
ਸੈਂਟਰ ਹੈੱਡ ਟੀਚਰ ਗੁਰਪ੍ਰੀਤ ਪਾਲ ਸਿੰਘ ਨੇ ਸਮੂਹ ਪ੍ਰਾਇਮਰੀ ਅਤੇ ਮਿਡਲ ਸਕੂਲ ਸਟਾਫ ਨਾਲ ਉਨ੍ਹਾਂ ਦਾ ਸਕੂਲ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ।
Punjab News: ਬੀਤੇ ਦਿਨੀਂ ਪੁਣੇ ਵਿਖੇ ਮਾਸਟਰਜ਼ ਐਥਲੈਟਿਕਸ ਚੈਂਪੀਅਨਸ਼ਿਪ ਦੌਰਾਨ ਸਰਕਾਰੀ ਮਿਡਲ ਸਕੂਲ ਬੱਲੋਮਾਜਰਾ ਦੇ ਸਕੂਲ ਇੰਚਾਰਜ ਗੁਰਜੀਤ ਕੌਰ ਨੇ 2 ਕਿਲੋਮੀਟਰ ਸਟੀਪਲ ਚੇਂਜ ਰੇਸ ਵਿਚ ਨੈਸ਼ਨਲ ਪੱਧਰ ਉਤੇ ਕਾਂਸੀ ਦਾ ਤਮਗਾ ਜਿੱਤ ਕੇ ਪੰਜਾਬ ਦੇ ਸਿੱਖਿਆ ਵਿਭਾਗ ਦਾ ਨਾਮ ਰੌਸ਼ਨ ਕੀਤਾ। ਸੈਂਟਰ ਹੈੱਡ ਟੀਚਰ ਗੁਰਪ੍ਰੀਤ ਪਾਲ ਸਿੰਘ ਨੇ ਸਮੂਹ ਪ੍ਰਾਇਮਰੀ ਅਤੇ ਮਿਡਲ ਸਕੂਲ ਸਟਾਫ ਨਾਲ ਉਨ੍ਹਾਂ ਦਾ ਸਕੂਲ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ।
ਉਨ੍ਹਾਂ ਇਸ ਮੌਕੇ ਕਿਹਾ ਕਿ ਅਜਿਹੇ ਅਧਿਆਪਕ ਹੀ ਵਿਦਿਆਰਥੀਆਂ ਲਈ ਪ੍ਰੇਰਨਾ ਸ੍ਰੋਤ ਬਣਦੇ ਹਨ। ਸਿੱਖਿਆ ਵਿਭਾਗ ਅਤੇ ਪੰਜਾਬ ਸਰਕਾਰ ਨੂੰ ਵੀ ਅਜਿਹੇ ਅਧਿਆਪਕਾਂ ਨੂੰ ਹੋਰ ਉਤਸ਼ਾਹਿਤ ਕਰਨਾ ਚਾਹੀਦਾ ਹੈ ਤਾਂ ਜੀ ਉਹ ਅਪਣੇ ਵਿਦਿਆਰਥੀਆਂ ਨੂੰ ਵੀ ਅਜਿਹੇ ਮੌਕੇ ਪ੍ਰਦਾਨ ਕਰ ਸਕਣ। ਇਸ ਮੌਕੇ ਗੁਰਪ੍ਰੀਤ ਪਾਲ ਸਿੰਘ, ਬਲਜੀਤ ਸਿੰਘ, ਉਪਿੰਦਰ ਸਿੰਘ, ਜਸਵਿੰਦਰ ਕੌਰ, ਟਵਿੰਕਲ, ਅਲਪਣਾ ਵਾਸੁਦੇਵ, ਮਮਤਾ, ਰੇਖਾ ਖੰਨਾ ਅਤੇ ਨਵਨੀਤ ਕੌਰ ਆਦਿ ਅਧਿਆਪਕ ਮੌਜੂਦ ਸਨ।
(For more Punjabi news apart from Bronze medal winning teacher honored by staff, stay tuned to Rozana Spokesman)