
ਬੇਅਦਬੀ ਤੇ ਗੋਲ਼ੀਕਾਂਡਾਂ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਹੱਥ ਪੰਜਾਬ........
ਚੰਡੀਗੜ੍ਹ੍: ਬੇਅਦਬੀ ਤੇ ਗੋਲ਼ੀਕਾਂਡਾਂ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਹੱਥ ਪੰਜਾਬ ਪੁਲਿਸ ਦੇ ਸਾਬਕਾ ਮੁੱਖੀ ਡੀਜੀਪੀ ਸੁਮੇਧ ਸਿੰਘ ਸੈਣੀ ਤਕ ਵੀ ਪਹੁੰਚ ਗਏ ਹਨ। ਐਸਆਈਟੀ ਨੇ ਸੈਣੀ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਹਨ। ਸੰਮਨ ਜਾਰੀ ਹੋਣ ਦੀ ਖ਼ਬਰ ਸਾਬਕਾ ਮੁੱਖ ਮੰਤਰੀ ਪ੍ਕਾਸ਼ ਸਿੰਘ ਬਾਦਲ ਵੱਲੋਂ ਗਿ੍ਫਤਾਰੀ ਦੀ ਪੇਸ਼ਕਸ਼ ਸਬੰਧੀ ਕੀਤੇ ਜਾਣ ਤੋਂ ਕੁਝ ਹੀ ਸਮਾਂ ਬਾਅਦ ਬਾਹਰ ਆ ਗਈ।
Behbal kalan Goli Kand
ਐਸਆਈਟੀ ਨੇ ਸੈਣੀ ਨੂੰ ਚੰਡੀਗੜ੍ਹ੍ ਸਥਿਤ ਪੁਲਿਸ ਹੈੱਡਕੁਆਟਰ ਵਿਚ 25 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਹੈ। ਡੀਜੀਪੀ ਸੁਮੇਧ ਸੈਣੀ ਇਸ ਮਾਮਲੇ ਵਿਚ ਸਭ ਤੋਂ ਉੱਚ ਅਧਿਕਾਰੀ ਹਨ, ਜਿਹਨਾਂ ਤੋਂ ਐਸਆਈਟੀ ਪੁੱਛਗਿੱਛ ਕਰੇਗੀ। ਸੈਣੀ ਤੋਂ ਪਹਿਲਾਂ ਐਸਆਈਟੀ ਨੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਤੇ ਮੌਜੂਦਾ ਆਈਡੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਗੋਲ਼ੀ ਕਾਂਡਾਂ ਸਬੰਧੀ ਮਾਮਲਿਆਂ ਵਿਚ ਗਿ੍ਫਤਾਰ ਵੀ ਕਰ ਚੁੱਕੀ ਹੈ।
Behbal kalan Goli Kand
ਐਸਆਈਟੀ ਨੇ ਬੇਅਦਬੀ ਮਾਮਲਿਆਂ ਨਾਲ ਡੇਰਾ ਸਿਰਸਾ ਮੁਖੀ ਦਾ ਸਬੰਧ ਜਾਂਚਣ ਲਈ ਬਾਲੀਵੁੱਡ ਕਲਾਕਾਰ ਅਕਸ਼ੈ ਕੁਮਾਰ ਤੋਂ ਵੀ ਪੁੱਛਗਿੱਛ ਕਰ ਚੁੱਕੀ ਹੈ। ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਪ੍ਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਵੀ ਅਕਤੂਬਰ 2015 ਵਿਚ ਵਾਪਰੀ ਸ਼ੀ੍ ਗੁਰੂ ਗ੍ੰਥ ਸਾਹਿਬ ਦੀ ਬੇਅਦਬੀ ਤੇ ਇਸ ਦੇ ਰੋਸ ਵਜੋਂ ਪ੍ਦਰਸ਼ਨ ਕਰ ਰਹੇ ਸਿੱਖਾਂ 'ਤੇ ਹੋਈ ਪੁਲਿਸ ਕਾਰਵਾਈ ਬਾਰੇ ਪੁੱਛਗਿੱਛ ਕਰ ਚੁੱਕੀ ਹੈ।
ਇਸ ਕਾਰਵਾਈ ਵਿਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ ਤੇ ਕਈ ਜ਼ਖ਼ਮੀ ਹੋ ਗਏ ਸਨ। ਇਹਨਾਂ ਘਟਨਾਵਾਂ ਦੌਰਾਨ ਪੰਜਾਬ ਪੁਲਿਸ ਦੀ ਕਮਾਨ ਸੁਮੇਧ ਸਿੰਘ ਸੈਣੀ ਦੇ ਹੱਥ ਵਿਚ ਸੀ ਅਤੇ ਗੋਲ਼ੀ ਕਾਂਡ ਤੋਂ ਕੁਝ ਸਮੇਂ ਬਾਅਦ ਸੈਣੀ ਦੀ ਥਾਂ ਸੁਰੇਸ਼ ਅਰੋੜਾ ਨੂੰ ਪੰਜਾਬ ਪੁਲਿਸ ਦਾ ਮੁਖੀ ਲਾਇਆ ਗਿਆ ਸੀ।