ਹਾਈ ਕੋਰਟ ਤੋਂ ਨਹੀਂ ਮਿਲੀ ਅੰਮ੍ਰਿਤਪਾਲ ਸਿੰਘ ਨੂੰ ਰਾਹਤ

By : JUJHAR

Published : Feb 21, 2025, 11:48 am IST
Updated : Feb 21, 2025, 11:49 am IST
SHARE ARTICLE
Amritpal Singh did not get relief from the High Court
Amritpal Singh did not get relief from the High Court

ਲੋਕ ਸਭਾ ਦੇ ਸੈਸ਼ਨ ਵਿਚ ਹਿੱਸਾ ਲੈਣ ਲਈ ਪਾਈ ਗਈ ਪਟੀਸ਼ਨ ਦੀ ਸੁਣਵਾਈ 25 ਨੂੰ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ਵਿਚ ਹਾਈ ਕੋਰਟ ਤੋਂ ਮੰਗ ਕੀਤੀ ਹੈ ਕਿ ਲੋਕ ਸਭਾ ਸੈਸ਼ਨ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਦਿਤੀ ਜਾਵੇ। ਅੱਜ ਇਸ ਪਟੀਸ਼ਨ ਉਤੇ ਸੁਣਵਾਈ ਹੋਈ ਹੈ। ਅੰਮ੍ਰਿਤਪਾਲ ਦੇ ਵਕੀਲ ਨੇ ਕਿਹਾ ਕਿ ਉਸ ਲਈ ਸੈਸ਼ਨ ਵਿਚ ਹਿੱਸਾ ਲੈਣਾ ਜ਼ਰੂਰੀ ਹੈ।

photophoto

ਹਾਲਾਂਕਿ ਅਦਾਲਤ ਇਸ ਪਟੀਸ਼ਨ ਉਤੇ ਅਗਲੀ ਸੁਣਵਾਈ 25 ਫ਼ਰਵਰੀ ਮੰਗਲਵਾਰ ਨੂੰ ਕਰੇਗੀ। ਪਟੀਸ਼ਨ ਵਿਚ (1mritpal Singh granted bail) ਆਖਿਆ ਗਿਆ ਹੈ ਕਿ ਜੇਕਰ ਉਹ ਲਗਾਤਾਰ 60 ਦਿਨ ਲੋਕ ਸਭਾ ਸੈਸ਼ਨ ’ਚ ਸ਼ਾਮਲ ਨਹੀਂ ਹੁੰਦੇ ਹਨ ਤਾਂ ਉਨ੍ਹਾਂ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਹੋ ਸਕਦੀ ਹੈ। ਇਸ ਲਈ ਉਮੀਦ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਸੈਸ਼ਨ ਲਈ ਪੈਰੋਲ ਮਿਲ ਸਕਦੀ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ ਨੇ ਜੇਲ ਵਿਚ ਬੰਦ ਜੰਮੂ-ਕਸ਼ਮੀਰ ਦੇ ਸੰਸਦ ਮੈਂਬਰ ਅਬਦੁਲ ਰਾਸ਼ਿਦ ਸ਼ੇਖ ਉਰਫ਼ ਰਾਸ਼ਿਦ ਇੰਜਨੀਅਰ ਨੂੰ ਸੰਸਦ ਦੇ ਚੱਲ ਰਹੇ ਇਜਲਾਸ ਵਿਚ ਸ਼ਾਮਲ ਹੋਣ ਲਈ ਦੋ ਦਿਨਾਂ ਦੀ ‘ਹਿਰਾਸਤੀ ਪੈਰੋਲ’ ਦੀ ਇਜਾਜ਼ਤ ਦੇ ਦਿੱਤੀ ਸੀ। ਰਾਸ਼ਿਦ, ਜੋ ਜੰਮੂ-ਕਸ਼ਮੀਰ ਦੇ ਬਾਰਾਮੂਲਾ ਸੰਸਦੀ ਹਲਕੇ ਤੋਂ ਲੋਕ ਸਭਾ ਮੈਂਬਰ ਹਨ,

ਜੰਮੂ-ਕਸ਼ਮੀਰ ਵਿਚ ਵੱਖਵਾਦੀਆਂ ਅਤੇ ਅੱਤਵਾਦੀ ਸਮੂਹਾਂ ਨੂੰ ਫ਼ੰਡ ਦੇਣ ਦੇ ਦੋਸ਼ਾਂ ਨਾਲ ਸਬੰਧਤ ਅੱਤਵਾਦੀ ਫ਼ੰਡਿੰਗ ਮਾਮਲੇ ਵਿਚ ਮੁਕੱਦਮੇ ਦਾ ਸਾਹਮਣਾ ਕਰ ਰਹੇ ਹਨ ਤੇ ਜੇਲ ਵਿਚ ਬੰਦ ਹਨ। ਅੰਮ੍ਰਿਤਪਾਲ ਨੇ ਦਸਿਆ ਕਿ ਲੋਕ ਸਭਾ ਸਕੱਤਰ ਨੇ ਉਨ੍ਹਾਂ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਉਹ ਹੁਣ ਤਕ 46 ਦਿਨਾਂ ਤੋਂ ਲੋਕ ਸਭਾ ਤੋਂ ਗ਼ੈਰਹਾਜ਼ਰ ਹਨ। ਪਹਿਲਾਂ 24 ਜੂਨ ਤੋਂ 2 ਜੁਲਾਈ ਤਕ ਅਤੇ ਫਿਰ 22 ਜੁਲਾਈ ਤੋਂ 9 ਅਗਸਤ ਦਰਮਿਆਨ 19 ਦਿਨਾਂ ਲਈ।

ਇਸ ਤੋਂ ਬਾਅਦ ਉਹ 25 ਨਵੰਬਰ ਤੋਂ 12 ਦਸੰਬਰ ਤੱਕ 18 ਦਿਨ ਗ਼ੈਰ-ਹਾਜ਼ਰ ਰਹੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement