1 ਨਵੰਬਰ 84 ਨੂੰ ਸੋਹਣ ਸਿੰਘ ਅਤੇ ਉਸ ਦੇ ਜਵਾਈ ਅਵਤਾਰ ਸਿੰਘ ਦਾ ਕੀਤਾ ਸੀ ਕਤਲ
ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਵਿਰੁਧ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਮਾਮਲੇ ’ਚ ਦਿੱਲੀ ਦੀ ਇਕ ਅਦਾਲਤ ਵੀਰਵਾਰ ਨੂੰ ਅਪਣਾ ਹੁਕਮ ਸੁਣਾ ਸਕਦੀ ਹੈ। ਵਿਸ਼ੇਸ਼ ਜੱਜ ਦਿਗ ਵਿਨੈ ਸਿੰਘ ਨੇ ਪਿਛਲੇ ਸਾਲ ਦਸੰਬਰ ’ਚ ਮਾਮਲੇ ’ਚ ਅੰਤਿਮ ਦਲੀਲਾਂ ਪੂਰੀ ਹੋਣ ਤੋਂ ਬਾਅਦ ਇਹ ਹੁਕਮ 22 ਜਨਵਰੀ ਲਈ ਰਾਖਵਾਂ ਰੱਖ ਲਿਆ ਸੀ।
ਫ਼ਰਵਰੀ 2015 ’ਚ ਦਿੱਲੀ ਦੇ ਜਨਕਪੁਰੀ ਅਤੇ ਵਿਕਾਸਪੁਰੀ ’ਚ ਕਤਲੇਆਮ ਦੌਰਾਨ ਹਿੰਸਾ ਦੀਆਂ ਸ਼ਿਕਾਇਤਾਂ ਦੇ ਆਧਾਰ ਉਤੇ ਇਕ ਵਿਸ਼ੇਸ਼ ਜਾਂਚ ਟੀਮ ਨੇ ਕੁਮਾਰ ਵਿਰੁਧ ਦੋ ਐਫ.ਆਈ.ਆਰ. ਦਰਜ ਕੀਤੀਆਂ ਸਨ। ਪਹਿਲੀ ਐਫ.ਆਈ.ਆਰ. ਜਨਕਪੁਰੀ ਵਿਚ ਹੋਈ ਹਿੰਸਾ ਨੂੰ ਲੈ ਕੇ ਸੀ, ਜਿੱਥੇ 1 ਨਵੰਬਰ 1984 ਨੂੰ ਸੋਹਣ ਸਿੰਘ ਅਤੇ ਉਸ ਦੇ ਜਵਾਈ ਅਵਤਾਰ ਸਿੰਘ ਦੀ ਹੱਤਿਆ ਕਰ ਦਿਤੀ ਗਈ ਸੀ। ਦੂਜੀ ਐਫ.ਆਈ.ਆਰ. ਗੁਰਚਰਨ ਸਿੰਘ ਦੇ ਮਾਮਲੇ ਵਿਚ ਦਰਜ ਕੀਤੀ ਗਈ ਸੀ, ਜਿਸ ਨੂੰ 2 ਨਵੰਬਰ 1984 ਨੂੰ ਵਿਕਾਸਪੁਰੀ ਵਿਚ ਕਥਿਤ ਤੌਰ ਉਤੇ ਅੱਗ ਲਗਾ ਦਿਤੀ ਗਈ ਸੀ।
