ਨਵਜੋਤ ਸਿੱਧੂ ਨੂੰ ਚੈਲੰਜ ਕਰਨ ਵਾਲੇ ਹੈੱਡ ਕਾਂਸਟੇਬਲ ਨੇ ਕੀਤੀ ਆਤਮ-ਹੱਤਿਆ
Published : Feb 21, 2023, 8:22 am IST
Updated : Feb 21, 2023, 8:22 am IST
SHARE ARTICLE
constable sandeep singh
constable sandeep singh

ਮੌਕੇ 'ਤੇ ਸੁਸਾਈਡ ਨੋਟ ਵੀ ਮਿਲਿਆ

ਅੰਮ੍ਰਿਤਰ - ਨਵਜੋਤ ਸਿੰਘ ਸਿੱਧੂ ਵੱਲੋਂ ਚੋਣਾਂ ਤੋਂ ਪਹਿਲਾਂ ਪੈਂਟ ਗਿੱਲੀ ਕਰਨ ਦੇ ਬਿਆਨ ਦਾ ਵਿਰੋਧ ਕਰਨ ਵਾਲੇ ਅੰਮ੍ਰਿਤਸਰ ਵਿਚ ਤਾਇਨਾਤ ਕਾਂਸਟੇਬਲ ਸੰਦੀਪ ਕੁਮਾਰ ਨੇ ਬੀਕੇ ਕੱਲ੍ਹ ਦੇਰ ਸ਼ਾਮ ਖੁਦਕੁਸ਼ੀ ਕਰ ਲਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ 'ਚ ਰਖਵਾ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸੰਦੀਪ ਸਿੰਘ ਦਾ ਪੋਸਟਮਾਰਟਮ ਉਹਨਾਂ ਦੀ ਮਾਤਾ ਦੇ ਲੁਧਿਆਣਾ ਆੁਣ ਤੋਂ ਬਾਅਦ ਕੀਤਾ ਜਾਵੇਗਾ। 

ਸੰਦੀਪ ਕੁਮਾਰ ਚੌਕੀ ਸ੍ਰੀ ਗੁਰੂ ਤੇਗ ਬਹਾਦਰ ਨਗਰ ਦੇ ਅਧੀਨ ਪੈਂਦੇ ਪੁਲਿਸ ਕੁਆਟਰ ਵਿਚ ਰਹਿ ਰਿਹਾ ਸੀ। ਸ਼ਾਮ ਨੂੰ ਬਾਹਰੋਂ ਕਿਸੇ ਨੇ ਉਸ ਦੀ ਲਾਸ਼ ਪੱਖੇ ਨਾਲ ਲਟਕਦੀ ਦੇਖੀ। ਜਿਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ। ਗਵਾਹਾਂ ਦੀ ਹਾਜ਼ਰੀ ਵਿਚ ਸੰਦੀਪ ਦੀ ਲਾਸ਼ ਨੂੰ ਹੇਠਾਂ ਉਤਾਰਿਆ ਗਿਆ। ਇਸ ਦੌਰਾਨ ਸੰਦੀਪ ਸਿੰਘ ਕੋਲੋਂ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ, ਜਿਸ ਬਾਰੇ ਪੁਲਿਸ ਅਜੇ ਕੋਈ ਜਾਣਕਾਰੀ ਸਾਂਝੀ ਨਹੀਂ ਕਰ ਰਹੀ। 

ਪੁਲਿਸ ਦਾ ਕਹਿਣਾ ਹੈ ਕਿ ਸੰਦੀਪ ਕੁਮਾਰ ਕਾਫੀ ਸਮੇਂ ਤੋਂ ਮੁਅੱਤਲ ਸੀ। ਉਹ ਕੁੱਝ ਦਿਨ ਪਹਿਲਾਂ ਹੀ ਆਪਣੀ ਨੌਕਰੀ 'ਤੇ ਪਰਤਿਆ ਸੀ। ਉਸ ਨੂੰ ਕੀ ਪਰੇਸ਼ਾਨੀ ਸੀ, ਇਸ ਬਾਰੇ ਹੋਰ ਵੇਰਵੇ ਇਸ ਸਮੇਂ ਸਾਂਝੇ ਨਹੀਂ ਕੀਤੇ ਜਾ ਸਕਦੇ ਹਨ। ਮਾਮਲੇ ਦੀ ਜਾਂਚ ਚੱਲ ਰਹੀ ਹੈ। ਜਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਪੰਜਾਬ ਦੌਰੇ 'ਤੇ ਸਨ ਇਸ ਦੌਰਾਨ ਸਿੱਧੂ ਨੇ 27 ਦਸੰਬਰ ਨੂੰ ਇੱਕ ਸਿਆਸੀ ਪ੍ਰੋਗਰਾਮ ਦੌਰਾਨ ਸੁਲਤਾਨਪੁਰ ਲੋਧੀ ਵਿਚ ਪੁਲਿਸ ਨੂੰ ਲੈ ਕੇ ਬਿਆਨ ਦਿੱਤਾ ਸੀ।

ਉਸ ਪ੍ਰੋਗਰਾਮ 'ਚ ਸਿੱਧੂ ਨੇ ਨਵਤੇਜ ਚੀਮਾ ਦੀ ਪਿੱਠ 'ਤੇ ਹੱਥ ਰੱਖ ਕੇ ਕਿਹਾ ਸੀ ਕਿ ਜੇਕਰ ਉਹ ਪੁਲਿਸ ਵਾਲੇ ਨੂੰ ਦਬਕਾ ਮਾਰੇ ਐੱਸਐੱਚਓ ਦੀ ਪੈਂਟ ਗਿੱਲੀ ਹੋ ਜਾਂਦੀ ਹੈ। ਕਾਂਸਟੇਬਲ ਸੰਦੀਪ ਕੁਮਾਰ ਨੇ ਸਿੱਧੂ ਦੇ ਇਸ ਬਿਆਨ 'ਤੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਨੇ ਵੀਡੀਓ ਰਾਹੀਂ ਇਸ ਦਾ ਵਿਰੋਧ ਵੀ ਕੀਤਾ ਸੀ। ਇੰਨਾ ਹੀ ਨਹੀਂ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ 'ਤੇ ਸੰਦੀਪ ਕੁਮਾਰ ਨੇ ਅੰਮ੍ਰਿਤਸਰ ਪੂਰਬੀ ਹਲਕੇ 'ਚ ਲੱਡੂ ਵੀ ਵੰਡੇ ਸਨ। ਉਸ ਤੋਂ ਬਾਅਦ ਵੀ ਸੰਦੀਪ ਸਿੰਘ ਕਾਫੀ ਸੁਰਖੀਆਂ 'ਚ ਆ ਗਏ ਸਨ।

Tags: navjot sidhu

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement