ਕੇਂਦਰ ਦੇ ਖੇਤੀ ਕਾਨੂੰਨਾਂ ਅਤੇ ਕਰਜ਼ੇ ਤੋਂ ਦੁਖੀ ਪਿਉ-ਪੁੱਤ ਨੇ ਕੀਤੀ ਖ਼ੁਦਕੁਸ਼ੀ
Published : Feb 21, 2021, 1:17 am IST
Updated : Feb 21, 2021, 1:17 am IST
SHARE ARTICLE
image
image

ਕੇਂਦਰ ਦੇ ਖੇਤੀ ਕਾਨੂੰਨਾਂ ਅਤੇ ਕਰਜ਼ੇ ਤੋਂ ਦੁਖੀ ਪਿਉ-ਪੁੱਤ ਨੇ ਕੀਤੀ ਖ਼ੁਦਕੁਸ਼ੀ

ਗੜ੍ਹਦੀਵਾਲਾ, 20 ਫ਼ਰਵਰੀ (ਹਰਪਾਲ ਸਿੰਘ): ਦਸੂਹਾ ਦੇ ਪਿੰਡ ਮੁਹੱਦੀਪੁਰ ਦੇ ਕਿਸਾਨ ਪਿਉ-ਪੁੱਤਰ ਨੇ ਖੇਤੀ ਕਾਨੂੰਨਾਂ ਅਤੇ ਪੰਜਾਬ ਸਰਕਾਰ ਵਲੋਂ ਕਰਜ਼ਾ ਮੁਆਫ਼ ਨਾ ਕਰਨ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ | ਦੋਨਾਂ ਮਿ੍ਤਕ ਕਿਸਾਨਾਂ ਦੀ ਪਛਾਣ ਨੰਬਦਰਾਰ ਜਗਤਾਰ ਸਿੰਘ ਅਤੇ ਉਸ ਦੇ ਪੁੱਤਰ ਕਿਰਪਾਲ ਸਿੰਘ ਦੇ ਰੂਪ ਵਿਚ ਹੋਈ ਹੈ | ਘਟਨਾ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ  ਕਬਜ਼ੇ ਵਿਚ ਲਿਆ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿਤੀ ਹੈ |  ਪੁਲਿਸ ਨੂੰ  ਇਕ ਖ਼ੁਦਕੁਸ਼ੀ ਨੋਟ ਵੀ ਮਿਲਿਆ ਹੈ | 
ਖ਼ੁਦਕੁਸ਼ੀ ਕਰਨ ਤੋਂ ਪਹਿਲਾ ਪਿਉ-ਪੁੱਤ ਵਲੋਂ ਲਿਖੇ ਗਏ ਖ਼ੁਦਕੁਸ਼ੀ ਨੋਟ ਵਿਚ ਲਿਖਿਆ ਗਿਆ ਹੈ, ਮੋਦੀ ਸਰਕਾਰ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ ਅਤੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਉਤੇ ਧੱਕੇ ਖਾ ਰਹੇ ਹਨ ਅਤੇ ਸਰਕਾਰ ਕਿਸਾਨਾਂ ਨੂੰ  ਬਰਬਾਦ ਕਰ ਰਹੀ ਹੈ | ਇਸ ਦੀ ਜ਼ਿੰਮੇਵਾਰ ਮੋਦੀ ਸਰਕਾਰ ਹੈ | ਇਸ ਦੇ ਨਾਲ ਹੀ ਇਹ ਵੀ ਲਿਖਿਆ ਹੈ ਕਿ ਕੈਪਟਨ ਸਰਕਾਰ ਨੇ ਕਰਜ਼ੇ ਮੁਆਫ਼ ਨਹੀਂ ਕੀਤੇ ਹਨ | ਸਾਡੀ ਇਕ ਏਕੜ ਦੀ ਜ਼ਮੀਨ ਹੈ, ਸਾਡਾ ਕਰਜ਼ਾ ਵੀ ਮੁਆਫ਼ ਨਹੀਂ ਹੋਇਆ ਜਿਸ ਕਰ ਕੇ ਅਸੀ ਖ਼ੁਦਕੁਸ਼ੀ ਕਰ ਰਹੇ ਹਾਂ | ਐਸ.ਐਚ.ਓ. ਦਸੂਹਾ ਮਲਕੀਅਤ ਸਿੰਘ  ਨੇ ਦਸਿਆ ਕਿ ਇੰਦਰਪਾਲ ਸਿੰਘ ਦੇ ਬਿਆਨਾਂ ਦੇ ਆਧਾਰ ਉਤੇ ਪੁਲਿਸ ਵਲੋਂ 174 ਧਾਰਾ ਦੀ ਕਾਰਵਾਈ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਦੋਵਾਂ ਲਾਸ਼ਾਂ ਦਾ ਸਿਵਲ ਹਸਪਤਾਲ ਦਸੂਹਾ ਵਿਖੇ ਪੋਸਟਮਾਰਟਮ ਕਰਨ  ਉਪਰੰਤ ਲਾਸ਼ਾਂ ਵਾਰਸਾਂ ਦੇ ਹਵਾਲੇ ਕਰ ਦਿਤੀਆਂ ਗਈਆਂ ਹਨ ਅਤੇ ਉਨ੍ਹਾਂ ਦਾ ਪਿੰਡ ਮਹੱਦੀਪੁਰ ਵਿਖੇ ਅੰਤਮ ਸਸਕਾਰ ਕਰ ਦਿਤਾ ਗਿਆ ਹੈ | 
ਫੋਟੋ:ਈਮੇਲ ਕੀਤੀ ਗਈ-07
 

SHARE ARTICLE

ਏਜੰਸੀ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement