ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਤੋਂ ਰੋਕਣਾ ਕੇੇਂਦਰ ਸਰਕਾਰ ਦਾ ਨਿੰਦਣਯੋਗ ਫ਼ੈਸਲਾ: ਜਰਨੈਲ ਸਿੰਘ
Published : Feb 21, 2021, 1:32 am IST
Updated : Feb 21, 2021, 1:32 am IST
SHARE ARTICLE
image
image

ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਤੋਂ ਰੋਕਣਾ ਕੇੇਂਦਰ ਸਰਕਾਰ ਦਾ ਨਿੰਦਣਯੋਗ ਫ਼ੈਸਲਾ: ਜਰਨੈਲ ਸਿੰਘ

ਚੰਡੀਗੜ੍ਹ, 20 ਫ਼ਰਵਰੀ (ਸੁਰਜੀਤ ਸਿੰਘ ਸੱਤੀ): ਆਮ ਆਦਮੀ ਪਾਰਟੀ ਨੇ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਨਨਕਾਣਾ ਸਾਹਿਬ ਸਾਕੇ ਦੀ ਸ਼ਤਾਬਦੀ ਸਮਾਗਮ ਵਿਚ ਹਿੱਸਾ ਲੈਣ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਉੱਤੇ ਰੋਕ ਲਗਾਉਣ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ।  ‘ਆਪ’ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਅਤੇ ਵਿਧਾਇਕ ਤੇ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਸਿੱਖ ਸ਼ਰਧਾਲੂਆਂ ਨੂੰ ਨਾਨਕਾਣਾ ਸਾਹਿਬ ਜਾਣ ਤੋਂ ਰੋਕਣ ਨੂੰ ਤਾਨਾਸ਼ਾਹੀ ਫ਼ੈਸਲਾ ਕਰਾਰ ਦਿਤਾ।
ਆਗੂਆਂ ਨੇ ਕਿਹਾ ਕਿ ਸਿੱਖ ਭਾਈਚਾਰੇ ਲਈ ਨਨਕਾਣਾ ਸਾਹਿਬ ਸਾਕੇ ਦਾ ਇਤਿਹਾਸ ਇਕ ਖਾਸ ਮਹੱਤਤਾ ਰਖਦਾ ਹੈ, ਜਦੋਂ ਸਿੱਖ ਭਾਈਚਾਰਾ ਇਸ ਸਾਕੇ ਦੀ ਸ਼ਤਾਬਦੀ ਮੰਨਾ ਰਿਹਾ ਹੈ ਤਾਂ ਉਸ ਸਮੇਂ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਤੋਂ ਰੋਕਣਾ ਕੇਂਦਰ ਸਰਕਾਰ ਦਾ ਨਿੰਦਣਯੋਗ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰੀ ਇਕ ਸੋਚੀ ਸਮਝੀ ਸਾਜਿਸ਼ ਦੇ ਤਹਿਤ ਹੀ ਇਸ ਇਤਿਹਾਸ ਨੂੰ ਭੁੱਲ ਰਹੀ ਹੈ ਕਿ ਕਿਸ ਤਰ੍ਹਾਂ ਸਿੱਖ ਭਾਈਚਾਰੇ ਨੇ ਇਸ ਦਿਨ ਕੁਰਬਾਨੀਆਂ ਦਿੰਦੇ ਹੋਏ ਨਵਾਂ ਇਤਿਹਾਸ ਰਚਿਆ ਸੀ। 
ਉਨ੍ਹਾਂ ਕਿਹਾ ਕਿ ਸਿੱਖਾਂ ਦੇ ਧਾਰਮਕ ਸਥਾਨਾਂ ਉੱਤੇ ਕਬਜ਼ਾ ਕਰ ਕੇ ਬੈਠੇ ਮਹੰਤਾਂ ਤੋਂ ਗੁਰਦੁਵਾਰਿਆਂ ਨੂੰ ਆਜ਼ਾਦ ਕਰਾਉਣ ਲਈ ਸਿੱਖ ਭਾਈਚਾਰ ਵਲੋਂ ਕੀਤੀਆਂ ਗਈਆਂ ਕੁਰਬਾਨੀਆਂ ਦਾ ਇਕ ਵੱਡਾ ਇਤਿਹਾਸ ਹੈ। ਅੱਜ ਜਦੋਂ ਸਿੱਖ ਭਾਈਚਾਰਾ ਇਸ ਇਤਿਹਾਸਕ ਦਿਨ ਨੂੰ ਨਨਕਾਣਾ ਸਾਹਿਬ ਜਾ ਕੇ ਸ਼ਤਾਬਦੀ ਮਨਾਉਣਾ ਚਾਹੁੰਦਾ ਹੈ ਤਾਂ ਮੋਦੀ ਸਰਕਾਰ ਨੇ ਉਨ੍ਹਾਂ ਨੂੰ ਜਾਣ ਤੋਂ ਰੋਕ ਦਿਤਾ ਹੈ।


 ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਘੱਟ ਗਿਣਤੀਆਂ ਉੱਤੇ ਕਿਸੇ ਨਾ ਕਿਸੇ ਬਹਾਨੇ ਉਨ੍ਹਾਂ ਉੱਤੇ ਹਮਲੇ ਕਰਦੇ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਗੁਰੂਆਂ ਵਲੋਂ ਦਿਖਾਏ ਗਏ ਰਾਹਾਂ ਉੱਤੇ ਚਲਦਾ ਹੋਇਆ ਅੱਜ ਵੀ ਦੇਸ਼ ਦੀ ਹਰ ਵੱਡੀ ਤੋਂ ਵੱਡੀ ਮੁਸੀਬਤ ਸਮੇਂ ਡੱਟ ਕੇ ਅੱਗੇ ਖੜਿ੍ਹਆ ਹੈ। 

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement