ਭ੍ਰਿਸ਼ਟਾਚਾਰ ਨੂੰ ਲੈ ਕੇ ਵਿਜੀਲੈਂਸ ਦੀ ਵੱਡੀ ਕਾਰਵਾਈ, ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਰਿਸ਼ਵਤ ਲੈਂਦੇ ਕਾਬੂ
Published : Jan 21, 2025, 3:49 pm IST
Updated : Jan 21, 2025, 3:51 pm IST
SHARE ARTICLE
Vigilance takes major action against corruption, building inspector and map writer caught taking bribe
Vigilance takes major action against corruption, building inspector and map writer caught taking bribe

30000 ਰੁਪਏ ਰਿਸ਼ਵਤ ਦੀ ਕੀਤੀ ਸੀ ਮੰਗ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਨਗਰ ਨਿਗਮ ਬਠਿੰਡਾ ਦੇ ਬਿਲਡਿੰਗ ਇੰਸਪੈਕਟਰ ਪਲਵਿੰਦਰ ਸਿੰਘ ਅਤੇ ਬਠਿੰਡਾ ਦੇ ਇੱਕ ਨਕਸ਼ਾ ਨਵੀਸ (ਆਰਕੀਟੈਕਟ) ਹਨੀ ਮੁੰਜਾਲ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਅੱਜ ਇੱਥੇ ਜਾਣਕਾਰੀ ਦਿੰਦਿਆਂ ਸੂਬੇ ਦੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਸੰਦੀਪ ਸਿੰਘ ਵਾਸੀ ਪਿੰਡ ਬੁਰਜ ਮਹਿਮਾ, ਜ਼ਿਲ੍ਹਾ ਬਠਿੰਡਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਮੁਲਜ਼ਮ ਇੰਸਪੈਕਟਰ ਪਲਵਿੰਦਰ ਸਿੰਘ ਨੇ ਸ਼ਿਕਾਇਤਕਰਤਾ ਦੀ ਬਠਿੰਡਾ ਵਿਖੇ ਉਸਾਰੀ ਜਾ ਰਹੀ ਨਵੀਂ ਕਾਲੋਨੀ ਦਾ ਨਕਸ਼ਾ ਪਾਸ ਕਰਨ ਲਈ ਉਕਤ ਪ੍ਰਾਈਵੇਟ ਨਕਸ਼ਾ ਨਵੀਸ ਜ਼ਰੀਏ ਪ੍ਰਤੀ ਫਾਈਲ 30000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤ ਅਨੁਸਾਰ ਉਕਤ ਇੰਸਪੈਕਟਰ ਨੇ ਤਿੰਨ ਫਾਈਲਾਂ ਪਾਸ ਕਰਨ ਬਦਲੇ ਰਿਸ਼ਵਤ ਵਜੋਂ 80000 ਰੁਪਏ ਦੀ ਮੰਗ ਕੀਤੀ ਅਤੇ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਫਾਈਲਾਂ 'ਤੇ ਇਤਰਾਜ਼ ਲਗਾਉਣ ਦੀ ਧਮਕੀ ਦਿੱਤੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਬਠਿੰਡਾ ਯੂਨਿਟ ਦੀ ਇੱਕ ਵਿਜੀਲੈਂਸ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਆਰਕੀਟੈਕਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 30000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਉਪਰੰਤ ਮੁਲਜ਼ਮ ਬਿਲਡਿੰਗ ਇੰਸਪੈਕਟਰ ਨੂੰ ਵੀ ਕਾਬੂ ਕਰ ਲਿਆ ਗਿਆ।

ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement