Patiala News : ਉੱਘੇ ਸਿੱਖਿਆ ਸ਼ਾਸਤਰੀ ਡਾ. ਕਰਮਜੀਤ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਦਾ  ਵਾਧੂ ਚਾਰਜ

By : BALJINDERK

Published : Feb 21, 2025, 7:02 pm IST
Updated : Feb 21, 2025, 7:02 pm IST
SHARE ARTICLE
: ਉੱਘੇ ਸਿੱਖਿਆ ਸ਼ਾਸਤਰੀ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ
: ਉੱਘੇ ਸਿੱਖਿਆ ਸ਼ਾਸਤਰੀ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ

Patiala News : ਇਸ ਸਬੰਧੀ ਹੁਕਮ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਜਾਰੀ ਕੀਤੇ ਗਏ ਹਨ

Patiala News in Punjabi : ਉੱਘੇ ਸਿੱਖਿਆ ਸ਼ਾਸਤਰੀ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਇਸ ਸਬੰਧੀ ਹੁਕਮ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਜਾਰੀ ਕੀਤੇ ਗਏ ਹਨ। ਉਹ ਛੇ ਮਹੀਨੇ ਜਾਂ ਇਸ ਅਹੁਦੇ ਉੱਤੇ ਪੱਕੀ ਨਿਯੁਕਤੀ ਹੋਣ ਤੱਕ ਵਾਈਸ ਚਾਂਸਲਰ ਦਾ ਕੰਮ-ਕਾਜ ਸੰਭਾਲਣਗੇ।  

ਗੌਰਤਲਬ ਹੈ ਕਿ ਡਾ. ਕਰਮਜੀਤ ਸਿੰਘ ਜਗਤ ਗੁਰੂ ਨਾਨਕ ਪੰਜਾਬ ਸਟੇਟ ਓਪਨ ਯੂਨੀਵਰਸਿਟੀ , ਪਟਿਆਲਾ ਦੇ ਬਾਨੀ ਵਾਈਸ-ਚਾਂਸਲਰ ਰਹਿ ਚੁੱਕੇ ਹਨ ਅਤੇ ਉਨ੍ਹਾਂ ਦਾ 38 ਸਾਲ ਦਾ ਅਧਿਆਪਨ ਦਾ ਤਜਰਬਾ ਹੈ। ਉਨ੍ਹਾਂ ਦੀਆਂ ਪ੍ਰਕਾਸ਼ਨਾਵਾਂ ਵਿੱਚ ਪੰਜ ਟੈਕਸਟ ਬੁੱਕ, ਤਿੰਨ ਸੰਪਾਦਿਤ ਪੁਸਤਕਾਂ ਅਤੇ 51 ਖੋਜ-ਪੱਤਰ ਸ਼ਾਮਿਲ ਹਨ। ਉਨ੍ਹਾਂ ਦੀ ਨਿਗਰਾਨੀ ਹੇਠ ਡੇਢ ਦਰਜਨ ਤੋਂ ਵੱਧ ਵਿਦਿਆਰਥੀਆਂ ਨੇ ਡਾਕਟਰੇਟ ਦੀ ਡਿਗਰੀ ਹਾਸਿਲ ਕੀਤੀ ਹੈ।  ਡਾ. ਕਰਮਜੀਤ ਸਿੰਘ ਨੂੰ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਲਈ ਲਾਈਫ਼ ਟਾਈਮ ਅਚੀਵਮੈਂਟ ਅਵਾਰਡ (2023) ਨਾਲ਼ ਸਨਮਾਨਿਤ ਕੀਤਾ ਜਾ ਚੁੱਕਾ ਹੈ।

ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਤੋਂ ਐੱਮ. ਕਾਮ ਕਰਨ ਤੋਂ ਬਾਅਦ ਪੀਐੱਚ.ਡੀ (ਵਿੱਤ) ਦੀ ਡਿਗਰੀ ਹਾਸਲ ਕੀਤੀ। ਉਨ੍ਹਾਂ ਨੇ 30 ਸਤੰਬਰ, 2018 ਤੋਂ 30 ਸਤੰਬਰ, 2020 ਤੱਕ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਬਤੌਰ ਰਜਿਸਟਰਾਰ ਦੀ ਜ਼ਿੰਮੇਵਾਰੀ ਨਿਭਾਈ। ਇਸ ਤੋਂ ਇਲਾਵਾ ਯੂਨੀਵਰਸਿਟੀ ਦੇ ਸਿੰਡੀਕੇਟ ਮੈਂਬਰ ਤੋਂ ਇਲਾਵਾ ਉਹ ਵੱਖ ਵੱਖ ਪ੍ਰਸ਼ਾਸਨਿਕ ਅਹੁਦਿਆਂ ਤੇ ਕੰਮ ਕਰ ਚੁੱਕੇ ਹਨ ਅਤੇ ਉਹ ਯੂ.ਜੀ.ਸੀ. ਮਾਹਰ ਕਮੇਟੀ ਦੇ ਮੈਂਬਰ ਵੀ ਰਹੇ ਹਨ।

ਡਾ. ਕਰਮਜੀਤ ਸਿੰਘ ਇੰਡੀਅਨ ਅਕਾਊਂਟਿੰਗ ਐਸੋਸੀਏਸ਼ਨ(2017-18) ਦੇ ਪ੍ਰਧਾਨ ਵੀ ਰਹੇ ਅਤੇ ਇੰਡੀਅਨ ਕਾਮਰਸ ਐਸੋਸੀਏਸ਼ਨ ਵਲੋਂ 14 ਅਕਤੂਬਰ, 2017 ਨੂੰ ਜੈਪੁਰ ਵਿਖੇ ਉਨ੍ਹਾਂ ਨੂੰ ਸਰਵੋਤਮ ਬਿਜ਼ਨਸ ਅਕਾਦਮਿਕ ਐਵਾਰਡ 2017 ਨਾਲ਼ ਨਵਾਜ਼ਿਆ ਗਿਆ। ਉਹ ਹੋਰ ਵੱਖ-ਵੱਖ ਪ੍ਰਸ਼ਾਸਨਿਕ ਤੇ ਅਕਾਦਮਿਕ ਵਿਸ਼ੇਸ਼ਤਾਵਾਂ ਰਖਦੇ ਹਨ।

(For more news apart from Eminent educationist Dr. Additional charge of Vice-Chancellor of Punjabi University to Karamjit Singh News in Punjabi, stay tuned to Rozana Spokesman)

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM

Punjab Police Arrest Fazilka Sattebaaz | Sattebaaz quarrel with police | Fazilka Sattebaaz hungama

20 Jun 2025 3:13 PM

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM
Advertisement