Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਡਾ. ਗੁਰਪ੍ਰੀਤ ਕੌਰ ਦੀ ਤਾਰੀਫ਼, ‘ਉਹ ਮੇਰੀਆਂ ਜ਼ਿੰਮੇਵਾਰੀਆਂ ਨੂੰ ਚੰਗੀ ਤਰ੍ਹਾਂ ਸਮਝਦੇ ਨੇ’
Published : Feb 21, 2024, 1:23 pm IST
Updated : Feb 21, 2024, 1:23 pm IST
SHARE ARTICLE
Chief Minister Bhagwant Mann praised Dr Gurpreet Kaur
Chief Minister Bhagwant Mann praised Dr Gurpreet Kaur

ਕਿਹਾ, ਉਨ੍ਹਾਂ ਨੂੰ ਪਤਾ ਹੈ ਕਿ ਲੋਕਾਂ ਦੀਆਂ ਜ਼ਿੰਮੇਵਾਰੀਆਂ ਬਹੁਤ ਵੱਡੀਆਂ ਹਨ

Punjab News:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਇੰਟਰਵਿਊ ਦੌਰਾਨ ਪਹਿਲੀ ਵਾਰ ਅਪਣੀ ਨਿੱਜੀ ਜ਼ਿੰਦਗੀ ਨਾਲ ਜੁੜੇ ਕੁੱਝ ਕਿੱਸੇ ਸਾਂਝੇ ਕੀਤੇ ਹਨ। ਦਰਅਸਲ ਇਕ ਨਿੱਜੀ ਚੈਨਲ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਅਪਣੀ ਪਤਨੀ ਡਾ. ਗੁਰਪ੍ਰੀਤ ਕੌਰ ਦੀਆਂ ਤਾਰੀਫ਼ਾਂ ਕਰਦੇ ਨਜ਼ਰ ਆਏ ਹਨ।

ਜਦੋਂ ਉਨ੍ਹਾਂ ਨੂੰ ਡਾ. ਗੁਰਪ੍ਰੀਤ ਕੌਰ ਦੇ ਸਮਰਥਨ ਬਾਰੇ ਸਵਾਲ ਪੁੱਛਿਆ ਗਿਆ ਤਾਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਗੁਰਪ੍ਰੀਤ ਕੌਰ ਪੜ੍ਹੀ ਲਿਖੀ ਐਮ.ਬੀ.ਬੀ.ਐਸ. ਕੁੜੀ ਹੈ। ਮੇਰੇ ਕੰਮ ਦਾ ਉਨ੍ਹਾਂ ਨੂੰ ਸਾਰਾ ਪਤਾ ਹੁੰਦਾ ਹੈ। ਉਨ੍ਹਾਂ ਨੂੰ ਪਤਾ ਹੈ ਕਿ ਲੋਕਾਂ ਦੀਆਂ ਜ਼ਿੰਮੇਵਾਰੀਆਂ ਬਹੁਤ ਵੱਡੀਆਂ ਹਨ। ਗੁਰਪ੍ਰੀਤ ਕੌਰ ਮੇਰੀਆਂ ਜ਼ਿੰਮੇਵਾਰੀਆਂ ਨੂੰ ਸਮਝਦੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮੁੱਖ ਮੰਤਰੀ ਨੇ ਅੱਗੇ ਦਸਿਆ ਕਿ ਜਿੰਨੀਆਂ ਅਰਜੀਆਂ ਉਨ੍ਹਾਂ ਕੋਲ ਕੰਮ ਲਈ ਆਉਂਦੀਆਂ ਹਨ, ਉਨੀਆਂ ਹੀ ਲਗਭਗ ਅਰਜੀਆਂ ਡਾ. ਗੁਰਪ੍ਰੀਤ ਕੌਰ ਨੂੰ ਵੀ ਆਉਂਦੀਆਂ ਹਨ। ਉਨ੍ਹਾਂ ਕੋਲ ਸੰਵਿਧਾਨਕ ਤੌਰ 'ਤੇ ਕੋਈ ਅਹੁਦਾ ਨਹੀਂ ਹੈ, ਜਿਸ ਕਰਕੇ ਉਹ ਕੋਈ ਫ਼ੈਸਲੇ ਨਹੀਂ ਲੈ ਸਕਦੇ ਹਨ ਅਤੇ ਨਾ ਹੀ ਉਹ ਕੋਈ ਫ਼ੈਸਲਾ ਲੈਂਦੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਗੱਲ ਦਾ ਉਨ੍ਹਾਂ ਨੂੰ ਵੀ ਪਤਾ ਹੈ ਕਿ ਲੋਕਾਂ ਦੀਆਂ ਉਮੀਦਾਂ 'ਤੇ ਪੂਰਾ ਉਤਰਨਾ ਸਾਡਾ ਫਰਜ਼ ਹੈ, ਉਹ ਤਾਂ ਹੀ ਉਤਰਿਆ ਜਾਵੇਗਾ ਜੇਕਰ ਘਰ ਵਿਚ ਸੁੱਖ ਸ਼ਾਂਤੀ ਰਹੇਗੀ ਅਤੇ ਘਰ ਵਿਚ ਵਧੀਆ ਮਾਹੌਲ ਰਹੇਗਾ।

(For more Punjabi news apart from Punjab News Chief Minister Bhagwant Mann praised Dr Gurpreet Kaur, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਵੱਡੀਆਂ ਤੋਂ ਵੱਡੀਆਂ ਬਿਮਾਰੀਆਂ ਨੂੰ ਠੀਕ ਕਰ ਦਿੰਦੇ ਹਨ ਇਹ ਬੂਟੇ ਪਹਿਲੀ ਵਾਰ ਦੇਖੋ 10 ਤਰ੍ਹਾਂ ਦਾ ਪੁਦੀਨਾ

26 Jul 2024 9:31 AM

Big Breaking:ਸਿੱਧੂ ਮੂਸੇਵਾਲਾ ਕ.ਤ.ਲ.ਕਾਂ.ਡ ਨਾਲ ਜੁੜੀ ਅਹਿਮ ਖ਼ਬਰ! ਅੱਜ ਕੋਰਟ ਸੁਣਾ ਸਕਦੀ ਹੈ ਵੱਡਾ ਫੈਸਲਾ

26 Jul 2024 9:25 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:21 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:19 AM

Beadbi ਮਗਰੋਂ ਹੋਏ Goli kand 'ਚ ਗੋ/ਲੀ/ਆਂ ਦੇ ਖੋਲ ਚੁੱਕ ਲੈ ਗੀਆ ਸੀ ਇਕ Leader, ਕਿਹੜੇ ਅਫ਼ਸਰਾਂ ਤੋ ਲੈਕੇ ਲੀਡਰ

26 Jul 2024 9:15 AM
Advertisement