ਪੰਜਾਬ ਪੁਲਿਸ ਵੱਲੋਂ ਸੂਬੇ ਭਰ ’ਚ ਤਲਾਸ਼ੀ ਮੁਹਿੰਮ : ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵੱਡੀ ਕਾਰਵਾਈ
Published : Feb 21, 2023, 9:25 pm IST
Updated : Feb 21, 2023, 9:25 pm IST
SHARE ARTICLE
PUNJAB POLICE CONDUCT RAID ACROSS PUNJAB
PUNJAB POLICE CONDUCT RAID ACROSS PUNJAB

ਪੁਲਿਸ ਟੀਮਾਂ ਨੇ 205 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 187 ਐਫਆਈਆਰ ਕੀਤੀਆਂ ਦਰਜ ; 2.8 ਕਿਲੋ ਹੈਰੋਇਨ ਅਤੇ 2.20 ਲੱਖ ਡਰੱਗ ਮਨੀ ਬਰਾਮਦ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਸੂਬੇ ਭਰ ’ਚ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ  ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕੇਏਐਸਓ) ਚਲਾਇਆ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਚਲਾਈ ਗਈ ।

ਇਹ ਆਪ੍ਰੇਸ਼ਨ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿਆਂ ਵਿੱਚ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਇੱਕੋ ਸਮੇਂ ਚਲਾਇਆ ਗਿਆ । ਆਪ੍ਰੇਸ਼ਨ ਦੌਰਾਨ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਏਡੀਜੀਪੀ/ਆਈਜੀਪੀ ਰੈਂਕ ਦੇ ਅਧਿਕਾਰੀਆਂ ਨੂੰ ਹਰੇਕ ਪੁਲਿਸ ਜਿਲੇ ਵਿੱਚ ਨਿੱਜੀ ਤੌਰ ‘ਤੇ ਕਾਰਵਾਈ ਦੀ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ ਸੀ। ਸੀਪੀਜ/ਐਸਐਸਪੀਜ ਨੂੰ ਇਸ ਕਾਰਵਾਈ ਨੂੰ ਭਾਰੀ ਪੁਲਿਸ ਫੋਰਸ ਦੀ ਤਾਇਨਾਤੀ ਨਾਲ  ਉਹਨਾਂ ਸਾਰੇ ਸ਼ੱਕੀ/ਸੰਵੇਦਨਸ਼ੀਲ ਖੇਤਰਾਂ/ਪਿੰਡਾਂ ਦੀ ਸ਼ਨਾਖਤ ਕਰਕੇ ਅੰਜਾਮ ਦੇਣ ਲਈ ਕਿਹਾ ਗਿਆ ਸੀ  ਜਿੱਥੇ ਨਸੇ ਦਾ ਰੁਝਾਨ ਹੈ  ਅਤੇ  ਜੋ ਅਪਰਾਧੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਲਈ ਸੁਰੱਖਿਅਤ ਪਨਾਹਗਾਹ ਵਜੋਂ ਵਰਤੇ ਜਾਂਦੇ ਹਨ ।

ਡੀਜੀਪੀ ਗੌਰਵ ਯਾਦਵ ਨੇ ਦੁਹਰਾਇਆ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਨਾਲ-ਨਾਲ ਗੈਂਗਸਟਰ ਕਲਚਰ ਨੂੰ ਖਤਮ ਕਰਨਾ, ਅਮਨ-ਕਾਨੂੰਨ ਨੂੰ ਕਾਇਮ ਰੱਖਣਾ ਅਤੇ ਅਪਰਾਧਾਂ ਦਾ ਪਤਾ ਲਗਾਉਣਾ ਪੰਜਾਬ ਪੁਲਿਸ ਦੀ ਸਭ ਤੋਂ ਵੱਡੀ ਤਰਜੀਹ ਹੈ। ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁੁਕਲਾ ਐਸ.ਏ.ਐਸ.ਨਗਰ ਵਿਖੇ ਇੰਸਪੈਕਟਰ ਜਨਰਲ ਆਫ ਪੁਲਿਸ (ਆਈਜੀਪੀ) ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਅਤੇ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਸੰਦੀਪ ਗਰਗ ਨਾਲ ਆਪ੍ਰੇਸ਼ਨ ਵਿੱਚ ਸ਼ਾਮਲ ਹੋਏ , ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਪੰਜਾਬ ਨੂੰ ਅਪਰਾਧ ਅਤੇ ਨਸ਼ਾ ਮੁਕਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਹਨਾਂ ਕਿਹਾ, “ਇਸ ਤਰਾਂ ਦੇ  ਵੱਡੇ ਪੱਧਰ ‘ਤੇ ਅਜਿਹੇ ਆਪ੍ਰੇਸ਼ਨ  ਨਾ ਸਿਰਫ ਸਮਾਜ ਵਿਰੋਧੀ ਤੱਤਾਂ ਵਿੱਚ ਪੁਲਿਸ ਡਰ ਪੈਦਾ ਕਰਨ ਵਿੱਚ ਮਦਦ ਕਰਦੇ ਹਨ, ਸਗੋਂ ਲੋਕਾਂ ਪੁਲਿਸ ਦਾ ਵਿਸ਼ਵਾਸ ਵੀ ਵਧਾਉਂਦੇ ਹਨ ।

ਏ.ਡੀ.ਜੀ.ਪੀ. ਨੇ ਦੱਸਿਆ ਕਿ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 324 ਹੌਟਸਪੌਟ ਖੇਤਰਾਂ ਦੀ ਘੇਰਾਬੰਦੀ ਕੀਤੀ  ਅਤੇ 5781 ਵਿਅਕਤੀਆਂ ਦੀ ਤਲਾਸ਼ੀ ਕੀਤੀ  , ਜਿਨਾਂ ਵਿੱਚੋਂ 205 ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਗਿਆ । ਪੁਲਿਸ ਨੇ 187 ਐਫਆਈਆਰ ਵੀ ਦਰਜ ਕੀਤੀਆਂ ਹਨ ਅਤੇ 9 ਭਗੌੜੇ ਅਪਰਾਧੀਆਂ ਨੂੰ ਗਿ੍ਰਫਤਾਰ ਕੀਤਾ ਹੈ। ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ 2.8 ਕਿਲੋਗ੍ਰਾਮ ਹੈਰੋਇਨ ਅਤੇ 2.20 ਲੱਖ ਰੁਪਏ ਦੀ ਡਰੱਗ ਮਨੀ ਦੇ ਨਾਲ -ਨਾਲ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ।

ਉਹਨਾਂ ਕਿਹਾ ਕਿ ਜ਼ਿਲਾ ਪੁਲਿਸ ਬਲਾਂ ਦੁਆਰਾ ਅੰਕੜਿਆਂ ਦੇ ਵਿਸ਼ਲੇਸਣ ਰਾਹੀਂ ਨਸ਼ਿਆਂ ਅਤੇ ਅਪਰਾਧ ਦੇ ਹੌਟਸਪੌਟਸ ਦੀ ਪਛਾਣ ਕਰਨ ਤੋਂ ਬਾਅਦ ਹੀ ਇਹ ਆਪ੍ਰੇਸ਼ਨ ਚਲਾਇਆ ਗਿਆ ਸੀ।  ਉਹਨਾਂ ਕਿਹਾ ਕਿ ਸੀਨੀਅਰ ਅਧਿਕਾਰੀਆਂ ਦੀ ਨਿਗਰਾਨੀ ਹੇਠ ਪੁਲਿਸ ਫੋਰਸ ਦੁਆਰਾ ਸ਼ੱਕੀ ਵਿਅਕਤੀਆਂ ਦੀ  ਤਲਾਸ਼ੀ ਕੀਤੀ ਗਈ ਅਤੇ ਘਰਾਂ ਦੀ ਵੀ ਪੂਰੀ ਤਲਾਸ਼ੀ ਕੀਤੀ ਗਈ। ਉਹਨਾਂ ਦੱਸਿਆ ਕਿ ਇਨਾਂ ਹੌਟਸਪੌਟਸ ‘ਤੇ ਸਨਿਫਰ ਡਾਗਜ਼ ਵੀ ਤਾਇਨਾਤ ਕੀਤੇ ਗਏ ਸਨ ਤਾਂ ਜੋ ਸਖਤ ਨਿਗਰਾਨੀ ਰੱਖੀ ਜਾ ਸਕੇ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM

5 year old child killed in hoshiarpur : ਪ੍ਰਵਾਸੀ ਨੇ ਕਿਉਂ ਮਾਰਿਆ ਮਾਸੂਮ ਬੱਚਾ?hoshiarpur Child Muder Case

12 Sep 2025 3:26 PM

Manjinder lalpura usma kand : ਦੇਖੋ ਇਸ ਕੁੜੀ ਨਾਲ MLA lalpura ਨੇ ਕੀ ਕੀਤਾ ਸੀ ! ਕੈਮਰੇ ਸਾਹਮਣੇ ਦੱਸੀ ਗੱਲ

12 Sep 2025 3:26 PM

Hardeep Mundian Interview: ਚੱਲਦੀ Interview 'ਚ ਮੰਤਰੀ ਦੀਆਂ ਅੱਖਾਂ 'ਚ ਆਏ ਹੰਝੂ, ਜਦੋਂ ਯਾਦ ਕੀਤੀ PM ਦੀ ਗੱਲ!

10 Sep 2025 3:35 PM

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM
Advertisement