
ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਜਸਟਿਸ ਰਣਜੀਤ...
ਲੁਧਿਆਣਾ : ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਜਸਟਿਸ ਰਣਜੀਤ ਸਿੰਘ ਵਲੋਂ ਦਾਇਰ ਪਟੀਸ਼ਨ ਦੇ ਮਾਮਲੇ ਵਿਚ ਕੋਈ ਨੋਟਿਸ ਜਾਰੀ ਨਹੀਂ ਹੋਇਆ ਹੈ ਇਹ ਸਭ ਸਿਆਸਤ ਖੇਡੀ ਜਾ ਰਹੀ ਹੈ। ਉਨ੍ਹਾਂ ਨੂੰ ਨੋਟਿਸ ਭੇਜਣਾ ਕੈਪਟਨ ਸਰਕਾਰ ਦੀ ਸਾਜ਼ਿਸ਼ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਜਨਤਾ ਦਾ ਧਿਆਨ ਭਟਕਾ ਰਹੀ ਹੈ। ਕੈਪਟਨ ਸਰਕਾਰ ਅਪਣੀਆਂ ਨਾਕਾਮੀਆਂ ਨੂੰ ਲੁਕਾਉਣ ਲਈ ਇਹ ਸਭ ਕਰ ਰਹੀ ਹੈ।
Sukhbir Badal
ਦੱਸ ਦਈਏ ਕਿ ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਨੇ ਵੱਖ-ਵੱਖ ਪ੍ਰੈੱਸ ਕਾਨਫਰੰਸ ਅਤੇ ਕੁਝ ਟੀਵੀ ਚੈਨਲਾਂ ’ਤੇ ਦਿਤੇ ਇੰਟਰਵਿਊਜ਼ ਦੌਰਾਨ ਕਥਿਰ ਤੌਰ ਉਤੇ ਜਸਟਿਸ ਰਣਜੀਤ ਸਿੰਘ ਅਤੇ ਉਨ੍ਹਾਂ ਦੀ ਅਗਵਾਈ ਹੇਠਲੇ ਇਕ ਮੈਂਬਰੀ ਕਮਿਸ਼ਨ ਵਿਰੁਧ ਕੁਝ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ। ਜਿਸ ਮਗਰੋਂ ਜਸਟਿਸ ਰਣਜੀਤ ਸਿੰਘ ਨੇ ਉਨ੍ਹਾਂ ਹੀ ਕਥਿਤ ਟਿੱਪਣੀਆਂ ਵਿਰੁਧ ਸ਼ਿਕਾਇਤ ਕੀਤੀ ਸੀ। ਉਨ੍ਹਾਂ ਟਿੱਪਣੀਆਂ ਦੀ ਵੀਡੀਓਜ਼ ਵਿਚ ਜਾਂਚ ਕੀਤੀ ਗਈ ਅਤੇ ਉਸ ਤੋਂ ਬਾਅਦ ਦੋਵਾਂ ਮੁਦਾਇਲਿਆਂ ਨੂੰ ਨੋਟਿਸ ਜਾਰੀ ਕੀਤੇ ਗਏ ਸਨ।