Jagjit Singh Dallewal: ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੇ ਭਾਵੁਕ ਬੋਲ, ਕਿਹਾ- ਕਿਹਾ, ਤਕੜੇ ਹੋ ਕੇ ਸੰਘਰਸ਼ ਕਰਨਾ ਪਵੇਗਾ
Published : Jan 21, 2025, 1:05 pm IST
Updated : Jan 21, 2025, 1:05 pm IST
SHARE ARTICLE
Jagjit Singh Dallewal
Jagjit Singh Dallewal

ਕੇਂਦਰ ਉੱਤੇ ਪਾਏ ਦਬਾਅ ਨੂੰ ਘੱਟ ਨਹੀਂ ਹੋਣ ਦੇਣਾ ਚਾਹੀਦਾ

 

Jagjit Singh Dallewal: ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 57ਵੇਂ ਦਿਨ ਵਿਚ ਦਾਖ਼ਲ ਹੋ ਗਿਆ। ਭਾਵੇਂ ਉਹ ਮੈਡੀਕਲ ਟ੍ਰੀਟਮੈਂਟ ਲੈ ਰਹੇ ਹਨ ਪਰ ਉਨ੍ਹਾਂ ਦਾ ਵਰਤ ਹਾਲੇ ਵੀ ਜਾਰੀ ਹੈ। ਇਸ ਦੌਰਾਨ ਰੋਜ਼ਾਨਾ ਸਪੋਕਸਮੈਨ ਦੇ ਪੱਤਰਕਾਰ ਕੁਲਦੀਪ ਸਿੰਘ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੈਡੀਕਲ ਟ੍ਰੀਟਮੈਂਟ ਨਾਲ ਤੇਜ਼ਾਬ ਬਣਨਾ ਬੰਦ ਹੋ ਗਿਆ ਤੇ ਥੋੜ੍ਹਾ ਸਿਹਤ ਵਿਚ ਵੀ ਸੁਧਾਰ ਆਇਆ ਹੈ। ਕਿਹਾ ਕਿ ਸਰੀਰ ਵਿਚ ਕਮਜ਼ੋਰੀ ਹਾਲੇ ਬਹੁਤ ਤੇ ਬੇਚੈਨੀ ਲਗਾਤਾਰ ਮਹਿਸੂਸ ਹੋ ਰਹੀ ਹੈ। 

14 ਫ਼ਰਵਰੀ ਨੂੰ ਕਿਸਾਨਾਂ ਦੀ ਕੇਂਦਰ ਨਾਲ ਹੋਣ ਵਾਲੀ ਮੀਟਿੰਗ ਬਾਰੇ ਬੋਲਦਿਆਂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਲੋਕਾਂ ਦੇ ਸਮਰਥਨ ਨਾਲ ਹੀ ਕੇਂਦਰ ਸਰਕਾਰ ਨੇ ਗੱਲਬਾਤ ਦਾ ਸੱਦਾ ਦਿੱਤਾ ਹੈ। 

ਕਿਹਾ ਕਿ ਅਸੀਂ ਸਾਰੇ ਇਕੱਠੇ ਹਾਂ ਤੇ ਸਾਰਿਆਂ ਨੂੰ ਤਕੜੇ ਹੋ ਕੇ ਸੰਘਰਸ਼ ਕਰਨਾ ਪਵੇਗਾ। ਕੇਂਦਰ ਉੱਤੇ ਪਾਏ ਦਬਾਅ ਨੂੰ ਘੱਟ ਨਹੀਂ ਹੋਣ ਦੇਣਾ ਚਾਹੀਦਾ। ਜਿਹੜੇ ਕੇਂਦਰ ਨਾਲ ਗੱਲਬਾਤ ਕਰਨ ਜਾਣਗੇ ਉਹ ਉਹੀ ਗੱਲ ਕਰਨਗੇ ਜਿਹੜੀ ਉਨ੍ਹਾਂ ਨੂੰ ਫ਼ੋਰਮ ਨੇ ਕਹੀ ਹੋਵੇਗੀ।

ਗੱਲਬਾਤ ਕਰਦਿਆਂ ਜਗਜੀਤ ਸਿੰਘ ਡੱਲੇਵਾਲ ਨੇ ਭਾਵੁਕ ਹੁੰਦਿਆਂ ਕਿਹਾ ਕਿ ਦ੍ਰਿੜ ਇਰਾਦੇ ਤੇ ਅਕਾਲ ਪੁਰਖ ਦੀ ਰਹਿਮਤ ਨਾਲ ਹੀ ਉਹ ਮਰਨ ਵਰਤ ਉੱਤੇ ਬੈਠੇ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement