ਬਿਜਲੀ ਮੁੱਦੇ 'ਤੇ 'ਆਪ' ਦਾ ਅਲਟੀਮੇਟਮ, 16 ਮਾਰਚ ਨੂੰ ਕੱਟੀ ਜਾਵੇਗੀ ਮੋਤੀ ਮਹਿਲ ਦੀ ਬਿਜਲੀ!
Published : Feb 21, 2020, 9:09 pm IST
Updated : Feb 21, 2020, 9:09 pm IST
SHARE ARTICLE
file photo
file photo

ਅਕਾਲੀ-ਭਾਜਪਾ ਸਰਕਾਰ ਵੇਲੇ ਕੀਤੇ ਸਮਝੌਤੇ ਰੱਦ ਕਰਨ ਦੀ ਮੰਗ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੰਦਿਆਂ ਐਲਾਨ ਕੀਤਾ ਹੈ ਕਿ ਜੇਕਰ ਵਿਧਾਨ ਸਭਾ ਦੇ ਮੌਜੂਦਾ ਬਜਟ ਇਜਲਾਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਨਿਜੀ ਥਰਮਲ ਪਲਾਂਟਾਂ ਨਾਲ ਪਿਛਲੀ ਬਾਦਲ ਸਰਕਾਰ ਵਲੋਂ ਕੀਤੇ ਗਏ ਮਹਿੰਗੇ ਅਤੇ ਮਾਰੂ ਬਿਜਲੀ ਖ਼ਰੀਦ ਸਮਝੌਤੇ (ਪੀਪੀਏਜ਼) ਰੱਦ ਨਾ ਕੀਤੇ ਤਾਂ ਆਮ ਆਦਮੀ ਪਾਰਟੀ 16 ਮਾਰਚ 2020 ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਬਿਜਲੀ ਕੁਨੈਕਸ਼ਨ ਕੱਟੇਗੀ।

PhotoPhoto

ਬੀਤੀ ਦੇਰ ਰਾਤ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਕੋਰ ਕਮੇਟੀ ਦੀ ਬੈਠਕ ਵਿਚ ਇਹ ਫ਼ੈਸਲਾ ਲਿਆ ਗਿਆ। ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ ਅਤੇ ਪਾਰਟੀ ਪ੍ਰਧਾਨ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਇਸ ਬੈਠਕ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਕੁਲਤਾਰ ਸਿੰਘ ਸੰਧਵਾਂ, ਪ੍ਰੋ. ਬਲਜਿੰਦਰ ਕੌਰ, ਅਮਨ ਅਰੋੜਾ, ਸਰਬਜੀਤ ਕੌਰ ਮਾਣੂੰਕੇ, ਮੀਤ ਹੇਅਰ, ਰੁਪਿੰਦਰ ਕੌਰ ਰੂਬੀ, ਜੈ ਕ੍ਰਿਸ਼ਨ ਸਿੰਘ ਰੋੜੀ, ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਮਾਸਟਰ ਬਲਦੇਵ ਸਿੰਘ, ਸਾਬਕਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ, ਡਾ. ਬਲਬੀਰ ਸਿੰਘ, ਗੈਰੀ ਬੜਿੰਗ, ਸੁਖਵਿੰਦਰ ਸੁੱਖੀ, ਦਲਬੀਰ ਸਿੰਘ ਢਿੱਲੋਂ, ਗੁਰਦਿੱਤ ਸਿੰਘ ਸੇਖੋਂ, ਹਰਚੰਦ ਸਿੰਘ ਬਰਸਟ, ਬਲਜਿੰਦਰ ਸਿੰਘ ਚੌਂਦਾ ਅਤੇ ਮਨਜੀਤ ਸਿੰਘ ਸਿੱਧੂ ਮੌਜੂਦ ਸਨ।

PhotoPhoto

ਪਾਰਟੀ ਹੈੱਡਕੁਆਟਰ ਵਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਭਗਵੰਤ ਮਾਨ ਅਤੇ ਪ੍ਰਿੰਸੀਪਲ ਬੁੱਧ ਰਾਮ ਨੇ ਦਸਿਆ ਕਿ ਕੈਪਟਨ ਸਰਕਾਰ ਨੇ ਨਿੱਜੀ ਬਿਜਲੀ ਕੰਪਨੀਆਂ ਨਾਲ ਬਾਦਲਾਂ ਵਾਂਗ ਦਲਾਲੀ ਬੰਨ੍ਹ ਲਈ ਹੈ। ਇਸੇ ਕਰ ਕੇ 3 ਸਾਲ ਬੀਤ ਜਾਣ ਦੇ ਬਾਵਜੂਦ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਨਾ ਤਾਂ ਬਿਜਲੀ ਕੰਪਨੀਆਂ ਦਾ ਆਡਿਟ ਕਰਵਾਇਆ ਨਾ ਬਾਦਲਾਂ ਵਲੋਂ ਕੀਤੇ ਗਏ ਮਹਿੰਗੇ ਅਤੇ ਇਕ ਪਾਸੜ ਬਿਜਲੀ ਖ਼ਰੀਦ ਸਮਝੌਤੇ ਰਿਵਿਊ ਕੀਤੇ ਗਏ ਨਾ ਹੀ ਰੱਦ ਕੀਤੇ ਗਏ। ਜਦਕਿ 2017 ਦੀਆਂ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਅਪਣੇ ਮੈਨੀਫ਼ੈਸਟੋ ਵਿਚ ਇਹ ਲਿਖਤ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਤੋਂ ਤੁਰੰਤ ਬਾਅਦ ਨਾਜਾਇਜ਼ ਸ਼ਰਤਾਂ ਵਾਲੇ ਬਿਜਲੀ ਸਮਝੌਤੇ ਰਿਵਿਊ ਕੀਤੇ ਜਾਣਗੇ, ਰੱਦ ਕੀਤੇ ਜਾਣਗੇ ਅਤੇ ਇਨ੍ਹਾਂ ਦਾ ਆਡਿਟ ਕਰਵਾਇਆ ਜਾਵੇਗਾ।

PhotoPhoto

 ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕੈਪਟਨ ਦੀ ਸੋਚ ਲੋਕ ਹਿਤੈਸ਼ੀ ਹੁੰਦੀ ਤਾਂ ਉਹ ਸਰਕਾਰ ਬਣਦਿਆਂ ਹੀ ਬਿਜਲੀ ਮਾਫ਼ੀਆ 'ਤੇ ਨਕੇਲ ਕਸ ਦਿੰਦੇ ਪਰੰਤੂ ਅਜਿਹਾ ਨਾ ਕਰ ਕੇ ਕੈਪਟਨ ਅਮਰਿੰਦਰ ਸਿੰਘ ਬਿਜਲੀ ਕੰਪਨੀਆਂ ਦੇ ਹੱਕ 'ਚ ਭੁਗਤਣ ਲਈ ਬਾਦਲਾਂ ਤੋਂ ਵੀ ਅੱਗੇ ਨਿਕਲ ਗਏ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕੋਲ ਅਜੇ ਵੀ ਮੌਕਾ ਹੈ ਕਿ ਉਹ ਇਸ ਬਜਟ ਇਜਲਾਸ ਦੌਰਾਨ ਸਮਝੌਤੇ ਰੱਦ ਕਰ ਕੇ ਲੋਕਾਂ ਨੂੰ ਰਾਹਤ ਦਿਵਾਉਣ।

PhotoPhoto

ਜੇਕਰ ਅਜਿਹਾ ਨਹੀਂ ਕਰਦੇ ਤਾਂ ਆਮ ਆਦਮੀ ਪਾਰਟੀ 16 ਮਾਰਚ ਨੂੰ ਪਹਿਲਾਂ ਪਾਵਰਕਾਮ ਦੇ ਪਟਿਆਲਾ ਸਥਿਤ ਹੈੱਡਕੁਆਟਰ ਵਿਖੇ ਬਿਜਲੀ ਸਮਝੌਤਿਆਂ ਦੀਆਂ ਕਾਪੀਆਂ ਜਲਾਏਗੀ ਅਤੇ ਫਿਰ ਮੋਤੀ ਮਹਿਲ ਵਲ ਕੂਚ ਕਰ ਕੇ ਮੋਤੀ ਮਹਿਲ ਦਾ ਬਿਜਲੀ ਕੁਨੈਕਸ਼ਨ ਕੱਟੇਗੀ। ਬੈਠਕ ਵਿਚ ਦਿੱਲੀ 'ਚ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਤੀਸਰੀ ਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰ ਕੇ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਲਈ ਵਧਾਈ ਮਤਾ ਪਾਸ ਕੀਤਾ ਗਿਆ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement