'ਗੋਡੇ ਗੋਡੇ ਚਾਅ' ਦੀ ਰਿਲੀਜ਼ ਡੇਟ ਦਾ ਹੋਇਆ ਐਲਾਨ, 26 ਮਈ 2023 ਨੂੰ ਰਿਲੀਜ਼ ਹੋਵੇਗੀ ਫਿਲਮ 
Published : Feb 21, 2023, 11:37 am IST
Updated : Feb 21, 2023, 11:37 am IST
SHARE ARTICLE
File Photo
File Photo

ਫਿਲਮ ਵਿਚ ਸੋਨਮ ਬਾਜਵਾ, ਤਾਨੀਆ, ਗੀਤਾਜ਼ ਬਿੰਦਰਖੀਆ ਅਤੇ ਗੁਰਜੈਜ਼ ਮੁੱਖ ਭੂਮਿਕਾਵਾਂ ਵਿਚ ਹਨ।

ਚੰਡੀਗੜ੍ਹ -ਵੀ.ਐਚ. ਐਂਟਰਟੇਨਮੈਂਟ ਦੇ ਸਹਿਯੋਗ ਨਾਲ ਜ਼ੀ ਸਟੂਡੀਓਜ਼ ਨੇ ਸੋਨਮ ਬਾਜਵਾ ਸਟਾਰਰ ਫਿਲਮ 'ਗੋਡੇ ਗੋਡੇ ਚਾਅ' ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ, ਫਿਲਮ 26 ਮਈ 2023 ਨੂੰ ਰਿਲੀਜ਼ ਹੋਵੇਗੀ। ਜ਼ੀ ਸਟੂਡੀਓਜ਼ ਮੁੱਖ ਧਾਰਾ ਦੀਆਂ ਬਾਲੀਵੁੱਡ ਫਿਲਮਾਂ ਵਿੱਚ ਸ਼ਾਨਦਾਰ ਸਫ਼ਲਤਾ ਦੇ ਨਾਲ ਖੇਤਰੀ ਮਨੋਰੰਜਨ ਕਾਰੋਬਾਰ ਵਿਚ ਵੱਡੇ ਰਿਕਾਰਡ ਕਾਇਮ ਕਰ ਰਿਹਾ ਹੈ। ਜ਼ੀ ਸਟੂਡੀਓਜ਼ ਦੇ ਖੇਤਰੀ ਸਿਨੇਮਾ ਨੂੰ ਪਿਛਲੇ ਸਾਲ ਦਰਸ਼ਕਾਂ ਵੱਲੋਂ ਭਰਪੂਰ ਹੁੰਗਾਰਾ ਮਿਲਿਆ ਸੀ। ਆਪਣੀ ਗਤੀ ਨੂੰ ਜਾਰੀ ਰੱਖਦੇ ਹੋਏ ਜ਼ੀ ਸਟੂਡੀਓਜ਼ 26 ਮਈ 2023 ਨੂੰ ਵੀ.ਐਚ. ਐਂਟਰਟੇਨਮੈਂਟ ਦੇ ਸਹਿਯੋਗ ਨਾਲ ਆਪਣੀ ਅਗਲੀ ਫਿਲਮ, 'ਗੋਡੇ ਗੋਡੇ ਚਾਅ' ਰਿਲੀਜ਼ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।

ਫਿਲਮ ਵਿਚ ਸੋਨਮ ਬਾਜਵਾ, ਤਾਨੀਆ, ਗੀਤਾਜ਼ ਬਿੰਦਰਖੀਆ ਅਤੇ ਗੁਰਜੈਜ਼ ਮੁੱਖ ਭੂਮਿਕਾਵਾਂ ਵਿਚ ਹਨ। 'ਗੋਡੇ ਗੋਡੇ ਚਾਅ' ਨੂੰ 'ਕਿਸਮਤ 2' ਫੇਮ ਜਗਦੀਪ ਸਿੱਧੂ ਦੁਆਰਾ ਲਿਖਿਆ ਗਿਆ ਹੈ ਅਤੇ ਇਸ ਦਾ ਨਿਰਦੇਸ਼ਨ ਰਾਸ਼ਟਰੀ ਪੁਰਸਕਾਰ ਜੇਤੂ ਨਿਰਦੇਸ਼ਕ (ਹਰਜੀਤਾ) ਵਿਜੇ ਕੁਮਾਰ ਅਰੋੜਾ ਵੱਲੋਂ ਕੀਤਾ ਗਿਆ ਹੈ, ਜਿਨ੍ਹਾਂ ਨੇ ਸੁਪਰਹਿੱਟ ਫਿਲਮ 'ਗੁੱਡੀਆਂ ਪਟੋਲੇ' ਦਾ ਨਿਰਦੇਸ਼ਨ ਵੀ ਕੀਤਾ ਸੀ।

ਸ਼ਾਰਿਕ ਪਟੇਲ, ਸੀਬੀਓ, ਜ਼ੀ ਸਟੂਡੀਓਜ਼, ਨੇ ਅੱਗੇ ਕਿਹਾ, "ਗੋਡੇ ਗੋਡੇ ਚਾਅ' ਪੁਰਸ਼ ਚੌਵੀਨਿਸਟ ਦੇ ਖਿਲਾਫ਼ ਇੱਕ ਸੋਚਣ ਵਾਲਾ ਕਦਮ ਹੈ। ਸਾਡਾ ਮੰਨਣਾ ਹੈ ਕਿ ਅਜਿਹੀਆਂ ਕਹਾਣੀਆਂ ਨੂੰ ਦੱਸਣਾ ਜ਼ਰੂਰੀ ਹੈ ਜੋ ਮਨੋਰੰਜਨ ਦੇ ਡੋਜ਼ ਨਾਲ ਔਰਤਾਂ ਦੇ ਸਸ਼ਕਤੀਕਰਨ ਨੂੰ ਮੁੜ ਪਰਿਭਾਸ਼ਿਤ ਕਰਦੀਆਂ ਹਨ। ਫਿਲਮ ਦੇ ਨਿਰਦੇਸ਼ਕ ਵਿਜੇ ਕੇ ਅਰੋੜਾ ਨੇ ਅੱਗੇ ਕਿਹਾ, "'ਗੋਡੇ ਗੋਡੇ ਚਾਅ' 90 ਦੇ ਦਹਾਕੇ ਦੇ ਮਰਦ-ਪ੍ਰਧਾਨ ਸਮਾਜ 'ਤੇ ਇੱਕ ਵਿਅੰਗ ਹੈ। ਇਹ ਦਰਸਾਉਂਦਾ ਹੈ ਕਿ ਕਿਵੇਂ ਔਰਤਾਂ ਨੇ ਆਪਣੇ ਲਈ ਸਟੈਂਡ ਲਿਆ ਅਤੇ ਸਫ਼ਲਤਾ ਹਾਸਲ ਕੀਤੀ। ਸਾਨੂੰ ਯਕੀਨ ਹੈ ਦਰਸ਼ਕ ਫਿਲਮ ਨੂੰ ਪਸੰਦ ਕਰਨਗੇ!

ਦਰਸ਼ਕਾਂ ਨੇ ਡਿਜੀਟਲ ਪਲੇਟਫਾਰਮ 'ਤੇ ਸ਼ੇਅਰ ਕੀਤੇ ਬੀਟੀਐਸ ਅਤੇ ਪੋਸਟਰਾਂ ਨੂੰ ਬਹੁਤ ਪਿਆਰ ਦਿੱਤਾ ਹੈ। ਜ਼ੀ ਸਟੂਡੀਓਜ਼ ਦੀ ਅਗਵਾਈ ਵਾਲੀ ਇਸ ਫਿਲਮ ਚੋਂ ਸੋਨਮ ਬਾਜਵਾ ਨੇ ਜਦੋਂ ਆਪਣੇ ਕਿਰਦਾਰ 'ਰਾਣੀ' ਵਾਲਾ ਪੋਸਟਰ ਸਾਂਝਾ ਕੀਤਾ ਤਾਂ ਦਰਸ਼ਕਾਂ ਨੇ ਇਸ ਨੂੰ ਖੂਬ ਪਸੰਦ ਕੀਤਾ। ਇੱਥੋਂ ਦਰਸ਼ਕਾਂ ਦੀ ਫਿਲਮ ਲਈ ਉਤਸ਼ਾਹ ਨੂੰ ਜ਼ਹਰ ਹੁੰਦੀ ਹੈ।

 

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement