3 ਮਾਰਚ ਤੋਂ ਸ਼ੁਰੂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ, 10 ਮਾਰਚ ਨੂੰ ਪੇਸ਼ ਹੋਵੇਗਾ ਬਜਟ
Published : Feb 21, 2023, 3:40 pm IST
Updated : Feb 21, 2023, 3:41 pm IST
SHARE ARTICLE
Punjab Vidhan Sabha budget session will begin from March 3
Punjab Vidhan Sabha budget session will begin from March 3

ਦੋ ਪੜਾਵਾਂ ਵਿਚ ਹੋਵੇਗਾ ਬਜਟ ਇਜਲਾਸ

 

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 3 ਮਾਰਚ ਨੂੰ ਸ਼ੁਰੂ ਹੋਣ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਪਹਿਲਾ ਪੂਰਨ ਬਜਟ 10 ਮਾਰਚ ਨੂੰ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ : 'ਨਫ਼ਰਤ ਨੂੰ ਧੋ ਦਿਓ' : ਸਮਾਜਿਕ ਸਦਭਾਵਨਾ ਨੂੰ ਹੁਲਾਰਾ ਦੇਣ ਲਈ ਕੈਨੇਡਾ ਦਾ ਮੰਦਰ ਸਮਾਗਮ ਆਯੋਜਿਤ ਕਰੇਗਾ

ਬਜਟ ਇਜਲਾਸ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ ਅਤੇ 6 ਮਾਰਚ ਨੂੰ ਰਾਜਪਾਲ ਦੇ ਭਾਸ਼ਣ 'ਤੇ ਚਰਚਾ ਹੋਵੇਗੀ।  ਇਸ ਤੋਂ ਬਾਅਦ 10 ਮਾਰਚ ਨੂੰ ਬਜਟ ਪੇਸ਼ ਕੀਤਾ ਜਾਵੇਗਾ ਅਤੇ 11 ਨੂੰ ਬਜਟ ’ਤੇ ਚਰਚਾ ਹੋਵੇਗੀ। ਇਸ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ ਨੂੰ 22 ਮਾਰਚ ਤੱਕ ਮੁਲਤਵੀ ਕੀਤੀ ਜਾਵੇਗੀ। 22 ਮਾਰਚ ਤੋਂ 24 ਮਾਰਚ ਤੱਕ ਬਜਟ ਇਜਲਾਸ ਦਾ ਦੂਜਾ ਪੜਾਅ ਚੱਲੇਗਾ।

ਇਹ ਵੀ ਪੜ੍ਹੋ : ਜਲਵਾਯੂ ਪਰਿਵਰਤਨ ਦੇ ਖਤਰੇ ਵਿਚ ਦੁਨੀਆ ਦੇ ਚੋਟੀ ਦੇ 50 ਖੇਤਰਾਂ ਵਿਚ ਪੰਜਾਬ ਵੀ ਸ਼ਾਮਲ

14417 ਕੱਚੇ ਮੁਲਾਜ਼ਮਾਂ ਨੂੰ ਕੀਤਾ ਪੱਕਾ

ਕੈਬਨਿਟ ਮੀਟਿੰਗ ਦੌਰਾਨ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ 14417 ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿਨ੍ਹਾਂ ਵਿਚ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਸ਼ਾਮਲ ਹਨ।

ਇਹ ਵੀ ਪੜ੍ਹੋ : ਲੜਕਿਆਂ ਦੇ ਬਾਲ ਘਰ ਦੀ ਉਸਾਰੀ ਲਈ 55.65 ਲੱਖ ਰੁਪਏ ਦੀ ਰਾਸ਼ੀ ਜ਼ਾਰੀ : ਡਾ. ਬਲਜੀਤ ਕੌਰ

ਪੰਜਾਬ ਕੈਬਨਿਟ ਮੀਟਿੰਗ ਦੌਰਾਨ ਲਏ ਗਏ ਅਹਿਮ ਫੈਸਲੇ

-ਫੂਡ ਗ੍ਰੇਨ ਪਾਲਿਸੀ ਨੂੰ ਦਿੱਤੀ ਗਈ ਪ੍ਰਵਾਨਗੀ
-ਵਾਟਰ ਟੂਰਿਜ਼ਮ ਨੂੰ ਲੈ ਕੇ ਬਣਾਈ ਗਈ ਪਾਲਿਸੀ
-ਪਾਣੀ ਨਾਲ ਸਬੰਧਤ ਖੇਡਾਂ ਨੂੰ ਕੀਤਾ ਜਾਵੇਗਾ ਪ੍ਰਫੁੱਲਤ
-ਲੋੜਵੰਦਾਂ ਨੂੰ ਬਣਾ ਕੇ ਦਿੱਤੇ ਜਾਣਗੇ ਪੱਕੇ ਘਰ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement