ਸੁਖਬੀਰ ਨਾਲ ਜੁੜਦੇ ਨਜ਼ਰ ਆ ਰਹੇ ਬਹਿਬਲ ਕਲਾਂ ਗੋਲੀ ਕਾਂਡ ਦੇ ਤਾਰ
Published : Feb 21, 2019, 3:20 pm IST
Updated : Feb 21, 2019, 3:27 pm IST
SHARE ARTICLE
S.A.D. Sukhbir Badal
S.A.D. Sukhbir Badal

ਬੇਅਦਬੀ ਤੇ ਗੋਲੀ ਕਾਂਡ ਦੀਆਂ ਤਾਰਾਂ ਸ਼ੋ੍ਮਣੀ ਅਕਾਲੀ ਦਲ ਦੇ ਪ੍ਧਾਨ ਸੁਖਬੀਰ ਬਾਦਲ ਨਾਲ ਜੁੜਦੀਆਂ ਜਾ

ਚੰਡੀਗੜ੍ਹ੍: ਬੇਅਦਬੀ ਤੇ ਗੋਲੀ ਕਾਂਡ ਦੀਆਂ ਤਾਰਾਂ ਸ਼ੋ੍ਮਣੀ ਅਕਾਲੀ ਦਲ ਦੇ ਪ੍ਧਾਨ ਸੁਖਬੀਰ ਬਾਦਲ ਨਾਲ ਜੁੜਦੀਆਂ ਜਾ ਰਹੀਆਂ ਹਨ। ਕੈਪਟਨ ਸਰਕਾਰ ਵੱਲੋਂ ਬਣਾਈ ਵਿਸ਼ੇਸ਼ ਜਾਂਚ ਟੀਮ ਦੀ ਪੜਤਾਲ ਵਿਚ ਖੁਲਾਸਾ ਹੋਇਆ ਹੈ ਕਿ ਪੁਲਿਸ ਨੇ ਆਪਣੀਆਂ ਹੀ ਜਿਪਸੀਆਂ ਉੱਪਰ ਗੋਲੀਆਂ ਚਲਾਉਣ ਲਈ ਸੁਖਬੀਰ ਬਾਦਲ ਦੇ ਕਰੀਬੀ ਵਕੀਲ ਦੀ ਨਿੱਜੀ ਬੰਦੂਕ ਵਰਤੀ ਸੀ। ਪੁਲਿਸ ਨੇ ਬੁੱਧਵਾਰ ਨੂੰ ਉਸ ਵਕੀਲ ਨੂੰ ਫੜਨ ਲਈ ਛਾਪਾ ਵੀ ਮਾਰਿਆ ਪਰ ਨਾਕਾਮਯਾਬ ਰਹੇ।

Behbal kalanBehbal kalan

ਅਸਲ ਵਿਚ ਬਹਿਬਲ ਕਾਂਡ ਮਾਮਲੇ ਵਿਚ ਪੁਲਿਸ ਨੇ ਸਿੱਖ ਸੰਗਤ 'ਤੇ ਗੋਲੀਆਂ ਚਲਾਉਣ ਤੋਂ ਬਾਅਦ ਕੇਸ ਨੂੰ ਨਵਾਂ ਮੋੜ ਦੇਣ ਲਈ ਸਵੈ-ਰੱਖਿਆ ਦੇ ਨਾਂ 'ਤੇ ਆਪਣੀਆਂ ਹੀ ਜਿਪਸੀਆਂ ਉੱਪਰ ਗੋਲੀਆਂ ਚਲਾ ਕੇ 200 ਅਣਪਛਾਤੇ ਵਿਅਕਤੀਆਂ ਖ਼ਿਲਾਫ਼  ਕਤਲ ਦਾ ਮਾਮਲਾ ਦਰਜ ਕਰ ਦਿੱਤਾ ਸੀ। ਵਿਸ਼ੇਸ਼ ਜਾਂਚ ਟੀਮ ਦੀ ਪੜਤਾਲ ਨੇ ਖੁਲਾਸਾ ਕੀਤਾ ਹੈ ਕਿ ਪੁਲਿਸ ਦੀ ਜਿਪਸੀ ਉੱਤੇ ਜੋ ਗੋਲੀਆਂ ਵੱਜੀਆਂ ਸਨ, ਉਹ ਦੋਨਾਲੀ ਰਾਈਫ਼ਲ ਨਾਲ ਪੁਲਿਸ ਅਧਿਕਾਰੀਆਂ ਵੱਲੋਂ ਮਾਰੀਆਂ ਗਈਆਂ ਸਨ।

ਹਰਿੰਦਰਾ ਨਗਰ ਫਰੀਦਕੋਟ ਦੇ ਐਡਵੋਕੇਟ ਨੂੰ ਜਾਂਚ ਟੀਮ ਨੇ ਪੁੱਛਗਿੱਛ ਲਈ ਕਪੂਰਥਲੇ ਬੁਲਾਇਆ ਸੀ। ਜਾਂਚ ਦੌਰਾਨ ਪਤਾ ਲੱਗਿਆ ਹੈ ਕਿ ਇਸ ਵਕੀਲ ਨੇ ਹੀ ਐਸਪੀ ਬਿਕਰਮ ਸਿੰਘ ਨੂੰ ਆਪਣੀ ਦੋਨਾਲੀ ਰਾਈਫ਼ਲ ਵਰਤਣ ਲਈ ਦਿੱਤੀ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਵਕੀਲ ਦੇ ਪਰਿਵਾਰ ਨਾਲ ਸੁਖਬੀਰ ਬਾਦਲ ਦੀ ਦੋਸਤੀ ਬਹੁਤ ਗਹਿਰੀ ਹੈ। ਜਾਂਚ ਟੀਮ ਨੇ ਬੁੱਧਵਾਰ ਨੂੰ ਵਕੀਲ ਦੇ ਘਰ ਛਾਪਾ ਮਾਰਿਆ ਪਰ ਛਾਪੇਮਾਰੀ ਦੌਰਾਨ ਘਰ ਵਿਚ ਉਹ ਨਹੀਂ ਮਿਲਿਆ। ਜਾਂਚ ਟੀਮ ਨੇ ਫਰੀਦਕੋਟ ਦੀ ਮਸ਼ਹੂਰ ਪੰਕਜ ਮੋਟਰਜ਼ ਕੰਪਨੀ ਦੇ ਕੁਝ ਅਧਿਕਾਰੀਆਂ ਦੇ ਟਿਕਾਣਿਆਂ ’ਤੇ ਵੀ ਛਾਪੇ ਮਾਰੇ ਸਨ। ਪੰਕਜ ਮੋਟਰਜ਼ ਹੁਣ ਬੰਦ ਹੋ ਚੁੱਕੀ ਹੈ ਤੇ ਇਸ ਦੇ ਮਾਲਕ ਦੇ ਐਸਪੀ ਬਿਕਰਮ ਸਿੰਘ ਨਾਲ ਕਾਫ਼ੀ ਨੇੜਲੇ ਸਬੰਧ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement