ਜ਼ਮੀਨ ਐਕਵਾਇਰ ਕਰਨ ਦੌਰਾਨ ਇਕ ਕਰੋੜ ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਪਟਵਾਰੀ ਗ੍ਰਿਫ਼ਤਾਰ
Published : Feb 21, 2023, 7:58 pm IST
Updated : Feb 21, 2023, 7:58 pm IST
SHARE ARTICLE
File
File

ਦੋ ਪ੍ਰਾਈਵੇਟ ਵਿਅਕਤੀਆਂ ਦੀ ਮਿਲੀਭੁਗਤ ਨਾਲ 1,11,08,236 ਰੁਪਏ ਦਾ ਗਬਨ ਕਰਨ ਦੇ ਦੋਸ਼

 

ਚੰਡੀਗੜ੍ਹ:  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਮੰਗਲਵਾਰ ਨੂੰ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਪੱਲਾ ਮੇਘਾ ਮਾਲ ਹਲਕੇ ਦੇ ਇੱਕ ਮਾਲ ਪਟਵਾਰੀ ਬਲਕਾਰ ਸਿੰਘ ਨੂੰ ਜ਼ਮੀਨ ਐਕਵਾਇਰ ਕਰਨ ਦੌਰਾਨ ਦੋ ਪ੍ਰਾਈਵੇਟ ਵਿਅਕਤੀਆਂ ਦੀ ਮਿਲੀਭੁਗਤ ਨਾਲ 1,11,08,236 ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇੱਕ ਵਿਜੀਲੈਂਸ ਜਾਂਚ ਦੀ ਤਫ਼ਤੀਸ਼ ਦੌਰਾਨ ਵਿਜੀਲੈਂਸ ਨੇ ਪਾਇਆ ਕਿ ਪੰਜਾਬ ਸਰਕਾਰ ਨੇ ਬੀ.ਐਸ.ਐਫ ਲਈ ਸਾਲ 2002 - 2012 ਦੌਰਾਨ ਪਿੰਡ ਪੱਲਾ ਮੇਘਾ ਨੇੜੇ ਨਿਊ ਮੁਹੰਮਦੀ ਵਾਲਾ ਸਰਹੱਦੀ ਚੌਕੀ ਬਣਾਉਣ ਕਰਨ ਲਈ 46 ਕਨਾਲ ਜ਼ਮੀਨ ਐਕੁਆਇਰ ਕੀਤੀ ਸੀ।

ਇਹ ਵੀ ਪੜ੍ਹੋ : ਹਰ ਮਹੀਨੇ ਵਿਦੇਸ਼ ਯਾਤਰਾ 'ਤੇ ਇੱਕ ਅਰਬ ਡਾਲਰ ਖ਼ਰਚ ਕਰਦੇ ਹਨ ਭਾਰਤੀ 

ਉਹਨਾਂ ਅੱਗੇ ਦੱਸਿਆ ਕਿ ਉਕਤ ਦੋਸ਼ੀ ਪਟਵਾਰੀ, ਜੋ ਕਾਨੂੰਗੋ ਵਜੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ, ਨੇ ਦੋ ਹੋਰ ਦੋਸ਼ੀਆਂ ਬਿੱਲੂ ਸਿੰਘ ਵਾਸੀ ਪੱਲਾ ਮੇਘਾ, ਜ਼ਿਲਾ ਫਿਰੋਜਪੁਰ ਅਤੇ ਅੰਮ੍ਰਿਤਬੀਰ ਸਿੰਘ ਵਾਸੀ ਪਿੰਡ ਆਸਲ ਉਤਾੜ, ਜ਼ਿਲਾ ਤਰਨਤਾਰਨ ਨਾਲ ਮਿਲੀਭੁਗਤ ਕਰਕੇ 1,11,08,236 ਰੁਪਏ ਦਾ ਗਬਨ ਕੀਤਾ ਸੀ। ਦੋਸ਼ੀ ਪਟਵਾਰੀ ਨੇ ਜਮੀਨ ਦੇ ਮਾਲ ਰਿਕਾਰਡ ਵਿੱਚ ਫੇਰ ਬਦਲ ਕਰਕੇ ਉਕਤ ਸਹਿ- ਦੋਸ਼ੀਆਂ ਦੇ ਨਾਂ ਜ਼ਮੀਨ ਦੇ ਮਾਲਕਾਂ ਵਜੋਂ ਦਰਜ ਕਰ ਦਿਤੇ ਸਨ।

ਇਹ ਵੀ ਪੜ੍ਹੋ : ਦੋਹਤੇ ਦਾ ਵਿਆਹ ਵੇਖਣ ਜਾ ਰਹੇ ਨਾਨੇ ਦੀ ਸੜਕ ਹਾਦਸੇ ਵਿਚ ਮੌਤ

ਇਸ ਉਪਰੰਤ ਉਸ ਨੇ 07-11-2012 ਨੂੰ ਦੋਵਾਂ ਸਹਿ-ਦੋਸ਼ੀਆਂ ਨੂੰ ਫਰਜ਼ੀ ਰਿਕਾਰਡ ਦੇ ਅਧਾਰ ‘ਤੇ ਮੁਆਵਜ਼ੇ ਵਜੋਂ 55,54,118 ਰੁਪਏ ਦੇ ਦੋ ਚੈੱਕ ਵੀ ਜਾਰੀ ਕਰਵਾ ਦਿੱਤੇ। ਇਸ ਦੇ ਨਾਲ ਹੀ ਦੋਸ਼ੀ ਪਟਵਾਰੀ ਨੇ ਸਹਿ-ਦੋਸ਼ੀਆਂ ਨੂੰ ਆਰਥਿਕ ਲਾਭ ਪਹੁੰਚਾਉਣ ਦੇ ਇਰਾਦੇ ਨਾਲ ਸਰਕਾਰੀ ਜ਼ਮੀਨ ਦੀ ਥਾਂ ਨਾਲ ਲਗਦੀ 16 ਕਨਾਲ ਅਤੇ 16 ਮਰਲੇ ਪ੍ਰਾਈਵੇਟ ਜ਼ਮੀਨ ਐਕਵਾਇਰ ਕਰਵਾ ਦਿੱਤੀ ਸੀ।

ਇਹ ਵੀ ਪੜ੍ਹੋ : ਕਠਪੁਤਲੀ ਏਜੰਸੀਆਂ ਦਾ ਡਰ ਦਿਖਾ ਕੇ ਦੇਸ਼ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ : ਕਾਂਗਰਸ

ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਦੇ ਆਧਾਰ ‘ਤੇ ਉਕਤ ਤਿੰਨਾਂ ਦੋਸ਼ੀਆਂ ਵਿਰੁੱਧ ਭਾਰਤੀ ਦੰਡਾਵਲੀ ਦੀ ਧਾਰਾ 218, 409, 420, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)(ਏ), 13(2) ਤਹਿਤ ਮੁਕੱਦਮਾ ਨੰਬਰ 05, ਮਿਤੀ 21-02-2023 ਨੂੰ ਵਿਜੀਲੈਂਸ ਥਾਣਾ ਫਿਰੋਜ਼ਪੁਰ ਵਿਖੇ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰਨ ਲਈ ਟੀਮਾਂ ਬਣਾਈਆਂ ਗਈਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement
Advertisement

Khalsa ਰਾਜ ਦੀ ਬਾਤ ਪਾਉਂਦਾ ਇਹ ਸਰਪੰਚ, Maharaja Ranjit Singh ਦੀ ਸਰਕਾਰ ਵਾਂਗ ਚਲਾਉਂਦਾ ਹੈ ਆਪਣਾ Pind....

26 May 2023 4:02 PM

Punjab 'ਚ 1st Rank ਲਿਆ Sujan Kaur ਨੇ ਮਾਰੀਆਂ ਮੱਲਾਂ, CM Mann ਵੱਲੋਂ 51000 Rs ਦਾ ਐਲਾਨ, ਸੁਣੋ ਸੁਜਾਨ ਤੇ...

26 May 2023 4:00 PM

SGPC ਪ੍ਰਧਾਨ ਨੂੰ CM Mann ਦਾ ਮੋੜਵਾਂ ਜਵਾਬ, 'ਤੁਸੀਂ ਕਿਉਂ ਤੱਕੜੀ ਲਈ ਜਲੰਧਰ ਜਾ ਕੇ ਮੰਗੀਆਂ ਸਨ ਵੋਟਾਂ?' Live News

22 May 2023 7:17 PM

2000 ਦਾ ਨੋਟ ਹੋਇਆ ਬੰਦ! RBI ਨੇ ਉਡਾਈ ਵਪਾਰੀਆਂ ਦੀ ਨੀਂਦ!

20 May 2023 2:34 PM

ਵੇਖੋ ਪੁਲਸੀਏ ਦਾ ਚੋਰਾਂ ਨੂੰ ਫੜਨ ਦਾ ਨਵਾਂ ਤਰੀਕਾ! ਲੋਕਾਂ ਦੇ ਸੁੱਕ ਗਏ ਸਾਹ, ਹੁਣ ਕੱਟਣਗੇ ਇਸ ਤਰ੍ਹਾਂ ਚਲਾਨ!

20 May 2023 2:31 PM