Farmers Protest: ਦਿੱਲੀ ਕੂਚ ਤੋਂ ਪਹਿਲਾਂ ਖਨੌਰੀ ਬਾਰਡਰ ’ਤੇ ਨੌਜਵਾਨ ਦੀ ਮੌਤ; ਟੋਹਾਣਾ ਬਾਰਡਰ 'ਤੇ ਤਾਇਨਾਤ SI ਦੀ ਵੀ ਮੌਤ
Published : Feb 21, 2024, 4:01 pm IST
Updated : Feb 22, 2024, 3:35 pm IST
SHARE ARTICLE
2 more deaths during farmers Protest
2 more deaths during farmers Protest

ਨੌਜਵਾਨ ਦੀ ਪਛਾਣ ਬਠਿੰਡਾ ਵਾਸੀ ਸ਼ੁਭਕਰਨ ਸਿੰਘ ਵਜੋਂ ਹੋਈ ਹੈ।

Farmers Protest: ਪੰਜਾਬ ਦੇ ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ ਤੋਂ ਦਿੱਲੀ ਜਾਣ ਦੀ ਕੋਸ਼ਿਸ਼ ਕਰ ਰਹੇ ਹਨ। ਦੋਵਾਂ ਥਾਵਾਂ 'ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਤਣਾਅ ਦੀਆਂ ਖ਼ਬਰਾਂ ਵੀ ਰਹੀਆਂ ਹਨ। ਪੁਲਿਸ ਵਲੋਂ ਕਿਸਾਨਾਂ ਨੂੰ ਰੋਕਣ ਲਈ ਅੱਥਰੂ ਗੈਸ ਦੇ ਕਈ ਗੋਲੇ ਛੱਡੇ ਗਏ ਅਤੇ ਰਬੜ ਦੀਆਂ ਗੋਲੀਆਂ ਵੀ ਚਲਾਈਆਂ ਗਈਆਂ।

ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਮਜ਼ਦੂਰ ਮੋਰਚਾ (ਕੇ.ਐਮ.ਐਮ.) ਦੇ ਕੋਆਰਡੀਨੇਟਰ ਸਰਵਨ ਸਿੰਘ ਪੰਧੇਰ ਨੇ ਦਸਿਆ ਕਿ ਖਨੌਰੀ ਸਰਹੱਦ 'ਤੇ ਇਕ ਕਿਸਾਨ ਦੀ ਮੌਤ ਹੋ ਗਈ ਹੈ। ਨੌਜਵਾਨ ਦੀ ਪਛਾਣ ਬਠਿੰਡਾ ਦੇ ਪਿੰਡ ਬੱਲੋਂ ਵਾਸੀ ਸ਼ੁਭਕਰਨ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਹਾਲਾਂਕਿ ਪੁਲਿਸ ਜਾਂ ਪ੍ਰਸ਼ਾਸਨ ਨੇ ਅਜੇ ਤਕ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।

ਦੂਜੇ ਪਾਸੇ ਟੋਹਾਣਾ ਬਾਰਡਰ 'ਤੇ ਤਾਇਨਾਤ ਐਸਆਈ ਵਿਜੇ ਕੁਮਾਰ ਦੀ ਤਬੀਅਤ ਅਚਾਨਕ ਵਿਗੜ ਗਈ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ।

ਪੰਜਾਬ ਦੇ ਕਿਸਾਨਾਂ ਦਾ ‘ਦਿੱਲੀ ਚੱਲੋ’ ਮਾਰਚ ਸ਼ੰਭੂ ਬਾਰਡਰ ਸ਼ੁਰੂ ਹੋ ਗਿਆ ਹੈ। ਦੂਜੇ ਪਾਸੇ ਕਿਸਾਨ ਖਨੌਰੀ ਹੱਦ ਤੋਂ ਵੀ ਹਰਿਆਣਾ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਮੌਕੇ ਕਿਸਾਨਾਂ ਨੂੰ ਰੋਕਣ ਲਈ ਸਖ਼ਤ ਨਾਕਾਬੰਦੀ ਕੀਤੀ ਹੋਈ ਹੈ। ਇਸ ਦੌਰਾਨ ਪੁਲਿਸ ਵਲੋਂ ਅੱਥਰੂ ਗੈਸ ਦੇ ਗੋਲੇ ਛੱਡੇ ਜਾਣ ਦੀਆਂ ਵੀ ਖ਼ਬਰਾਂ ਹਨ। ਮਾਰਚ ਦੀ ਸ਼ੁਰੂਆਤ ਤੋਂ ਪਹਿਲਾਂ ਕਿਸਾਨਾਂ ਨੂੰ ਮਾਸਕ, ਦਸਤਾਨੇ ਅਤੇ ਸੁਰੱਖਿਆ ਸੂਟ ਵੰਡੇ ਗਏ।

ਦਿੱਲੀ ਕੂਚ ਕਰਨ ਤੋਂ ਪਹਿਲਾਂ ਸ਼ੰਭੂ ਹੱਦ 'ਤੇ ਅਰਦਾਸ ਕੀਤੀ ਗਈ। ਦੂਜੇ ਪਾਸੇ ਸ਼ੰਭੂ ਅਤੇ ਖਨੌਰੀ ਹੱਦ 'ਤੇ ਸੁਰੱਖਿਆ ਬਲ ਅਲਰਟ 'ਤੇ ਹਨ। ਇਥੇ ਵੱਡੀ ਗਿਣਤੀ ਵਿਚ ਸੁਰੱਖਿਆ ਬਲ ਤਾਇਨਾਤ ਹਨ। ਅੱਥਰੂ ਗੈਸ ਦੇ ਗੋਲਿਆਂ ਤੋਂ ਬਚਣ ਲਈ ਕਿਸਾਨਾਂ ਨੇ ਵਿਸ਼ੇਸ਼ ਮਾਸਕ ਅਤੇ ਈਅਰ ਬਡਜ਼ ਪਹਿਨੇ।

(For more Punjabi news apart from 2 more deaths during farmers Protest, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement