
ਅਮਨ ਅਰੋੜਾ ਨੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ...
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਅਫ਼ਸੋਸ ਜ਼ਾਹਿਰ ਕਰਦਿਆਂ ਕਿਹਾ ਕਿ ਤੁਹਾਡੀ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਮਹਾਂ ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਦੇ ਸ਼ੁੱਭ ਮੌਕੇ ਕਿਸੇ ਵੀ ਪ੍ਰਿੰਟ ਜਾਂ ਇਲੈੱਕਟ੍ਰਾਨਿਕ ਮੀਡੀਆ ਰਾਹੀਂ ਪੰਜਾਬ ਵਾਸੀਆਂ ਨੂੰ ਸ਼ੁੱਭ-ਕਾਮਨਾਵਾਂ ਨਾ ਪੇਸ਼ ਕਰਨਾ ਅਤਿਅੰਤ ਮੰਦਭਾਗਾ ਹੈ।
Letter
ਪਾਰਟੀ ਹੈੱਡਕੁਆਟਰ ਤੋਂ ਜਾਰੀ ਪ੍ਰੈਸ ਬਿਆਨ ਰਾਹੀਂ ਅਮਨ ਅਰੋੜਾ ਨੇ ਸਪਸ਼ਟ ਕਰਦਿਆਂ ਕਿਹਾ ਕਿ ਜਿੱਥੇ ਉਹ ਸਾਰੇ ਹੀ ਧਰਮਾਂ ਦੇ ਤਿਉਹਾਰਾਂ ਨੂੰ ਪੂਰੀ ਸ਼ਰਧਾ ਅਤੇ ਬਰਾਬਰ ਦਾ ਸਤਿਕਾਰ ਦਿੰਦੇ ਹਨ।
Captain Amrinder Singh
ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਹਾਂ ਸ਼ਿਵਰਾਤਰੀ ਦੇ ਇਸ ਪਵਿੱਤਰ ਤਿਉਹਾਰ ਦੇ ਸ਼ੁੱਭ ਮੌਕੇ ਕਿਸੇ ਵੀ ਪ੍ਰਿੰਟ ਜਾਂ ਇਲੈੱਕਟ੍ਰਾਨਿਕ ਮੀਡੀਆ ਰਾਹੀਂ ਪੰਜਾਬੀਆਂ ਖ਼ਾਸ ਕਰ ਕੇ ਹਿੰਦੂ ਸਮਾਜ ਦੇ ਲੋਕਾਂ ਨੂੰ ਸੁੱਭ-ਕਾਮਨਾਵਾਂ ਨਾ ਪੇਸ਼ ਕਰ ਕੇ ਵਿਤਕਰਾ ਕਰਨਾ ਰਾਜ ਧਰਮ ਦੇ ਅਨੁਕੂਲ ਨਹੀਂ ਹੈ, ਜਿਸ ਨਾਲ ਹਿੰਦੂ ਸਮਾਜ ਦੇ ਲੋਕਾਂ ਨੂੰ ਭਾਰੀ ਠੇਸ ਪਹੁੰਚੀ ਹੈ।
Aman Arora
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸਾਰੇ ਹੀ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਅਮਨ ਅਰੋੜਾ ਨੇ ਆਪਣੀ ਚਿੱਠੀ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਭਵਿੱਖ ਵਿਚ ਅਜਿਹੀ ਗ਼ਲਤੀ ਨਾ ਕਰਨ ਜਿਸ ਨਾਲ ਪੰਜਾਬ ਅਤੇ ਖ਼ਾਸ ਕਰ ਕੇ ਹਿੰਦੂ ਸਮਾਜ ਨੂੰ ਠੇਸ ਪਹੁੰਚੇ।