Punjab News: ਸ਼ੰਭੂ ਮੋਰਚੇ 'ਤੇ ਜਾਣ ਸਮੇਂ ਕੰਬਾਈਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ; ਕਿਸਾਨ ਦੀ ਮੌਤ
Published : Feb 21, 2024, 9:41 am IST
Updated : Feb 21, 2024, 9:41 am IST
SHARE ARTICLE
Farmer died in Road Accident
Farmer died in Road Accident

ਮ੍ਰਿਤਕ ਦੀ ਪਛਾਣ ਹਰਦੀਪ ਸਿੰਘ ਖਿੰਦਾ ਪੁੱਤਰ ਦਰਸ਼ਨ ਸਿੰਘ ਵਾਸੀ ਰਾਮਪੁਰ, ਜਲੰਧਰ ਵਜੋਂ ਹੋਈ ਹੈ।

Punjab News: ਕਿਸਾਨ ਅੰਦੋਲਨ ਵਿਚ ਸ਼ਾਮਲ ਹੋਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਥੇ ਨਾਲ ਸ਼ੰਭੂ ਬਾਰਡਰ ਜਾ ਰਹੇ ਇਕ ਕਿਸਾਨ ਦੀ ਜਲੰਧਰ ਵਿਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਦੀਪ ਸਿੰਘ ਖਿੰਦਾ ਪੁੱਤਰ ਦਰਸ਼ਨ ਸਿੰਘ ਵਾਸੀ ਰਾਮਪੁਰ, ਜਲੰਧਰ ਵਜੋਂ ਹੋਈ ਹੈ।

ਥਾਣਾ ਸ਼ਾਹਕੋਟ ਦੇ ਐਸਐਚਓ ਯਾਦਵਿੰਦਰ ਸਿੰਘ ਨੇ ਦਸਿਆ ਕਿ ਮ੍ਰਿਤਕ ਨੌਜਵਾਨ ਦੇ ਭਰਾ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਕੰਬਾਈਨ ਮਾਲਕ ਖ਼ਿਲਾਫ਼ ਧਾਰਾ 304-ਏ ਅਤੇ 427 ਤਹਿਤ ਕੇਸ ਦਰਜ ਕਰ ਲਿਆ ਹੈ। ਜਲਦੀ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰੈਸ ਸਕੱਤਰ ਹਰਪ੍ਰੀਤ ਸਿੰਘ ਕੋਟਲੀ ਨੇ ਦਸਿਆ ਕਿ ਉਪ ਖਜ਼ਾਨਚੀ ਰਜਿੰਦਰ ਸਿੰਘ ਨੰਗਲ ਅੰਬੀਆਂ ਦੀ ਅਗਵਾਈ ਹੇਠ ਜਥੇ ਨੇ ਸ਼ਾਹਕੋਟ ਤੋਂ ਸ਼ੰਭੂ ਬਾਰਡਰ ਲਈ ਰਵਾਨਾ ਹੋਣਾ ਸੀ, ਜਿਸ ਵਿਚ ਪਿੰਡ ਰਾਮਪੁਰ ਦੇ ਹਰਦੀਪ ਸਿੰਘ ਨੇ ਵੀ ਸ਼ਮੂਲੀਅਤ ਕੀਤੀ। ਬੀਤੀ ਰਾਤ ਕਰੀਬ 7 ਵਜੇ ਜਦੋਂ ਹਰਦੀਪ ਸਿੰਘ ਅਪਣੇ ਘਰ ਤੋਂ ਸ਼ਾਹਕੋਟ ਵੱਲ ਜਾ ਰਿਹਾ ਸੀ ਤਾਂ ਰਸਤੇ ਵਿਚ ਖੜ੍ਹੀ ਕੰਬਾਈਨ ਨਾਲ ਉਸ ਦੀ ਬਾਈਕ ਟਕਰਾ ਗਈ। ਕੰਬਾਈਨ ਦੇ ਪਿੱਛੇ ਕੋਈ ਸੁਰੱਖਿਆ ਪ੍ਰਣਾਲੀ ਨਹੀਂ ਸੀ ਅਤੇ ਨਾ ਹੀ ਕੋਈ ਰਿਫਲੈਕਟਰ ਲਗਾਏ ਗਏ ਸਨ। ਮ੍ਰਿਤਕ ਅਪਣੇ ਪਿੱਛੇ ਚਾਰ ਛੋਟੇ ਬੱਚੇ ਛੱਡ ਗਿਆ ਹੈ।

(For more Punjabi news apart from Punjab News: Farmer died in Road Accident, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement