ਟਕਸਾਲੀਆਂ ਦੀ ਮਾਝੇ 'ਚ ਲਲਕਾਰ : 'ਸੁਖਬੀਰ ਤੇ ਮਜੀਠੀਆ ਨੇ ਅਕਾਲੀ ਦਲ ਨੂੰ ਨਿੱਜੀ ਜਗੀਰ ਸਮਝ ਰਖਿਐ'
Published : Feb 21, 2020, 8:47 pm IST
Updated : Feb 21, 2020, 8:47 pm IST
SHARE ARTICLE
file photo
file photo

2022 ਦੀਆਂ ਚੋਣਾਂ ਲਈ ਅਕਾਲੀ ਦਲ ਤੇ ਕਾਂਗਰਸ ਤੋਂ ਬਗੈਰ ਹਮਖਿਆਲੀ ਪਾਰਟੀਆਂ ਨਾਲ ਗਠਜੋੜ ਦੀ ਸੰਭਾਵਨ : ਬ੍ਰਮਪੁਰਾ

ਤਰਨ ਤਾਰਨ/ਚੋਹਲਾ ਸਾਹਿਬ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਾਦਲ ਪਰਿਵਾਰ ਤੋਂ ਆਜ਼ਾਦ ਕਰਵਾਉਣ ਅਤੇ ਸ੍ਰੋਮਣੀ ਅਕਾਲੀ ਦਲ 1920 ਦੀ ਹੋਂਦ ਨੂੰ ਬਰਕਰਾਰ ਰੱਖਣ ਲਈ ਸ੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਲੋਕ ਬਚਾਉ-ਪੰਜਾਬ ਬਚਾਉ ਦੇ ਨਾਅਰੇ ਹੇਠ ਮਾਝੇ ਦੇ ਜਰਨੈਲ  ਜਾਣੇ ਜਾਦੇ ਰਣਜੀਤ ਸਿੰਘ ਬ੍ਰਹਮਪਾਰ ਦੀ ਅਗਵਾਈ ਪਿੰਡ ਸਤਿਕਾਰ ਪੈਲਸ ਠੱਠੀਆਂ ਮਹੰਤਾਂ ਵਿਖੇ ਅੱਜ ਜ਼ਿਲ੍ਹਾ ਪਧਰੀ ਰੈਲੀ ਦਾ ਆਯੋਜਨ ਕੀਤਾ ਗਿਆ।

PhotoPhoto

ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਸਾਬਕਾ ਮੈਂਬਰ ਪਾਰਲੀਮੈਂਟ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਅਕਾਲੀ ਦਲ ਦੀ ਹੋਈ ਭਾਰੀ ਹਾਰ ਸੁਖਬੀਰ ਸਿੰਘ ਬਾਦਲ ਤੇ ਬਿਕਰਮਜੀਤ ਸਿੰਘ ਮਜੀਠੀਆ ਕਰਕੇ ਹੋਈ ਹੈ ਜਿਸ ਦਾ ਵਿਰੋਧ ਅਸੀ ਪ੍ਰਕਾਸ਼ ਸਿੰਘ ਬਾਦਲ ਕੋਲ ਕੀਤਾ ਤੇ ਮੰਗ ਕੀਤੀ ਕਿ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਇਹ ਅਸਤੀਫ਼ਾ ਦੇਣ ਪਰ ਸਾਡੀ ਇਕ ਨਾ ਸੁਣੀ ਸਗੋਂ ਸਾਨੂੰ ਅਕਾਲੀ ਦਲ 'ਚੋਂ ਬਾਹਰ ਕਰ ਦਿਤਾ।

PhotoPhoto

ਬ੍ਰਹਪੁਰਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਾਦਲ ਪਰਵਾਰ ਤੋਂ ਮੁਕਤ ਕਰਵਾਉਣ ਲਈ ਅਸੀਂ ਲੋਕਾਂ ਵਿਚ ਜਾ ਰਹੇ ਹਾਂ ਅਤੇ ਅੱਜ ਦੀ ਇਸ ਰੈਲੀ ਵਿਚ ਹਜ਼ਾਰਾਂ ਲੋਕਾਂ ਦਾ ਠਾਠਾਂ ਮਾਰਦਾ ਇੱਕਠ ਇਸ ਗੱਲ ਦਾ ਸਬੂਤ ਹੈ ਕਿ ਲੋਕ ਸਾਡੇ ਨਾਲ ਹਨ।  ਜਥੇ. ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ 1920 ਬਹੁਤ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਇਆ ਸੀ ਪਰ ਸੁਖਬੀਰ ਸਿੰਘ ਬਾਦਲ ਅਤੇ ਬਿਕਰਮਜੀਤ ਸਿੰਘ ਮਜੀਠੀਆ ਦੀਆਂ ਗ਼ਲਤ ਨੀਤੀਆਂ ਕਾਰਨ ਇਹ ਲਗਪਗ ਖ਼ਤਮ ਹੋ ਚੁੱਕਾ ਹੈ, ਜਿਸ ਨੂੰ ਅਸੀਂ ਮੁੜ ਤੋਂ ਬਹਾਲ ਕਰਾਂਗੇ।

PhotoPhoto

ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਅਤੇ ਅਕਾਲੀ ਦਲ ਬਾਦਲ ਨੂੰ ਛੱਡ ਕੇ ਹਰੇਕ ਹਮਖਿਆਲੀ ਪਾਰਟੀ ਨਾਲ ਗੱਠਜੋੜ ਲਈ ਗੱਲਬਾਤ ਚੱਲ ਰਹੀ ਹੈ। ਜਥੇ. ਬ੍ਰਹਮਪੁਰਾ ਨੇ ਕੈਪਟਨ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਚੋਣਾਂ ਦੌਰਾਨ ਝੂਠੇ ਵਾਅਦੇ ਕਰ ਕੇ ਕਾਂਗਰਸ ਦੀ ਸਰਕਾਰ ਤਾਂ ਬਣ ਗਈ ਪਰ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਕੈਪਟਨ ਨੇ ਹੱਥ ਵਿਚ ਗੁਟਕਾ ਸਾਹਿਬ ਲੈ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਸਹੁੰ ਚੁੱਕੀ ਸੀ ਪਰ ਪੰਜਾਬ ਵਿਚ ਨਸ਼ਾ ਪਹਿਲਾਂ ਨਾਲੋਂ ਜ਼ਿਆਦਾ ਹੋ ਚੁੱਕਾ ਹੈ।

PhotoPhoto

ਰੈਲੀ ਨੂੰ ਸੰਬੋਧਨ ਕਰਦਿਆਂ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਜੇਕਰ ਅਸੀਂ ਬਾਦਲਾਂ ਦੀ ਹਾਂ ਵਿਚ ਹਾਂ ਮਿਲਾਉਂਦੇ ਰਹਿੰਦੇ ਤਾਂ ਅਸੀਂ ਅਕਾਲੀ ਸਾਂ ਅਤੇ ਜੇਕਰ ਅਸੀਂ ਉਨ੍ਹਾਂ ਦੀ ਨੁਕਤਾਚੀਨੀ ਕਰਨੀ ਸ਼ੁਰੂ ਕਰ ਦਿਤੀ ਤਾਂ ਅਸੀਂ ਕਾਂਗਰਸ ਦੀ ਬੀ-ਟੀਮ ਹੋ ਗਏ। ਉਨ੍ਹਾਂ ਨੇ ਕਿਹਾ ਕਿ ਸੁਖਬੀਰ ਬਾਦਲ ਦੀ ਅਕਾਲੀ ਦਲ ਲਈ ਕੀ ਕੁਰਬਾਨੀ ਹੈ ਜੋ ਕਿ ਕੁਰਬਾਨੀਆਂ ਵਾਲਿਆਂ 'ਤੇ ਦੋਸ਼ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਬਾਦਲ ਪਰਿਵਾਰ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਜ਼ਾਦ ਕਰਵਾਉਣ ਲਈ ਕੰਮ ਕਰ ਰਹੇ ਹਨ। ਓਨਾ ਚਿਰ ਆਰਾਮ ਨਾਲ ਨਹੀਂ ਬੈਠਣਗੇ ਜਦ ਤਕ 1920 ਵਾਲਾ ਅਕਾਲੀ ਦਲ ਕਾਇਮ ਨਹੀਂ ਕਰ ਲੈਂਦੇ।

PhotoPhoto

ਸਾਬਕਾ ਸਪੀਕਰ ਵਿਧਾਨ ਸਭਾ ਅਤੇ ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਬਹੁਤ ਹੰਕਾਰੀ ਹੋ ਗਿਆ ਹੈ ਪਰ ਉਹ ਇਹ ਨਹੀਂ ਜਾਣਦਾ ਕਿ ਲੋਕਾਂ ਦੇ ਸੈਲਾਬ ਅੱਗੇ ਸਭ ਕੁਝ ਢਹਿ ਢੇਰੀ ਹੋ ਜਾਂਦਾ ਹੈ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਾਦਲ ਪਰਵਾਰ ਤੋਂ ਮੁਕਤ ਕਰਵਾਉਣ ਲਈ ਲੋਕਾਂ ਨੂੰ ਸਾਥ ਦੇਣ ਦੀ ਅਪੀਲ ਕਰਦਿਆਂ ਦਸਿਆ ਕਿ ਇਸ ਸ਼ੁੱਭ ਕਾਰਜ ਲਈ ਭਾਈ ਰਣਜੀਤ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਬਾਬਾ ਸਾਹਿਬ ਸਿੰਘ ਬੇਦੀ, ਐਚ.ਐਸ.ਫੂਲਕਾ, ਬੈਂਸ ਭਰਾ ਅਤੇ ਕਈ ਹੋਰ ਦਲ ਵੀ ਸਾਡੇ ਨਾਲ ਹਨ।

Location: India, Punjab, Amritsar

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM
Advertisement