ਬਰਨਾਲਾ ਵਿੱਚ ਸ਼ਹੀਦ ਸੇਵਾ ਸਿੰਘ ਠੀਕਰੀਵਾਲ ਦੀ ਬਰਸੀ ਮੌਕੇ ਗੁਟਕਾ ਸਾਹਿਬ ਦੀ ਬੇਅਦਬੀ
Published : Jan 21, 2026, 6:19 pm IST
Updated : Jan 21, 2026, 6:19 pm IST
SHARE ARTICLE
Gutka Sahib desecrated on the anniversary of martyr Sewa Singh Thikriwal in Barnala
Gutka Sahib desecrated on the anniversary of martyr Sewa Singh Thikriwal in Barnala

ਬੇਅਦਬੀ ਨੂੰ ਲੈ ਕੇ ਪਿੰਡ ਠੀਕਰੀਵਾਲ ਦੇ ਲੋਕਾਂ ਨੇ ਲਗਾਇਆ ਧਰਨਾ

ਬਰਨਾਲਾ:  ਬਰਨਾਲਾ ਦੇ ਨੇੜਲੇ ਪਿੰਡ ਠੀਕਰੀਵਾਲ ਵਿਖੇ ਜਿੱਥੇ ਪਿਛਲੇ ਤਿੰਨ ਦਿਨਾਂ ਤੋਂ ਅਮਰ ਸ਼ਹੀਦ ਸਰਦਾਰ ਸੇਵਾ ਸਿੰਘ ਠੀਕਰੀਵਾਲ ਜੀ ਦੀ 92 ਵੀ ਬਰਸੀ ਮਨਾਈ ਜਾ ਰਹੀ ਸੀ,ਉੱਥੇ ਬਰਸੀ ਸਮਾਗਮ ਦੌਰਾਨ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮੁੱਖ ਮਕਸਦ ਦੇ ਨਾਲ ਸ਼ਰਾਰਤੀ ਅੰਸਰਾਂ ਨੇ ਜਾਣ ਬੁੱਝ ਕੇ ਗੁਟਕਾ ਸਾਹਿਬ ਜੀ ਦੇ ਪਾਵਨ ਅੰਗ ਪਾੜਣ ਦੀ ਘਟਨਾ ਨੂੰ ਅੰਜਾਮ ਦੇ ਦਿੱਤਾ। ਪਿੰਡ ਵਾਸੀਆਂ ਨੂੰ ਗੁਟਕਾ ਸਾਹਿਬ ਜੀ ਦੇ ਪਾਵਨ ਅੰਗ ਪਿੰਡ ਦੀਆਂ ਗਲੀਆਂ ਅਤੇ ਚੱਲ ਰਹੇ ਸਮਾਗਮ ਵਿੱਚ ਵੀ ਮਿਲੇ ।

ਜਿਸ ਦੀ ਜਾਣਕਾਰੀ ਮੌਕੇ ਤੇ ਪਿੰਡ ਪੰਚਾਇਤ ਅਤੇ ਪ੍ਰਬੰਧਕਾ ਨੇ ਪੁਲਿਸ ਪ੍ਰਸ਼ਾਸਨ ਨੂੰ ਦੇ ਦਿੱਤੀ ਸੀ ਅਤੇ ਪਿੰਡ ਪੰਚਾਇਤ ਨੇ 2 ਵਿਅਕਤੀਆਂ ਨੂੰ ਪੁਲਿਸ ਹਵਾਲੇ ਵੀ ਕਰ ਦਿੱਤਾ ਸੀ। ਇਸ ਮਾਮਲੇ ਨੂੰ ਲੈਕੇ ਪੁਲਿਸ ਵੱਲੋਂ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਸੀ। ਜਿਨ੍ਹਾਂ ਦੀ ਗਿਰਫਤਾਰੀ ਕਰਨ ਤੋਂ ਬਾਅਦ ਵੀ ਪਿੰਡ ਵਿੱਚ ਗੁਟਕਾ ਸਾਹਿਬ ਜੀ ਦੇ ਪਾੜੇ ਹੋਏ ਪਾਵਨ ਅੰਗ ਅੱਜ ਸਵੇਰੇ ਫਿਰ ਮਿਲਣ ਦਾ ਸਿਲਸਿਲਾ ਜਾਰੀ ਹੈ। ਜਿਸ ਨੂੰ ਲੈ ਕੇ ਅੱਜ ਸਮੁੱਚੀ ਪਿੰਡ ਪੰਚਾਇਤ,ਪਿੰਡ ਵਾਸੀਆਂ ਅਤੇ ਵੱਖੋ ਵੱਖਰੀਆਂ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਸਮੇਤ ਐਸਜੀਪੀਸੀ ਦੇ ਮੈਂਬਰਾਂ ਵੱਲੋਂ ਵੀ ਇਸ ਮੰਦਭਾਗੀ ਘਟਨਾ ਦੀ ਨਿੰਦਾ ਕੀਤੀ ਜਾ ਰਹੀ ਹੈ ਅਤੇ ਰੋਸ ਵਜੋਂ ਪਿੰਡ ਠੀਕਰੀਵਾਲ ਵਿਖੇ ਅਮਰ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਜੀ ਦੇ ਚੌਂਕ ਤੇ ਧਰਨਾ ਲਾ ਦਿੱਤਾ।

ਧਰਨੇ ਵਿੱਚ ਸ਼ਾਮਿਲ ਹੋਏ ਪਿੰਡ ਪੰਚਾਇਤ, ਪਿੰਡ ਵਾਸੀਆਂ, ਧਾਰਮਿਕ ਸੰਸਥਾਵਾਂ ਦੇ ਆਗੂਆਂ, ਜਥੇਬੰਦੀ ਦੇ ਆਗੂਆਂ ਸਮੇਤ ਐਸਜੀਪੀਸੀ ਮੈਂਬਰਾਂ ਵਲੋਂ ਧਰਨਾ ਲਾ ਕੇ ਰੋਸ ਕੀਤਾ ਜਾ ਰਿਹਾ ਸੀ, ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਜਿੱਥੇ ਅਸੀਂ ਅਮਰ ਸ਼ਹੀਦ ਸਰਦਾਰ ਸੇਵਾ ਸਿੰਘ ਠੀਕਰੀਵਾਲ ਜੀ 92 ਵੀ ਬਰਸੀ ਮਨਾ ਰਹੇ ਸੀ,ਉੱਥੇ ਬਰਸੀ ਸਮਾਗਮ ਦੇ ਦਿਨਾਂ ਵਿੱਚ ਇਸ ਮੰਦਭਾਗੇ ਘਟਨਾ ਨੂੰ ਅੰਜਾਮ ਦਿੱਤਾ ਗਿਆ। ਇਸ ਘਟਨਾ ਪਿੱਛੇ 2 ਨੂੰ ਗ੍ਰਿਫਤਾਰ ਕਰ ਲਿਆ ਸੀ, 24 ਘੰਟੇ ਬੀਤ ਜਾਣ ਤੋਂ ਬਾਅਦ ਵੀ ਮੁੱਖ ਸਾਜ਼ਿਸ਼ ਕਰਤਾ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ। ਜਿਸ ਨੂੰ ਲੈ ਕੇ ਰੋਸ ਵਜੋਂ ਧਰਨਾ ਦਿੱਤਾ ਜਾ ਰਿਹਾ ਹੈ। ਉਹਨਾਂ ਮੰਗ ਕਰਦੇ ਕਰਦੇ ਕਿਹਾ ਕਿ ਘਟਨਾ ਕਰਨ ਵਾਲਿਆਂ ਨੂੰ ਦੇ ਮੁੱਖ ਸਾਜਿਸ਼ ਕਰਤਾ ਨੂੰ ਵੀ ਗ੍ਰਿਫਤਾਰ ਕੀਤਾ ਜਾਵੇ। ਤਾਂ ਜੋ ਅਸਲ ਸੱਚਾਈ ਸਾਹਮਣੇ ਆ ਸਕੇ।
ਇਸ ਮਾਮਲੇ ਨੂੰ ਲੈਕੇ ਐਸਜੀਪੀਸੀ ਮੈਂਬਰਾਂ ਸੰਤ ਬਲਬੀਰ ਸਿੰਘ ਘੁੰਨਸ ਅਤੇ ਐਸਜੀਪੀਸੀ ਮੈਂਬਰ ਬਲਦੇਵ ਸਿੰਘ ਚੁੰਘਾ ਵੀ ਧਰਨੇ ਵਾਲੀ ਥਾਂ ਤੇ ਤੇ ਪਹੁੰਚ ਗਏ। ਜਿਨਾਂ ਵੱਲੋਂ ਵੀ ਪੁਲਿਸ ਪ੍ਰਸ਼ਾਸਨ ਤੋਂ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਐਸਜੀਪੀਸੀ ਵੱਲੋਂ ਵੀ ਕਾਰਵਾਈ ਕਰਨ ਦੀ ਗੱਲ ਆਖੀ ਗਈ ਹੈ।

ਇਸ ਮੌਕੇ ਧਰਨੇ ਵਿੱਚ ਪਹੁੰਚੇ ਡੀਐਸਪੀ ਸਤਬੀਰ ਸਿੰਘ ਬੈਂਸ ਵੱਲੋਂ ਇਸ ਮਾਮਲੇ ਦੀ ਜਾਂਚ ਦਾ ਭਰੋਸਾ ਦਵਾਇਆ ਜਾ ਰਿਹਾ ਹੈ। ਉਹਨਾਂ ਪੱਤਰਕਾਰ ਨਾਲ ਗੱਲਬਾਤ ਕਰਦੇ ਕਿਹਾ ਕਿ ਇਸ ਮੰਦਭਾਗੀ ਘਟਨਾ ਵਿੱਚ ਪਿੰਡ ਵਿੱਚ ਅਮਨ ਸ਼ਾਂਤੀ ਬਰਕਰਾਰ ਬਣੀ ਹੋਈ ਹੈ। ਉਹਨਾਂ ਦੱਸਿਆ ਕਿ ਗੁਟਕਾ ਸਾਹਿਬ ਜੀ ਦੇ ਪਾਵਨ ਅੰਗ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ,ਜਿੱਥੇ ਪੁਲਿਸ ਵੱਲੋਂ ਪਿੰਡ ਠੀਕਰੀਵਾਲਾ ਦੇ ਇੱਕ ਬੋਲਣ ਅਤੇ ਸੁਣਨ ਤੋਂ ਅਸਮਰਥ ਵਿਅਕਤੀ ਸਮੇਤ ਉਸਦੇ ਧੂਰੀ ਨਾਲ ਸੰਬੰਧਿਤ ਰਿਸ਼ਤੇਦਾਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਸ ਘਟਨਾਕ੍ਰਮ ਦੀ ਸੀਸੀਟੀਵੀ ਕੈਮਰੇ ਦੀ ਫੁਟੇਜ ਵੀ ਜਾਂਚ ਕੀਤੀ ਜਾ ਰਹੀ ਹੈ।

ਫੜੇ ਗਏ ਦੋਵੇਂ ਦੋਸ਼ੀਆਂ ਤੋਂ ਪੁੱਛ ਕੇ ਕੀਤੀ ਜਾ ਰਹੀ ਹੈ ਉਹਨਾਂ ਕਿਹਾ ਕਿ ਇਸ ਘਟਨਾ ਪਿੱਛੇ ਕਿਸ ਵਿਅਕਤੀ ਵੱਲੋਂ ਸਾਜਿਸ਼ ਕੀਤੀ ਗਈ ਹੈ ਉਸ ਬਾਰੇ ਪੜਤਾਲ ਜਾਰੀ ਹੈ। ਇਸ ਮਾਮਲੇ ਨੂੰ ਲੈਕੇ ਪਿੰਡ ਵਾਸੀਆਂ ਵੱਲੋਂ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ,ਉਥੇ ਪਿੰਡਾਂ ਵਾਸੀਆਂ,ਪਿੰਡ ਪੰਚਾਇਤਾਂ,ਸਮਾਜ ਸੇਵੀ ਸੰਸਥਾਵਾਂ ਅਤੇ ਧਾਰਮਿਕ ਅਤੇ ਰਾਜਨੀਤਿਕ ਪਾਰਟੀਆਂ ਦੇ ਆਗੂਆ ਸਮੇਤ ਐਸਜੀਪੀਸੀ ਮੈਂਬਰ ਵੀ ਪਹੁੰਚਣੇ ਸ਼ੁਰੂ ਹੋ ਗਏ ਹਨ। ਜਿਨਾਂ ਵੱਲੋਂ ਰੋਸ ਧਰਨੇ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ ਅਤੇ ਕਥਿਤ ਦੋਸ਼ੀਆਂ ਦੀ ਮੰਗ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM
Advertisement