ਅੰਤ੍ਰਿੰਗ ਕਮੇਟੀ ਵੱਲੋਂ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਨਾ-ਮਨਜ਼ੂਰ, ਕਮੇਟੀ ਦਾ ਵਫ਼ਦ ਮਿਲ ਕੇ ਕਰੇਗਾ ਗੱਲਬਾਤ
Published : Feb 21, 2025, 2:38 pm IST
Updated : Feb 21, 2025, 2:38 pm IST
SHARE ARTICLE
Harjinder Singh Dhami's resignation not accepted by the Interim Committee, committee delegation will hold talks
Harjinder Singh Dhami's resignation not accepted by the Interim Committee, committee delegation will hold talks

ਅੰਤ੍ਰਿੰਗ ਕਮੇਟੀ ਵੱਲੋਂ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਅਸਤੀਫ਼ੇ 'ਤੇ ਵਿਚਾਰ ਕਰਨ ਲਈ ਕਿਹਾ ਗਿਆ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਨਾ ਮਨਜ਼ੂਰ ਕੀਤਾ ਗਿਆ। ਮੀਟਿੰਗ ਤੋਂ ਬਾਅਦ ਪ੍ਰੈਸ ਵਾਰਤਾ ਵਿੱਚ ਦੱਸਿਆ ਗਿਆ ਹੈ ਕਿ ਸ਼੍ਰੋਮਣੀ ਕਮੇਟੀ ਦਾ ਵਫ਼ਦ ਧਾਮੀ ਨਾਲ ਮੁਲਾਕਾਤ ਕਰੇਗਾ। ਅੰਤ੍ਰਿੰਗ ਕਮੇਟੀ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਸੰਬੰਧੀ ਫ਼ੈਸਲਾ ਹਰਜਿੰਦਰ ਸਿੰਘ ਧਾਮੀ ਵਲੋਂ ਇਕਲਿਆਂ ਨਹੀਂ ਲਿਆ ਗਿਆ ਸੀ, ਇਹ ਕਮੇਟੀ ਦਾ ਫ਼ੈਸਲਾ ਸੀ। ਅੰਤ੍ਰਿੰਗ ਕਮੇਟੀ ਨੇ ਹਰਜਿੰਦਰ ਸਿੰਘ ਧਾਮੀ ਨੂੰ ਆਪਣੀਆਂ ਸੇਵਾਵਾਂ ਜਾਰੀ ਰੱਖਣ ਦੀ ਅਪੀਲ ਕੀਤੀ ਹੈ।

ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਨੇ ਕਿਹਾ ਹੈ ਕਿ ਧਾਮੀ ਨੇ ਬੜੇ ਮੁਸ਼ਕਿਲ ਸਮੇਂ ਵਿੱਚ ਆਪਣੀਆਂ ਸੇਵਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਜਥੇਦਾਰ ਨਿਯੁਕਤ ਅਤੇ ਹਟਾਉਣ ਦਾ ਅਧਿਕਾਰ  ਅੰਤ੍ਰਿੰਗ ਕਮੇਟੀ ਕੋਲ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਥੇਦਾਰ ਕਿਸੇ ਧੜੇ ਨਾਲ ਸੰਬੰਧਿਤ ਨਹੀਂ ਹੁੰਦਾ ਹੈ ਉਹ ਨਿਰਪੱਖ ਹੁੰਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕਮੇਟੀ ਕੋਲ ਗੁਰਦੁਆਰਿਆ, ਸਿੱਖਿਆ ਸੰਸਥਾਵਾਂ ਅਤੇ ਧਾਰਮਿਕ ਸੰਸਥਾਵਾਂ ਦਾ ਪ੍ਰਬੰਧ ਕਰਨ ਦੀ ਜਿੰਮੇਵਾਰੀ ਹੁੰਦੀ ਹੈ।

ਕਮੇਟੀ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਪ੍ਰਧਾਨ ਦੇ ਦਸਤਖ਼ਤ ਕਰਨ ਦਾ ਅਧਿਕਾਰ ਕਿਸੇ ਹੋਰ ਵਿਅਕਤੀ ਨੂੰ ਦਿੱਤੇ ਜਾਣਗੇ। ਉਨ੍ਹਾਂ ਨੇ ਕਿਹਾ ਹੈ ਕਿ ਕਮੇਟੀ ਦਾ ਵਫ਼ਦ ਧਾਮੀ ਨੂੰ ਮਿਲ ਕੇ ਬੇਨਤੀ ਕਰਾਂਗੇ ਕਿ ਉਹ ਪ੍ਰਧਾਨ ਦੀਆਂ ਸੇਵਾਵਾਂ ਜਾਰੀ ਰੱਖਣ। ਉਨ੍ਹਾਂ ਨੇ ਕਿਹਾ ਹੈ ਕਿ  ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਵਿਚਾਰ ਚਰਚਾ ਕਰਕੇ ਹੀ ਗਿਆਨੀ ਹਰਪ੍ਰੀਤ ਸਿੰਘ ਬਾਰੇ ਫੈਸਲਾ ਲਿਆ ਗਿਆ ਸੀ। ਉਨ੍ਹਾਂ ਨੇ੍ ਕਿਹਾ ਹੈ ਕਿ 22000 ਮੁਲਾਜ਼ਮਾਂ, ਜਥੇਦਾਰ ਅਤੇ ਤਖ਼ਤਾਂ ਦੇ ਜਥੇਦਾਰ ਨੂੰ ਨਿਯੁਕਤ ਅਤੇ ਹਟਾਉਣ ਦਾ ਅਧਿਕਾਰ ਹੈ। ਕਮੇਟੀ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਜੇਕਰ ਕੋਈ ਗਲਤੀ ਕਰਦਾ ਹੈ  ਤਾਂ ਅੰਤ੍ਰਿੰਗ ਕਮੇਟੀ ਨੇ ਹੀ ਫੈਸਲਾ ਕਰਨਾ ਹੁੰਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਜਥੇਦਾਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਜਥੇਦਾਰ ਦੇ ਅਧਿਕਾਰ ਅਤੇ ਕਮੇਟੀ ਦੇ ਅਧਿਕਾਰਾਂ ਬਾਰੇ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਜਥੇਦਾਰ ਸਰਬਉੱਚ ਹੁੰਦਾ ਹੈ।ਸ਼੍ਰੋਮਣੀ ਕਮੇਟੀ ਦੇ ਮੈਂਬਰ ਰਘੁਜੀਤ ਸਿੰਘ ਵਿਰਕ ਨੇ ਕਿਹਾ ਹੈ ਕਿ ਅਕਾਲੀ ਦਲ ਦੀ ਭਰਤੀ ਬਿਲਕੁਲ ਨਿਯਮਾਂ ਅਨੁਸਾਰ ਹੋ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement