ਨਸ਼ਾ ਤਸਕਰਾਂ ਖ਼ਿਲਾਫ਼ ਬਰਨਾਲਾ ਪੁਲਿਸ ਦੀ ਕਾਰਵਾਈ, 1.15 ਕਰੋੜ ਦੀ ਜਾਇਦਾਦ ਕੀਤੀ ਜ਼ਬਤ
Published : Feb 21, 2025, 10:13 am IST
Updated : Feb 21, 2025, 10:13 am IST
SHARE ARTICLE
Barnala police seized property worth 15 crores from drug smugglers
Barnala police seized property worth 15 crores from drug smugglers

ਤਿੰਨ ਵੱਖ-ਵੱਖ ਮਾਮਲਿਆਂ 'ਚ ਕੀਤੀ ਕਾਰਵਾਈ

 ਬਰਨਾਲਾ 'ਚ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਪੁਲਿਸ ਨੇ ਤਿੰਨ ਵੱਖ-ਵੱਖ ਮਾਮਲਿਆਂ 'ਚ 1.15 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਪੁਲਿਸ ਨੇ 3 ਵੱਖ-ਵੱਖ ਨਸ਼ਾ ਤਸਕਰਾਂ 'ਤੇ ਜਾਇਦਾਦ ਜ਼ਬਤ ਕਰਨ ਦੇ ਹੁਕਮ ਚਿਪਕਾਏ ਹਨ। ਇਹ ਕਾਰਵਾਈ ਬਰਨਾਲਾ ਦੇ 2 ਅਤੇ ਸ਼ੇਰਪੁਰ ਦੇ ਇੱਕ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਗਈ ਹੈ। ਇਨ੍ਹਾਂ ਤਸਕਰਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ, ਜਿਸ ਖ਼ਿਲਾਫ਼ ਪੁਲਿਸ ਨੇ ਕਾਰਵਾਈ ਕੀਤੀ ਹੈ।

ਡੀਐਸਪੀ ਬਰਨਾਲਾ ਸਤਵੀਰ ਸਿੰਘ ਨੇ ਦੱਸਿਆ ਕਿ ਬਰਨਾਲਾ ਥਾਣਾ ਸਿਟੀ ਦੇ ਐਸਐਚਓ ਕੁਲਜਿੰਦਰ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਸ਼ਾਨਦਾਰ ਕੰਮ ਕੀਤਾ ਹੈ। ਜਿਨ੍ਹਾਂ ਨੇ 3 ਵੱਖ-ਵੱਖ ਮਾਮਲਿਆਂ ਵਿੱਚ NDPS ਐਕਟ ਦੀ ਧਾਰਾ 68F ਦੀ ਵਰਤੋਂ ਕਰਕੇ ਪ੍ਰਸਤਾਵ ਤਿਆਰ ਕੀਤੇ ਹਨ। ਜਿਸ ਤਹਿਤ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਜਾਇਦਾਦ ਨੂੰ ਜ਼ਬਤ ਕਰਨ ਦੇ ਹੁਕਮ ਪ੍ਰਾਪਤ ਕੀਤੇ ਗਏ ਹਨ।

ਪਹਿਲੇ ਮਾਮਲੇ ਵਿੱਚ ਬਰਨਾਲਾ ਦੇ ਗੁਰੂ ਤੇਗ ਬਹਾਦਰ ਨਗਰ ਦੇ ਵਸਨੀਕ ਜਸਵੀਰ ਸਿੰਘ ਦੇ ਘਰ ਨੂੰ ਫ਼੍ਰੀਜ਼ ਕੀਤਾ ਗਿਆ ਹੈ। ਇਸ ਤੋਂ ਇਲਾਵਾ ਰਾਮਬਾਗ ਦੀ ਪਿਛਲੀ ਕਲੋਨੀ ਵਿੱਚ ਮਲਕੀਤ ਸਿੰਘ ਤੇ ਮਨੀ ਦੇ ਦੋ ਵੱਖ-ਵੱਖ ਰਿਹਾਇਸ਼ੀ ਮਕਾਨਾਂ ਅਤੇ ਇੱਕ ਸਵਿਫ਼ਟ ਕਾਰ ਨੂੰ ਫ਼੍ਰੀਜ਼ ਕੀਤਾ ਗਿਆ ਹੈ।  ਇਸ ਤੋਂ ਇਲਾਵਾ ਸ਼ੇਰਪੁਰ ਦੀ ਰਹਿਣ ਵਾਲੀ ਮੋਨਾ ਨਾਮਕ ਔਰਤ ਦੇ ਘਰ ਨੂੰ ਵੀ ਪੁਲਿਸ ਨੇ ਫ੍ਰੀਜ਼ ਕਰ ਲਿਆ ਹੈ। 

ਪੁਲਿਸ ਨੇ ਕਿਹਾ ਕਿ ਨਸ਼ਾ ਤਸਕਰੀ ਨਾਲ ਸਬੰਧਤ ਕਿਸੇ ਵੀ ਜਾਇਦਾਦ ਨੂੰ ਜ਼ਬਤ ਕਰਨ ਦੀ ਪ੍ਰਕਿਰਿਆ ਜਾਰੀ ਰਹੇਗੀ ਅਤੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਜੇਕਰ ਨਸ਼ਾ ਤਸਕਰੀ ਕਾਰਨ ਕੋਈ ਜਾਇਦਾਦ ਬਣਦੀ ਹੈ ਤਾਂ ਉਹ ਪੰਜਾਬ ਪੁਲਿਸ ਦੀ ਨਜ਼ਰ ਤੋਂ ਨਹੀਂ ਬਚੇਗੀ ਅਤੇ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।


 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM
Advertisement