ਕੈਪਟਨ ਨੇ ਪ੍ਰਧਾਨ ਮੰਤਰੀ ਨੂੰ  ਕਿਸਾਨੀ ਮੁੱਦੇ ਸਲਝਾਉਣ ਲਈ ਕੀਤੀ ਅਪੀਲ
Published : Feb 21, 2021, 1:10 am IST
Updated : Feb 21, 2021, 1:10 am IST
SHARE ARTICLE
image
image

ਕੈਪਟਨ ਨੇ ਪ੍ਰਧਾਨ ਮੰਤਰੀ ਨੂੰ  ਕਿਸਾਨੀ ਮੁੱਦੇ ਸਲਝਾਉਣ ਲਈ ਕੀਤੀ ਅਪੀਲ


ਸੂਬੇ ਦੀ ਖੇਤੀਬਾੜੀ ਨੂੰ  ਤਿੰਨ ਖੇਤੀ ਕਾਨੂੰਨਾਂ ਤੋਂ ਦਰਪੇਸ਼ ਖ਼ਤਰੇ ਉਤੇ ਚਿੰਤਾ ਪ੍ਰਗਟਾਈ

ਚੰਡੀਗੜ੍ਹ, 20 ਫ਼ਰਵਰੀ (ਭੁੱਲਰ): ਤਿੰਨ ਨਵੇਂ ਖੇਤੀ ਕਾਨੂੰਨਾਂ ਕਾਰਨ ਪੈਦਾ ਹੋਏ ਰੌਲੇ ਰੱਪੇ ਦੇ ਨਤੀਜੇ ਵਜੋਂ ਸੂਬੇ ਦੀ ਖੇਤੀਬਾੜੀ ਨੂੰ  ਦਰਪੇਸ਼ ਖ਼ਤਰੇ 'ਤੇ ਗਹਿਰੀ ਚਿੰਤਾ ਜ਼ਾਹਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ  ਅਪੀਲ ਕਰਦੇ ਹੋਏ ਕਿਹਾ ਕਿ ਅੰਦਲੋਨਕਾਰੀ ਕਿਸਾਨਾਂ ਦੀਆਂ ਸਾਰੀਆਂ ਸ਼ਿਕਾਇਤਾਂ ਨੂੰ  ਉਨ੍ਹਾਂ ਦੀ ਤਸੱਲੀ ਮੁਤਾਬਕ ਦੂਰ ਕਰ ਕੇ ਕੇਂਦਰ ਸਰਕਾਰ ਮੌਜੂਦਾ ਕਿਸਾਨ ਅੰਦੋਲਨ ਦੇ ਮਸਲੇ ਦਾ ਛੇਤੀ ਹੱਲ ਯਕੀਨੀ ਬਣਾਵੇ | ਅੰਨਦਾਤੇ ਨੂੰ  ਪੂਰੀ ਇੱਜ਼ਤ ਦੇਣ ਉੱਤੇ ਪੂਰਾ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਨੀਤੀ ਆਯੋਗ ਦੀ ਵਰਚੂਅਲ ਮੀਟਿੰਗ ਵਿਚ ਪੇਸ਼ ਅਪਣੇ ਭਾਸ਼ਣ ਵਿਚ ਸੂਬਾ ਸਰਕਾਰ ਦਾ ਇਹ ਰੁਖ਼ ਦੁਹਰਾਇਆ ਕਿ ਖੇimageimageਤੀਬਾੜੀ ਸੂਬਿਆਂ ਦਾ ਵਿਸ਼ਾ ਹੈ ਅਤੇ ਇਸ ਸਬੰਧੀ ਕੋਈ ਵੀ ਕਾਨੂੰਨ ਬਣਾਉਣ ਦਾ ਅਧਿਕਾਰ ਸੰਵਿਧਾਨ ਵਿਚ ਦਰਜ ਸਹਿਕਾਰੀ ਸੰਘਵਾਦ ਦੀ ਸੱਚੀ ਭਾਵਨਾ ਅਨੁਸਾਰ ਸੂਬਿਆਂ ਕੋਲ ਰਹਿਣਾ ਚਾਹੀਦਾ ਹੈ | 
ਇਸ ਸੰਦਰਭ ਵਿਚ ਉਨ੍ਹਾਂ ਸੂਬਾ ਸਰਕਾਰ ਦੁਆਰਾ ਪੰਜਾਬ ਵਿਧਾਨ ਸਭਾ ਵਿਚ ਅਕਤੂਬਰ 2020 ਦੌਰਾਨ ਕੇਂਦਰੀ ਕਾਨੂੰਨਾਂ ਵਿਚ ਕੀਤੀ ਗਈ ਸੋਧ ਨੂੰ  ਪਾਸ ਕੀਤੇ ਜਾਣ ਵਲ ਧਿਆਨ ਦਿਵਾਇਆ | ਕੈਪਟਨ ਅਮਰਿੰਦਰ ਸਿੰਘ ਸਿਹਤ ਠੀਕ ਨਾ ਹੋਣ ਕਾਰਨ ਮੀਟਿੰਗ ਵਿਚ ਹਿੱਸਾ ਨਹੀਂ 
ਲੈ ਸਕੇ | ਅਪਣੇ ਭਾਸ਼ਣ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਕ ਅਜਿਹੇ ਸੁਧਾਰ ਜੋ ਕਿ ਇਕ ਅਜਿਹੇ ਖੇਤਰ ਵਿਚ ਲਾਗੂ ਕੀਤੇ ਜਾਣੇ ਹੋਣ ਜਿਸ ਦਾ ਸਬੰਧ ਦੇਸ਼ ਦੇ ਕਾਮਿਆਂ ਦੇ 60 ਫ਼ੀ ਸਦੀ ਹਿੱਸੇ ਨਾਲ ਹੋਵੇ, ਨੂੰ  ਸਾਰੀਆਂ ਸਬੰਧਤ ਧਿਰਾਂ ਨਾਲ ਵਿਸਥਾਰਤ ਗੱਲਬਾਤ ਦੀ ਪ੍ਰਕਿਰਿਆ ਰਾਹੀਂ ਹੀ ਨੇਪਰੇ ਚਾੜਿਆ ਜਾਣਾ ਚਾਹੀਦਾ ਹੈ | 

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement