Mohali News : ਟ੍ਰੈਫਿਕ ਪੁਲਿਸ ਵੱਲੋਂ 10 ਜਨਵਰੀ ਤੋਂ 31 ਜਨਵਰੀ ਤੱਕ ਕੀਤਾ ਲੋਕਾਂ ਨੂੰ ਸੜਕੀ ਨਿਯਮਾਂ ਬਾਰੇ ਕੀਤਾ ਜਾ ਰਿਹਾ ਜਾਗਰੂਕ 

By : BALJINDERK

Published : Jan 21, 2025, 6:39 pm IST
Updated : Jan 21, 2025, 6:39 pm IST
SHARE ARTICLE
ਟ੍ਰੈਫਿਕ ਪੁਲਿਸ ਸੜਕੀ ਨਿਯਮਾਂ ਬਾਰੇ ਜਾਗਰੂਕ ਕਰਦੇ ਹੋਏ
ਟ੍ਰੈਫਿਕ ਪੁਲਿਸ ਸੜਕੀ ਨਿਯਮਾਂ ਬਾਰੇ ਜਾਗਰੂਕ ਕਰਦੇ ਹੋਏ

Mohali News : ਟ੍ਰੈਫ਼ਿਕ ਪੁਲਿਸ ਨੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨਾ ਕਰਨ ਦੀ ਕੀਤੀ ਅਪੀਲ

Mohali News  in Punjabi : ਦੀਪਕ ਪਾਰਿਕ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ.ਨਗਰ ਵੱਲੋਂ ਕੌਮੀ ਰੋਡ ਸੇਫਟੀ ਮਹੀਨਾ 1 ਜਨਵਰੀ 31 ਜਨਵਰੀ 2025) ਤਹਿਤ ਹਰ ਸਾਲ ਦੀ ਤਰ੍ਹਾ ਜ਼ਿਲ੍ਹਾ ਐਸ.ਏ.ਐਸ ਨਗਰ ਦੀ ਟ੍ਰੈਫ਼ਿਕ ਪੁਲਿਸ ਵੱਲੋਂ ਮਨਾਇਆ ਜਾ ਰਿਹਾ ਹੈ, ਜਿਸ ਦੀ ਲੜੀ ’ਚ 21 ਜਨਵਰੀ ਨੂੰ ਕਰਨੈਲ ਸਿੰਘ, ਪੀ.ਪੀ.ਐਸ, ਉਪ ਕਪਤਾਨ, ਪੁਲਿਸ ਟ੍ਰੈਫ਼ਿਕ ਵੱਲੋਂ ਸੀ.ਜੀ.ਸੀ, ਲਾਂਡਰਾ ਕਾਲਜ ਦੇ ਵਿਦਿਆਰਥੀਆਂ ਨਾਲ ਫੇਜ਼ 3/5 ਦੀਆਂ ਲਾਈਟਾਂ ਅਤੇ ਹੋਰ ਵੱਖ-ਵੱਖ ਚੌਕਾਂ ਤੇ ਪੁਹੰਚ ਕੇ ਮਨਾਇਆ ਗਿਆ। ਟ੍ਰੈਫ਼ਿਕ ਨਿਯਮਾਂ ਦੇ ਉਲੰਘਣਾ ਕਰਨ ਵਾਲੇ ਵਹੀਕਲ ਚਾਲਕਾਂ ਨੂੰ ਕਰਨੈਲ ਸਿੰਘ ਵੱਲੋਂ ਅਪੀਲ ਕੀਤੀ ਗਈ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨਾ ਕੀਤੀ ਜਾਵੇ।

1

ਇਸ ਨਾਲ ਆਮ ਪਬਲਿਕ ਦਾ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੈ। ਇਸ ਦੇ ਨਾਲ ਹੀ ਨਸ਼ਿਆਂ ਖਿਲਾਫ਼ ਅਤੇ ਟ੍ਰੈਫ਼ਿਕ ਨਿਯਮਾਂ ਦੀ ਜਾਗਰੂਕਤਾ ਸਬੰਧੀ ਚਲਾਈ ਗਈ ਮੁਹਿੰਮ ਤਹਿਤ ਅੱਜ ਸ.ਕਰਨੈਲ ਸਿੰਘ ਵੱਲੋਂ ਸ਼ਿਵਾਲਿਕ ਸਕੂਲ, ਫੇਜ਼-6, ਮੋਹਾਲੀ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਸਬੰਧੀ ਅਤੇ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ ਗਿਆ। ਇਸ ਸੈਮੀਨਾਰ ਦਾ ਮੁੱਖ ਉਪਦੇਸ਼ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਖੇਡਾਂ ਵੱਲ ਜਾਣ ਲਈ ਪ੍ਰੇਰਿਤ ਕੀਤਾ ਗਿਆ।

ਇਹ ਵੀ ਦੱਸਿਆ ਗਿਆ ਕਿ ਮੋਟਰ ਵਹੀਕਲ ਐਕਟ ਦੀ ਧਾਰਾ 199 ਏ ਤਹਿਤ ਜੇਕਰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਵਹੀਕਲ ਚਲਾਉਂਦਾ ਹੈ ਤਾਂ ਉਸਦੇ ਮਾਪਿਆਂ ਨੂੰ 3 ਸਾਲ ਦੀ ਕੈਦ, 25 ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਵਹੀਕਲ ਦੇਣ ਵਾਲੇ ਵਿਅਕਤੀ ਨੂੰ ਵੀ 3 ਸਾਲ ਦੀ ਸਜਾ ਜਾਂ ਜੁਰਮਾਨਾ ਹੋ ਸਕਦਾ ਹੈ। ਜੇਕਰ ਤੁਸੀ ਸ਼ਰਾਬ ਪੀ ਕੇ ਵਹੀਕਲ ਚਲਾਉਂਦੇ ਪਾਏ ਜਾਦੇ ਹੋ ਤਾਂ ਤੁਹਾਡੇ ਖਿਲਾਫ਼ ਮੋਟਰ ਵਹੀਕਲ ਐਕਟ ਦੀ ਧਾਰਾ 185 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ, ਜਿਸ ਤਹਿਤ 10,000 ਰੁਪਏ ਦਾ ਜੁਰਮਾਨਾ ਅਤੇ 6 ਮਹੀਨੇ ਤੱਕ ਦੀ ਸਜਾ ਹੋ ਸਕਦੀ ਹੈ। ਜੇਕਰ ਤੁਸੀ ਆਪਣੇ ਵਹੀਕਲ ਦਾ ਸਲੰਸਰ ਮੋਡੀਫਾਈ ਕਰਕੇ ਉਸਦੀ ਵਰਤੋਂ ਕਰਦੇ ਹੋ ਤਾਂ ਮੋਟਰ ਵਹੀਕਲ ਐਕਟ ਤਹਿਤ 5,000 ਰੁਪਏ ਦਾ ਜੁਰਮਾਨਾ ਹੋਵੇਗਾ।    

ਇਸਦੇ ਨਾਲ ਹੀ ਵਹੀਕਲ ਚਾਲਕਾ ਨੂੰ ਸਰਕਾਰ ਦੁਆਰਾ ਚਲਾਈ ਗਈ Scheme for Grant of Award to the Good Samaritan ਸਕੀਮ ਬਾਰੇ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਜੇਕਰ ਕੋਈ ਵਿਅਕਤੀ ਕਿਸੇ ਐਕਸੀਡੈਂਟ ਹੋਏ ਵਿਅਕਤੀ ਦੀ ਮਦਦ ਕਰਦਾ ਹੈ ਤਾਂ ਉਸਨੂੰ 2000 ਰੁਪਏ ਸਰਕਾਰ ਵੱਲੋ (ਫ਼ਰਿਸ਼ਤੇ ਸਕੀਮ ਤਹਿਤ) ਦਿੱਤੇ ਜਾਣਗੇ।

ਕਰਨੈਲ ਸਿੰਘ ਪੀ.ਪੀ.ਐਸ, ਉਪ ਕਪਤਾਨ ਪੁਲਿਸ ਟ੍ਰੈਫ਼ਿਕ ਨੇ ਅੰਤ ਵਿੱਚ ਸਾਰਿਆਂ ਦੀ ਹਾਜ਼ਰੀ ’ਚ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਹੀਕਲ ਚਾਲਕਾਂ ਨੂੰ ਗੁਲਾਬ ਦੇ ਫੁੱਲ ਅਤੇ ਚਾਕਲੇਟਸ ਦੇ ਕੇ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਨਾ ਕਰਨ ਸਬੰਧੀ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਸਾਰੇ ਵਹੀਕਲ ਚਾਲਕਾਂ ਨੂੰ ਸਮਝਾਇਆ ਗਿਆ ਕਿ ਤੁਸੀ ਆਪਣੇ-ਆਪਣੇ ਪਰਿਵਾਰਕ ਮੈਬਰਾਂ ਨੂੰ ਇਸ ਸੈਮੀਨਾਰ ਤੋਂ ਮਿਲੀ ਸਿੱਖਿਆ ਸਬੰਧੀ ਜਾਣੂ ਕਰਵਾਓ ਅਤੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਸ਼ਰਾਬ ਪੀ ਕੇ ਗੱਡੀ ਨਾ ਚਲਾਉਣ ਅਤੇ ਤੇਜ਼ ਰਫ਼ਤਾਰ ਨਾਲ ਗੱਡੀ ਨਾ ਚਲਾਉਣ ਸਬੰਧੀ ਜਾਗਰੂਕ ਕਰੋ ਅਤੇ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰੋ।

(For more news apart from Mohali traffic police made people aware about road rules from January 10 to January 31 News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement