ਕਿਸਾਨਾਂ ਮਗਰੋਂ ਹੁਣ ਟੈਕਸੀ ਚਾਲਕਾਂ ’ਤੇ ਕਾਨੂੰਨ ਦੀ ਮਾਰ, ਕੱਲ੍ਹ ਹੋਵੇਗਾ ਸਰਕਾਰ ਵਿਰੁੱਧ ਪ੍ਰਦਰਸ਼ਨ
Published : Feb 21, 2021, 11:46 am IST
Updated : Feb 21, 2021, 12:11 pm IST
SHARE ARTICLE
Taxi Drivers Protest tomorrow
Taxi Drivers Protest tomorrow

22 ਫਰਵਰੀ ਨੂੰ ਦੇਸ਼ ਭਰ ਦੇ ਟੈਕਸੀ ਮਾਲਕ ਤੇ ਟੈਕਸੀ ਚਾਲਕ ਕਰਨਗੇ ਸਰਕਾਰ ਦਾ ਵਿਰੋਧ

ਲੁਧਿਆਣਾ (ਰਾਜ ਸਿੰਘ) : ਇਕ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕਾਂ ਨੂੰ ਆਤਮ ਨਿਰਭਰ ਬਣਾਉਣ ਦੀਆਂ ਗੱਲਾਂ ਕਰਦੇ ਹਨ ਪਰ ਦੂਜੇ ਪਾਸੇ ਲੋਕਾਂ ’ਤੇ ਕਾਲੇ ਕਾਨੂੰਨ ਥੋਪ ਉਹਨਾਂ ਦੀ ਰੋਜ਼ੀ ਰੋਟੀ ਖੋਹੀ ਜਾ ਰਹੀ ਹੈ। ਦਰਅਸਲ ਭਾਰਤ ਸਰਕਾਰ ਕਿਸਾਨਾਂ ਤੋਂ ਬਾਅਦ ਹੁਣ ਟੈਕਸੀ ਚਾਲਕਾਂ ’ਤੇ ਵੀ ਅਜਿਹਾ ਕਾਨੂੰਨ ਥੋਪਣ ਜਾ ਰਹੀ ਹੈ, ਜਿਸ ਨਾਲ ਉਹਨਾਂ ਦੀ ਰੋਜ਼ੀ ਰੋਟੀ ਖ਼ਤਰੇ ਵਿਚ ਪੈ ਗਈ ਹੈ।

Taxi Drivers Protest tomorrow Taxi Drivers Protest tomorrow

ਇਸ ਕਾਨੂੰਨ ਦਾ ਵਿਰੋਧ ਕਰਨ ਲਈ ਦੇਸ਼ ਭਰ ਦੇ ਟੈਕਸੀ ਚਾਲਕਾਂ ਵੱਲੋਂ 22 ਫਰਵਰੀ ਨੂੰ ਦਿੱਲੀ ਦੇ ਜੰਤਰ ਮੰਤਰ ‘ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਆਜ਼ਾਦ ਟੈਕਸੀ ਯੂਨੀਅਨ ਦੇ ਵਾਈਸ ਪ੍ਰਧਾਨ ਸ਼ਰਨਜੀਤ ਸਿੰਘ ਕਲਸੀ ਦਾ ਕਹਿਣਾ ਹੈ ਕਿ ਸਰਕਾਰ ਦੁਆਰਾ ਬਣਾਏ ਗਏ ਨਵੇਂ ਕਾਨੂੰਨ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਦੇਣ ਲਈ ਬਣਾਏ ਗਏ ਹਨ, ਜਿਸ ਨਾਲ ਟੈਕਸੀ ਚਾਲਕਾਂ ਦਾ ਕਾਫ਼ੀ ਨੁਕਸਾਨ ਹੋਵੇਗਾ।

Taxi Drivers Protest tomorrow Taxi Drivers Protest tomorrow

ਉਹਨਾਂ ਕਿਹਾ ਕਿ ਉਹ 2017 ਤੋਂ ਸਰਕਾਰ ਨੂੰ ਚਿੱਠੀਆਂ ਪਾ ਕੇ ਅਪਣੀਆਂ ਸਮੱਸਿਆਵਾਂ ਦੱਸ ਰਹੇ ਹਨ ਪਰ ਸਰਕਾਰ ਨੇ ਰੱਤੀ ਭਰ ਵੀ ਉਹਨਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ। ਉਹਨਾਂ ਦੱਸਿਆ ਕਿ ਸੰਯੁਕਤ ਸਬੰਧ ਸਮਿਤੀ ਭਾਰਤ ਮੋਰਚੇ ਵੱਲੋਂ ਦੇਸ਼ ਭਰ ਦੇ ਟੈਕਸੀ ਮਾਲ ਅਤੇ ਚਾਲਕ 22 ਫਰਵਰੀ ਨੂੰ 11 ਵਜੇ ਤੋਂ ਚਾਰ ਵਜੇ ਤੱਕ ਦਿੱਲੀ ਵਿਖੇ ਵਿਰੋਧ ਪ੍ਰਦਰਸ਼ਨ ਕਰਨਗੇ। ਇਹ ਪ੍ਰਦਰਸ਼ਨ ਸਰਕਾਰ ਦੀਆਂ ਗਲਤ ਨੀਤੀਆਂ ਅਤੇ ਟਰਾਂਸਪੋਰਟ ਵਿਭਾਗ ਦੀ ਅਣਗਹਿਲੀ ਖਿਲਾਫ਼ ਕੀਤਾ ਜਾਵੇਗਾ। ਸਰਕਾਰ ਵੱਲੋਂ ਗਰੀਬਾਂ ‘ਤੇ ਜ਼ਬਰੀ ਟੈਕਸ ਥੋਪੇ ਜਾ ਰਹੇ ਹਨ।

Taxi Drivers Protest tomorrow Taxi Drivers Protest tomorrow

ਇਸੇ ਤਰ੍ਹਾਂ ਟੈਕਸੀ ਚਾਲਕ ਗੁਰਵਿੰਦਰ ਸਿੰਘ ਬਾਵਾ ਨੇ ਕਿਹਾ ਕਿ ਸਰਕਾਰ ਦੀ ਇਸ ਜ਼ਿਆਦਤੀ ਦੇ ਵਿਰੁੱਧ 22 ਫਰਵਰੀ ਨੂੰ ਦਿੱਲੀ ਦੇ ਜੰਤਰ ਮੰਤਰ ਵਿਖੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਗੱਡੀਆਂ ‘ਤੇ ਲਗਾਏ ਜਾ ਰਹੇ ਟੈਕਸ ਨਾਲ ਗਰੀਬ ਟੈਕਸੀ ਚਾਲਕਾਂ ਨੂੰ ਘਾਟਾ ਪੈ ਰਿਹਾ ਹੈ। ਇਸ ਲਈ ਉਹਨਾਂ ਦੀ ਮੰਗ ਹੈ ਕਿ ਸੀਟਾਂ ਦੇ ਹਿਸਾਬ ਨਾਲ ਟੈਕਸ ਲਗਾਇਆ ਜਾਵੇ।

Farmers ProtestFarmers Protest

ਦੱਸ ਦਈਏ ਕਿ ਇਸ ਤੋਂ ਪਹਿਲਾਂ ਦੇਸ਼ ਭਰ ਦੇ ਕਿਸਾਨ ਵੀ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਵਿਰੁੱਧ ਪਿਛਲੇ ਤਿੰਨ ਮਹੀਨੇ ਤੋਂ ਧਰਨਾ ਲਗਾਈ ਬੈਠੇ ਹਨ ਪਰ ਇਸ ਦੇ ਬਾਵਜੂਦ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਤਿਆਰ ਨਹੀਂ ਹੈ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement