Punjab News: ਨਗਰ ਨਿਗਮ ਮੁਲਾਜ਼ਮਾਂ ਦੇ ਨਾਮ 'ਤੇ 30,000 ਰੁਪਏ ਰਿਸ਼ਵਤ ਲੈਣ ਵਾਲਾ ਵਿਅਕਤੀ ਕਾਬੂ
Published : Feb 21, 2024, 3:26 pm IST
Updated : Feb 21, 2024, 3:26 pm IST
SHARE ARTICLE
VB arrests private person for taking Rs 30,000 bribe for MC officials
VB arrests private person for taking Rs 30,000 bribe for MC officials

ਨਗਰ ਨਿਗਮ ਤੋਂ NOC ਜਾਰੀ ਕਰਵਾਉਣ ਬਦਲੇ ਲਈ ਸੀ ਰਿਸ਼ਵਤ

Punjab News: ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁਧ ਚਲਾਈ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਅਮਰਪੁਰਾ, ਲੁਧਿਆਣਾ ਸ਼ਹਿਰ ਨਿਵਾਸੀ ਅਮਰਦੀਪ ਸਿੰਘ ਬਾਂਗੜ, ਜੋ ਜਗਜੀਤ ਨਗਰ, ਲੁਧਿਆਣਾ ਵਿਖੇ ਆਪਣਾ ਦਫ਼ਤਰ ਚਲਾ ਰਿਹਾ ਹੈ, ਨੂੰ ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ ਦੇ ਨਾਂ 'ਤੇ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਉਕਤ ਮੁਲਜ਼ਮ ਨੂੰ ਪ੍ਰੀਤ ਨਗਰ ਸ਼ਿਮਲਾਪੁਰੀ, ਲੁਧਿਆਣਾ ਦੇ ਵਸਨੀਕ ਨਰੇਸ਼ ਕੁਮਾਰ ਵਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਹੈ ਕਿ ਦੋਸ਼ੀ ਅਮਰਦੀਪ ਸਿੰਘ ਬਾਂਗੜ ਨੇ ਨਗਰ ਨਿਗਮ ਲੁਧਿਆਣਾ ਤੋਂ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਵਾਉਣ ਬਦਲੇ ਉਸ ਕੋਲੋਂ 30,000 ਰੁਪਏ ਰਿਸ਼ਵਤ ਲਈ ਸੀ।

ਬੁਲਾਰੇ ਨੇ ਦਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਸ਼ਿਕਾਇਤਕਰਤਾ ਦੇ ਪਿਤਾ ਮਦਨ ਲਾਲ ਨੇ ਸਾਲ 2022 ਵਿਚ ਮਕਾਨ ਖਰੀਦਿਆ ਸੀ ਅਤੇ ਉਸ ਨੂੰ ਉਕਤ ਮਕਾਨ ਨੂੰ ਅੱਗੇ ਵੇਚਣ ਲਈ ਐਨ.ਓ.ਸੀ. ਦੀ ਜ਼ਰੂਰਤ ਸੀ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਹੈ ਕਿ ਅਮਰਦੀਪ ਸਿੰਘ ਬਾਂਗੜ ਨੇ ਦਾਅਵਾ ਕੀਤਾ ਸੀ ਕਿ ਉਹ ਗਿੱਲ ਪਿੰਡ ਦੇ ਪਟਵਾਰਖਾਨੇ (ਮਾਲ ਦਫ਼ਤਰ) ਵਿਚ ਕੰਮ ਕਰਦਾ ਹੈ ਅਤੇ ਉਹ 30,000 ਰੁਪਏ ਰਿਸ਼ਵਤ ਦੇ ਕੇ ਜਲਦ ਐਨ.ਓ.ਸੀ. ਜਾਰੀ ਕਰਵਾ ਸਕਦਾ ਹੈ ਕਿਉਂਕਿ ਉਹ ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਜਾਣਦਾ ਹੈ। ਉਸ ਦੇ ਭਰੋਸੇ 'ਤੇ ਸ਼ਿਕਾਇਤਕਰਤਾ ਨੇ 30,000 ਰੁਪਏ ਅਮਰਦੀਪ ਸਿੰਘ ਬਾਂਗੜ ਨੂੰ ਆਪਣੇ ਦੋਸਤ ਓਮ ਪ੍ਰਕਾਸ਼ ਦੀ ਮੌਜੂਦਗੀ 'ਚ ਉਸ ਦੇ ਦਫ਼ਤਰ ਵਿਖੇ ਦੇ ਦਿਤੇ। ਐਨ.ਓ.ਸੀ ਜਾਰੀ ਕਰਵਾਉਣ ਵਿਚ ਅਸਫ਼ਲ ਰਹਿਣ ‘ਤੇ ਦੋਸ਼ੀ ਅਮਰਦੀਪ ਸਿੰਘ ਬਾਂਗੜ ਨੇ ਸ਼ਿਕਾਇਤਕਰਤਾ ਨੂੰ 40,000 ਰੁਪਏ ਦਾ ਚੈੱਕ ਦਿਤਾ ਅਤੇ 40,000 ਰੁਪਏ ਕਢਵਾਉਣ ਤੋਂ ਬਾਅਦ ਉਸ ਨੂੰ 10,000 ਰੁਪਏ ਵਾਪਸ ਕਰਨ ਲਈ ਕਿਹਾ। ਪਰ ਦਸਤਖਤ ਮੇਲ ਨਾ ਹੋਣ ਕਾਰਨ ਇਹ ਚੈੱਕ ਪਾਸ ਨਹੀਂ ਹੋ ਸਕਿਆ।

ਬੁਲਾਰੇ ਨੇ ਅੱਗੇ ਦਸਿਆ ਕਿ ਤਫਤੀਸ਼ ਦੌਰਾਨ ਸ਼ਿਕਾਇਤਕਰਤਾ ਵਲੋਂ ਅਮਰਦੀਪ ਸਿੰਘ ਬਾਂਗੜ ਖਿਲਾਫ ਲਗਾਏ ਦੋਸ਼ ਸਹੀ ਪਾਏ ਗਏ। ਇਸ ਸਬੰਧੀ ਅਮਰਦੀਪ ਸਿੰਘ ਬਾਂਗੜ ਦੇ ਖਿਲਾਫ਼ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਅਤੇ ਆਈਪੀਸੀ ਦੀ ਧਾਰਾ 420 ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

 (For more Punjabi news apart from Punjab News: VB arrests private person for taking Rs 30,000 bribe for MC officials, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਭਰਾ-ਭਰਜਾਈ ਤੋਂ ਦੁਖੀ ਕੁੜੀ ਨੇ ਚੁੱਕਿਆ ਖੌਫਨਾਕ ਕਦਮ, ਹਾਕੀ ਦੀ ਸੀ ਨੈਸ਼ਨਲ ਪਲੇਅਰ ਪੁਲਿਸ ਨੇ ਭਰਾ ਨੂੰ ਕੀਤਾ ਗ੍ਰਿਫ਼ਤਾਰ

06 May 2024 4:04 PM

Rajpura ਵਿਖੇ Kisan ਦੀ ਹੋਈ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਤਾ ਅਲਟੀਮੇਟਮ, ਦੋ ਦਿਨਾਂ ਸਮਾਂ ਦਿੰਦੇ ਹਾਂ, ਨਹੀਂ ਤਾਂ

06 May 2024 1:42 PM

Breaking News: T20 World Cup ਦੇ ਮੈਚਾਂ ਦੌਰਾਨ ਅੱ+ਤਵਾਦੀ ਹਮਲਿਆਂ ਦੀ ਧਮਕੀ, Cricket ਜਗਤ ਲਈ ਪਰੇਸ਼ਾਨ ਕਰਨ ਵਾਲੀ

06 May 2024 1:13 PM

Cabinet Minister Dr. Baljit Kaur ਬੇਬਾਕ Interview Badal ‘ਤੇ ਧਰਿਆ ਤਵਾ, ਇਹਨਾਂ ਲੁੱਟਣ ਵਾਲਿਆਂ ਤੋਂ ਮਸਾਂ...

06 May 2024 12:55 PM

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

06 May 2024 10:58 AM
Advertisement