ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਬੱਸਾਂ ਦੇ ਕੱਟੇ ਗਏ ਚਲਾਨ
ਖੰਨਾ : ਲੁਧਿਆਣਾ ਜ਼ਿਲ੍ਹੇ ਦੇ ਖੰਨਾ ਅਧੀਨ ਆਉਂਦੇ ਦੋਰਾਹਾ ਇਲਾਕੇ ’ਚ ਸੇਫ ਸਕੂਲ ਵਾਹਨ ਪਾਲਿਸੀ ਦੇ ਤਹਿਤ ਟ੍ਰੈਫਿਕ ਪੁਲਿਸ ਅਤੇ ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵੱਲੋਂ ਅੱਜ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਇਹ ਕਾਰਵਾਈ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਕੀਤੀ ਗਈ।
ਚੈਕਿੰਗ ਦੌਰਾਨ ਕਈ ਸਕੂਲ ਬੱਸਾਂ ਵਿੱਚ ਸੁਰੱਖਿਆ ਨਿਯਮਾਂ ਦੀ ਉਲੰਘਣਾ ਅਤੇ ਲੋੜੀਂਦੇ ਦਸਤਾਵੇਜ਼ਾਂ ਦੀ ਘਾਟ ਪਾਈ ਗਈ। ਬੱਸਾਂ ਵਿੱਚ ਸੇਫਟੀ ਉਪਕਰਣ, ਕਾਗਜ਼ਾਤ ਅਤੇ ਨਿਯਮਾਂ ਦੀ ਪਾਲਣਾ ਦੀ ਜਾਂਚ ਕੀਤੀ ਗਈ। ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਬੱਸਾਂ ਖਿਲਾਫ ਕਾਰਵਾਈ ਕਰਦਿਆਂ ਕੁੱਲ ਸਾਢੇ ਤਿੰਨ ਲੱਖ ਰੁਪਏ ਦੇ ਚਲਾਨ ਕੱਟੇ ਗਏ। ਅਧਿਕਾਰੀਆਂ ਨੇ ਸਕੂਲ ਪ੍ਰਬੰਧਨ ਨੂੰ ਭਵਿੱਖ ਵਿੱਚ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਦੇ ਹੁਕਮ ਦਿੱਤੇ ਗਏ।
