
ਬਹਿਬਲ ਕਲਾਂ ਦੇ ਬਾਹਰ ਇਨਸਾਫ਼ ਦੀ ਮੰਗ ਕਰਦਿਆਂ ਧਰਨੇ 'ਤੇ ਬੈਠਾ ਪੀੜਤ ਪਰਿਵਾਰ
ਫਰੀਦਕੋਟ: ਬਹਿਬਲ ਗੋਲੀਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਪਿਛਲੇ ਤਿੰਨ ਮਹੀਨਿਆਂ ਤੋਂ ਘਟਨਾ ਵਾਲੀ ਥਾਂ 'ਤੇ ਧਰਨੇ ਉੱਪਰ ਬੈਠੇ ਪੀੜਤ ਪਰਿਵਾਰ ਨੇ ਵੋਟ ਨਹੀਂ ਪਾਈ। ਜ਼ਿਕਰਯੋਗ ਹੈ ਕਿ ਉਹਨਾਂ ਨੂੰ ਹਜੇ ਤੱਕ ਕੋਈ ਇਨਸਾਫ ਨਹੀਂ ਮਿਲਿਆ ਹੈ।
Behbal kalan
ਗੋਲੀਕਾਂਡ ਵਿੱਚ ਸ਼ਹੀਦ ਹੋਏ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨੇ ਕਿਹਾ ਕਿ ਲਗਪਗ ਸੱਤ ਸਾਲ ਬੀਤ ਗਏ ਹਨ, ਪਰ ਹਾਲੇ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ।
Behbal Kalan Golikand
ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਵਾਪਰੇ ਬਹਿਬਲ ਗੋਲੀ ਕਾਂਡ ਵਿੱਚ ਦੋ ਸਿੱਖ ਨੌਜਵਾਨਾਂ ਦੀ ਹੋਈ ਮੌਤ ਦੀ ਜਾਂਚ ਕਰਨ ਸਬੰਧੀ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਨੇ ਆਪਣੀ ਰਿਪੋਰਟ ਅਦਾਲਤ ਵਿੱਚ ਪੇਸ਼ ਕਰ ਦਿੱਤੀ ਹੈ। ਪਰ ਅੱਜ ਤੱਕ ਇਸ ਕੇਸ ਦਾ ਕੋਈ ਫੈਸਲਾ ਨਹੀਂ ਹੋ ਸਕਿਆ, ਜਿਸ ਤੋਂ ਪੀੜਤ ਪਰਿਵਾਰ ਨਿਰਾਸ਼ ਹਨ।
Behbal Kalan