ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵੇਂ ਭਰਤੀ ਹੋਏ 8 ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ
Published : Feb 21, 2025, 6:02 pm IST
Updated : Feb 21, 2025, 6:02 pm IST
SHARE ARTICLE
Finance Minister Harpal Singh Cheema handed over appointment letters to 8 newly recruited employees
Finance Minister Harpal Singh Cheema handed over appointment letters to 8 newly recruited employees

7 ਕਲਰਕਾਂ ਅਤੇ 1 ਸੇਵਾਦਾਰ ਨੂੰ ਮਿਲੇ ਨਿਯੁਕਤੀ ਪੱਤਰ

ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਆਬਕਾਰੀ ਤੇ ਕਰ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ ਨਿਯੁਕਤ ਕੀਤੇ ਗਏ 7 ਕਲਰਕਾਂ ਅਤੇ 1 ਸੇਵਾਦਾਰ ਨੂੰ ਨਿਯੁਕਤੀ ਪੱਤਰ ਸੌਂਪੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀਆਂ ਨਵੀਆਂ ਭੂਮਿਕਾਵਾਂ ਵਿੱਚ ਸਮਰਪਣ ਅਤੇ ਸਖ਼ਤ ਮਿਹਨਤ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਆਬਕਾਰੀ ਤੇ ਕਰ ਵਿਭਾਗ ਦੀ ਅਹਿਮ ਭੂਮਿਕਾ ਬਾਰੇ ਚਾਨਣਾ ਪਾਇਆ ਅਤੇ ਆਸ ਪ੍ਰਗਟਾਈ ਕਿ ਇਹ ਕਰਮਚਾਰੀ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਨੇ 50,000 ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਿੱਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਨਾ ਸਿਰਫ਼ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਦਾ ਹੈ ਸਗੋਂ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਮਨੁੱਖੀ ਵਸੀਲਿਆਂ ਦੀ ਕਮੀ ਨੂੰ ਵੀ ਪੂਰਾ ਕਰਕੇ ਉਨ੍ਹਾਂ ਨੂੰ ਮਜ਼ਬੂਤ ਕਰਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement