਊਂਟਰ, ਕਰਾਸ ਫਾਇਰਿੰਗ ਤੋਂ ਬਾਅਦ 2 ਗ੍ਰਿਫ਼ਤਾਰ
ਮੇਰਾ ਤਾਇਆ ਧਰਮਪਾਲ ਮੋਟਰਸਾਈਕਲ ਚਲਾ ਰਿਹਾ ਸੀ ਅਤੇ ਪਿੱਛੇ ਮੇਰਾ ਪਿਤਾ ਪਰਮਜੀਤ ਬੈਠਾ ਸੀ। ਮੈਂ ਆਪਣੇ ਮੋਟਰਸਾਈਕਲ 'ਤੇ ਉਨ੍ਹਾਂ ਦੇ ਪਿੱਛੇ ਜਾ ਰਿਹਾ ਸੀ।ਜਦੋਂ ਉਹ ਚੂਹੜਪੁਰ ਲਿੰਕ ਰੋਡ ਤੋਂ ਮੁੱਖ ਕੌਮੀ ਮਾਰਗ ’ਤੇ ਚੜ੍ਹੇ ਤਾਂ ਬੰਗਾ ਸਾਈਡ ਤੋਂ ਇੱਕ ਤੇਜ਼ ਰਫ਼ਤਾਰ ਫਾਰਚੂਨਰ ਕਾਰ ਨੇ ਮੇਰੇ ਤਾਏ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੇਰਾ ਤਾਇਆ ਅਤੇ ਪਿਤਾ ਸੜਕ ਦੇ ਵਿਚਕਾਰ ਡਿਵਾਈਡਰ ’ਤੇ ਡਿੱਗ ਪਏ। ਜਿਸ ਕਾਰਨ ਮੇਰੇ ਚਾਚਾ ਧਰਮਪਾਲ ਅਤੇ ਪਿਤਾ ਪਰਮਜੀਤ ਸਿੰਘ ਦੇ ਗੰਭੀਰ ਸੱਟਾਂ ਲੱਗੀਆਂ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਜਿਸ 'ਤੇ ਮੈਂ ਉਨ੍ਹਾਂ ਨੂੰ ਚੁੱਕ ਕੇ ਸਿਵਲ ਹਸਪਤਾਲ ਨਵਾਂਸ਼ਹਿਰ ਦਾਖਲ ਕਰਵਿਆ, ਜਿੱਥੇ ਡਾਕਟਰਾਂ ਨੇ ਮੇਰੇ ਤਾਏ ਨੂੰ ਮ੍ਰਿਤਕ ਐਲਾਨ ਦਿੱਤਾ। ਕੁਝ ਸਮੇਂ ਬਾਅਦ ਮੇਰੇ ਪਿਤਾ ਪਰਮਜੀਤ ਦੀ ਇਲਾਜ ਦੌਰਾਨ ਮੌਤ ਹੋ ਗਈ। ਏਐਸਆਈ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਕਾਰ ਚਾਲਕ ਇਕਬਾਲ ਸਿੰਘ ਵਾਸੀ ਪਿੰਡ ਜੋਗੇਵਾਲ ਜ਼ਿਲ੍ਹਾ ਮੋਗਾ, ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਕਾਰ ਅਤੇ ਮੋਟਰਸਾਈਕਲ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
(For more Punjabi news apart from Murder of youth with sharp weapons Batala News in punjabi, stay tuned to Rozana Spokesman)