ਸਤਬੀਰ ਦਰਦੀ ਨੂੰ ਵੱਖ-ਵੱਖ ਸ਼ਖ਼ਸੀਅਤਾਂ ਨੇ ਭੇਂਟ ਕੀਤੀਆਂ ਸ਼ਰਧਾਂਜਲੀਆਂ
Published : Feb 21, 2021, 1:34 am IST
Updated : Feb 21, 2021, 1:34 am IST
SHARE ARTICLE
image
image

ਸਤਬੀਰ ਦਰਦੀ ਨੂੰ ਵੱਖ-ਵੱਖ ਸ਼ਖ਼ਸੀਅਤਾਂ ਨੇ ਭੇਂਟ ਕੀਤੀਆਂ ਸ਼ਰਧਾਂਜਲੀਆਂ

ਪਟਿਆਲਾ, 20 ਫ਼ਰਵਰੀ (ਜਸਪਾਲ ਸਿੰਘ ਢਿੱਲੋਂ) : ਚੜ੍ਹਦੀਕਲਾ ਟਾਈਮ ਟੀ.ਵੀ. ਗਰੁਪ ਦੇ ਚੇਅਰਮੈਨ ਸ. ਜਗਜੀਤ ਸਿੰਘ ਦਰਦੀ ਦੇ ਸਪੁੱਤਰ ਸਤਬੀਰ ਸਿੰਘ ਦਰਦੀ, ਜਿਨ੍ਹਾਂ ਦਾ ਬੀਤੇ ਦਿਨੀਂ ਅਚਾਨਕ ਦੇਹਾਂਤ ਹੋ ਗਿਆ ਸੀ, ਦਾ ਸ਼ਰਧਾਂਜਲੀ ਸਮਾਰੋਹ ਇਥੇ ਗੁਰਦਵਾਰਾ ਮੋਤੀ ਬਾਗ਼ ਵਿਖੇ ਸਮਾਪਤ ਹੋਇਆ ਜਿਥੇ ਵੱਡੀ ਪੱਧਰ ’ਤੇ ਸ਼ਖ਼ਸੀਅਤਾਂ ਨੇ ਸ਼ਰਧਾਂਜਲੀਆਂ ਭੇਂਟ ਕੀਤੀਆਂ। ਅੰਤਮ ਅਰਦਾਸ ਦੇ ਇਸ ਵਿਸ਼ਾਲ ਸਮਾਗਮ ਮੌਕੇ ਗੁਰਬਾਣੀ ਦਾ ਵੈਰਾਗਮਈ ਕੀਰਤਨ ਭਾਈ ਅਮਰਜੀਤ ਸਿੰਘ ਦੇ ਜਥੇ ਵਲੋਂ ਕੀਤਾ ਗਿਆ। ਅੰਤਮ ਅਰਦਾਸ  ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਭਾਈ ਸਾਹਿਬ ਸਿੰਘ ਮਾਰਕੰਡਾ ਵਾਲੇ ਨੇ ਲਿਆ।
ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਜੰਗਲਾਤ ਮੰਤਰੀ  ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਸਤਬੀਰ ਸਿੰਘ ਦਰਦੀ ਦਾ ਵਿਛੋੜਾ ਪ੍ਰਵਾਰ ਲਈ ਵੱਡਾ ਘਾਟਾ ਦਸਿਆ। ਇਸ ਤੋਂ ਇਲਾਵਾ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਤੇ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਆਖਿਆ ਕਿ ਸਤਬੀਰ ਸਿੰਘ ਦਰਦੀ ਨਾਲ ਜਿਥੇ ਪ੍ਰਵਾਰ ਨੂੰ ਵੱਡਾ ਘਾਟਾ ਪਿਆ ਹੈ ਉਥੇ ਉਸ ਵਲੋਂ ਪੱਤਰਕਾਰਤਾ ਦੇ ਖੇਤਰ ’ਚ ਨਿਭਾਈ ਸੇਵਾ ਨੂੰ ਵੀ ਯਾਦ ਕੀਤਾ। ਇਸ ਮੌਕੇ ਸਪੋਕਸਮੈਨ ਦੇ ਐਮਡੀ ਸਰਦਾਰਨੀ ਜਗਜੀਤ ਕੌਰ ਨੇ ਅਪਣਾ ਸ਼ੋਕ ਸੰਦੇਸ਼ ਭੇਜਿਆ ਅਤੇ ਪ੍ਰਵਾਰ ਨਾਲ ਦੁੱਖ ਸਾਂਝਾ ਕਰਦਿਆਂ ਆਖਿਆ ਕਿ ਸਤਬੀਰ ਦਾ ਵਿਛੋੜਾ ਦਰਦੀ ਪ੍ਰਵਾਰ ਨੂੰ ਕਦੇ ਵੀ ਨਹੀਂ ਭੁਲੇਗਾ। ਅਜੀਤ ਪ੍ਰਕਾਸ਼ਨ ਸਮੂਹ ਦੇ ਮੁਖੀ ਡਾ. ਬਰਜਿੰਦਰ ਸਿੰਘ ਹਮਦਰਦ ਨੇ ਅਪਣੀ ਸੰਵੇਦਨਾ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਸਤਬੀਰ ਸਿੰਘ ਦਰਦੀ ਤੋਂ ਮੀਡੀਆ ਜਗਤ ਸਮੇਤ ਦਰਦੀ ਪ੍ਰਵਾਰ ਤੇ ਸਮਾਜ ਨੂੰ ਬਹੁਤ ਵੱਡੀਆਂ ਆਸਾਂ ਸਨ ਕਿਉਂਕਿ ਉਹ ਬਹੁਤ ਹੀ ਲਾਇਕ, ਹੋਣਹਾਰ ਨੌਜਵਾਨ ਸੀ। ਇਸ ਨਾਲ ਹੀ ਸਾਬਕਾ ਚੇਅਰਮੈਨ ਘੱਟ ਗਿਣਤੀ ਕਮਿਸ਼ਨਰ ਤਰਲੋਚਨ ਸਿੰਘ, ਜਾਗੋ ਪਾਰਟੀ ਦੇ ਮੁਖੀ ਮਨਜੀਤ ਸਿੰਘ ਜੀਕੇ, ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਅਤੇ ਮਨਜਿੰਦਰ ਸਿੰਘ ਸਿਰਸਾ ਪ੍ਰਧਾਨ ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ, ਗੁਰਦੁਆਰਾ ਪਟਨਾ ਸਾਹਿਬ ਮੈਨੇਜਮੈਂਟ ਬੋਰਡ ਦੇ ਪ੍ਰਧਾਨ ਸ. ਅਵਤਾਰ ਸਿੰਘ ਹਿੱਤ, ਸੰਤ ਸਮਾਜ ਦੇ ਮਹੰਤ ਕਰਮਜੀਤ ਸਿੰਘ ਯਮਨਾਨਗਰ, ਸੰਤ ਨਛੱਤਰ ਸਿੰਘ ਕੰਬਲੀ ਵਾਲਿਆਂ ਨੇ ਸ਼ਰਧਾਂਜਲੀ ਭੇਂਟ ਕਰਦੇ ਹੋਏ ਕਿਹਾ ਕਿ ਦਰਦੀ ਪ੍ਰਵਾਰ ਨੂੰ ਇਹ ਅਸਹਿ ਘਾਟਾ ਕਦੇ ਵੀ ਪੂਰਾ ਨਹੀਂ ਹੋਵੇਗਾ। ਉਨ੍ਹਾਂ ਚੜ੍ਹਦੀਕਲਾ ਟਾਈਮ ਟੀਵੀ ਵਲੋਂ ਗੁਰਦੁਆਰਾ ਬੰਗਲਾ ਸਾਹਿਬ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਨ ਜ਼ਰੀਏ ਕੀਤੀ ਪੰਥ ਦੀ ਮਹਾਨ ਸੇਵਾ ਦੀ ਸ਼ਲਾਘਾ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿਚ ਪਤਵੰਤੇ, ਆਗੂ ਤੇ ਸਨੇਹੀ ਸ਼ਾਮਲ ਹੋਏ। 

SHARE ARTICLE

ਏਜੰਸੀ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement