
ਜਦ ਪਿੱਛੋਂ ਆ ਰਹੇ ਇਕ ਟਰੱਕ ਨੇ ਟਰਾਲੀ ਨੂੰ ਟੱਕਰ ਮਾਰ ਦਿੱਤੀ।
ਦੋਰਾਂਗਲਾ- ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਤੇਜ ਹੁੰਦਾ ਜਾ ਰਿਹਾ ਹੈ। ਇਸ ਵਿਚਾਲੇ ਹੁਣ ਤੱਕ 200 ਦੇ ਕਰੀਬ ਲੋਕਾਂ ਦੀ ਮੌਤ ਹੋ ਗਈ ਹੈ। ਅੱਜ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਵਿਚ ਸ਼ਾਮਿਲ ਹੋਣ ਜਾ ਰਹੇ ਕਿਸਾਨ ਦੀ ਮੌਤ ਦਾ ਸ਼ਾਮਚਾਰ ਪ੍ਰਾਪਤ ਹੋਇਆ ਹੈ। ਦੱਸਣਯੋਗ ਹੈ ਕਿ ਇਸ ਕਿਸਾਨ ਦੀ ਮੌਤ ਦਿੱਲੀ ਜਾਣ ਸਮੇਂ ਵਾਪਰੇ ਹਾਦਸੇ ਦੌਰਾਨ ਹੋਈ ਹੈ।
farmers
ਪਰਿਵਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਉਦੋਂ ਵਾਪਰਿਆ ਜਦ ਪਿੱਛੋਂ ਆ ਰਹੇ ਇਕ ਟਰੱਕ ਨੇ ਟਰਾਲੀ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਜਗੀਰ ਸਿੰਘ ਟਰਾਲੀ ਤੋਂ ਬਾਹਰ ਡਿੱਗ ਗਿਆ, ਜਿਸ ਉੱਪਰੋਂ ਟਰੱਕ ਦਾ ਟਾਇਰ ਲੰਘ ਗਿਆ। ਸੱਟਾਂ ਗੰਭੀਰ ਹੋਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
accident
ਬੀਤੇ ਕੱਲ੍ਹ ਅੰਦੋਲਨ ਵਿਚ ਸ਼ਾਮਿਲ ਹੋਣ ਲਈ ਗੁਰਦਾਸਪੁਰ ਤੋਂ ਟਰੈਕਟਰ-ਟਰਾਲੀਆਂ ਰਾਹੀਂ ਜਥਾ ਰਵਾਨਾ ਹੋਇਆ, ਜਿਸ ਵਿਚ ਪਿੰਡ ਨਰਪੁਰ ਦਾ ਵਾਸੀ ਕਿਸਾਨ ਜਗੀਰ ਸਿੰਘ ਪੁੱਤਰ ਗਿਆਨ ਸਿੰਘ (55) ਵੀ ਸ਼ਾਮਿਲ ਸੀ ਜਦੋਂ ਇਹ ਟਰੈਕਟਰ-ਟਰਾਲੀ ਹਰਿਆਣੇ ਦੇ ਸ਼ਹਿਰ ਸਹਿਬਾਗ਼ ਨੇੜਿਉਂ ਗੁਜ਼ਰ ਰਹੀ ਸੀ ਤਾਂ ਪਿੱਛੋਂ ਆ ਰਹੇ ਇਕ ਟਰੱਕ ਨੇ ਟਰਾਲੀ ਨੂੰ ਟੱਕਰ ਮਾਰ ਦਿੱਤੀ ਜਿਸ ਕਰਨ ਇਹ ਹਾਦਸਾ ਵਾਪਰਿਆ। ਅੱਜ ਉਨ੍ਹਾਂ ਦੇ ਮ੍ਰਿਤਕ ਸਰੀਰ ਨੂੰ ਉਨ੍ਹਾਂ ਦੇ ਪਿੰਡ ਨਰਪੁਰ ਲਿਆਂਦਾ ਗਿਆ ਜਿੱਥੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।