Jalandhar News : ਜਲੰਧਰ ’ਚ ਕਾਰ ਦਾ ਟਾਇਰ ਫਟਣ ਕਾਰਨ ਹੋਇਆ ਹਾਦਸਾ, ਇੱਕੋ ਪਰਿਵਾਰ ਦੇ ਪੰਜ ਮੈਂਬਰ ਜ਼ਖ਼ਮੀ
Published : Jan 21, 2025, 12:51 pm IST
Updated : Jan 21, 2025, 12:51 pm IST
SHARE ARTICLE
Accident due to burst tire of car in Jalandhar, five members of the same family injured latest news in punjabi
Accident due to burst tire of car in Jalandhar, five members of the same family injured latest news in punjabi

Jalandhar News : ਇਕ ਔਰਤ ਦੀ ਹਾਲਤ ਗੰਭੀਰ

Accident due to burst tire of car in Jalandhar, five members of the same family injured latest news in punjabi : ਪੰਜਾਬ ਦੇ ਜਲੰਧਰ ਦੇ ਗੁਰਾਇਆ ਨੇੜੇ ਇਕ ਕਾਰ ਦਾ ਟਾਇਰ ਫਟਣ ਕਾਰਨ ਹਾਦਸਾ ਹੋ ਗਿਆ। ਘਟਨਾ ਸਮੇਂ ਕਾਰ ਵਿਚ ਇਕੋ ਪਰਵਾਰ ਦੇ ਪੰਜ ਮੈਂਬਰ ਸਵਾਰ ਸਨ। ਇਹ ਸਾਰੇ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿਚੋਂ ਇਕ ਔਰਤ ਦੀ ਹਾਲਤ ਗੰਭੀਰ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਬਲ ਦੀਆਂ ਟੀਮਾਂ ਦੋ ਮਿੰਟਾਂ ਦੇ ਅੰਦਰ-ਅੰਦਰ ਮੌਕੇ 'ਤੇ ਪਹੁੰਚ ਗਈਆਂ। ਜਿਸ ਤੋਂ ਬਾਅਦ ਮਾਮਲੇ ਦੀ ਜਾਣਕਾਰੀ ਗੋਰਾਈਆ ਪੁਲਿਸ ਨੂੰ ਵੀ ਦਿਤੀ ਗਈ।

ਜ਼ਖ਼ਮੀਆਂ ਦੀ ਪਛਾਣ ਅਮਰੀਕ ਸਿੰਘ ਪੁੱਤਰ ਗੁਰਚਰਨ ਸਿੰਘ, ਕਮਲ ਅਰੋੜਾ ਪਤਨੀ ਅਮਰੀਕ ਸਿੰਘ, ਫ਼ਤਿਹ ਪੁੱਤਰ ਅਮਰੀਕ ਸਿੰਘ, ਪੁਸ਼ਪਿੰਦਰ ਕੌਰ ਪਤਨੀ ਗੁਰਚਰਨ ਸਿੰਘ ਵਾਸੀ ਯਮੁਨਾ ਨਗਰ ਅਤੇ ਅੰਮ੍ਰਿਤ ਕੌਰ ਪਤਨੀ ਅਮਰਜੀਤ ਸਿੰਘ ਵਾਸੀ ਰੁੜਕੀ ਵਜੋਂ ਹੋਈ ਹੈ। ਜਿਸ ਵਿਚ ਕਮਲ ਅਰੋੜਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮੌਕੇ 'ਤੇ ਪਹੁੰਚੇ ਰੋਡ ਸੇਫ਼ਟੀ ਫ਼ੋਰਸ ਦੇ ਅਧਿਕਾਰੀ ਏ.ਐਸ.ਆਈ ਸਰਬਜੀਤ ਸਿੰਘ ਨੇ ਦਸਿਆ ਕਿ ਇਹ ਸੜਕ ਹਾਦਸਾ ਗੁਰਾਇਆ ਰਾਸ਼ਟਰੀ ਰਾਜਮਾਰਗ 'ਤੇ ਟਾਇਰ ਫਟਣ ਕਾਰਨ ਵਾਪਰਿਆ। ਕਾਰ ਵਿਚ ਇਕੋ ਪਰਵਾਰ ਦੇ ਪੰਜ ਮੈਂਬਰ ਸਵਾਰ ਸਨ। ਇਨ੍ਹਾਂ ਵਿਚੋਂ ਇਕ ਦੀ ਹਾਲਤ ਗੰਭੀਰ ਹੈ। ਉਸ ਨੂੰ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ ਵਿਚ ਰੈਫ਼ਰ ਕਰ ਦਿਤਾ ਗਿਆ ਹੈ।

ਰੋਡ ਸੇਫ਼ਟੀ ਫ਼ੋਰਸ ਦੇ ਏਐਸਆਈ ਸਰਬਜੀਤ ਸਿੰਘ ਨੇ ਕਿਹਾ ਕਿ ਪਰਿਵਾਰ ਅੰਮ੍ਰਿਤਸਰ ਤੋਂ ਯਮੁਨਾਨਗਰ ਜਾ ਰਿਹਾ ਸੀ। ਜਦੋਂ ਗੱਡੀ ਗੁਰਾਇਆ ਬੱਸ ਸਟੈਂਡ ਓਵਰਬ੍ਰਿਜ ਦੇ ਨੇੜੇ ਪਹੁੰਚੀ ਤਾਂ ਗੱਡੀ ਦਾ ਕੰਡਕਟਰ ਸੀਟ ਵਾਲਾ ਟਾਇਰ ਫਟ ਗਿਆ। ਇਸ ਦੌਰਾਨ ਉਸ ਦੀ ਕਾਰ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਹਾਦਸੇ ਦਾ ਸ਼ਿਕਾਰ ਹੋ ਗਈ।

ਖ਼ੁਸ਼ਕਿਸਮਤੀ ਨਾਲ ਇਸ ਘਟਨਾ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਡਰਾਈਵਰ ਨੇ ਸਮੇਂ ਸਿਰ ਗੱਡੀ ਨੂੰ ਕਾਬੂ ਕਰ ਲਿਆ। ਪਰ ਹਾਦਸਾ ਇਸ ਤੋਂ ਵੀ ਵੱਡਾ ਹੋ ਸਕਦਾ ਸੀ। ਜ਼ਖ਼ਮੀਆਂ ਨੂੰ ਐਸ.ਐਸ.ਐਫ਼ ਟੀਮ ਨੇ ਖ਼ੁਦ ਹਸਪਤਾਲ ਪਹੁੰਚਾਇਆ।

(For more Punjabi news apart from Accident due to burst tire of car in Jalandhar, five members of the same family injured latest news in punjabi stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement