ਹਰਜੋਤ ਬੈਂਸ ਦੇ ਯਤਨਾਂ ਨੂੰ ਪਿਆ ਬੂਰ, ਸਵਾਂ ਨਦੀ ‘ਤੇ ਅਲਗਰਾਂ ਪੁਲ ਦੀ ਮੁਰੰਮਤ ਲਈ 17.56 ਕਰੋੜ ਰੁਪਏ ਦਾ ਟੈਂਡਰ ਜਾਰੀ
Published : Feb 21, 2025, 3:52 pm IST
Updated : Feb 21, 2025, 3:52 pm IST
SHARE ARTICLE
Harjot Bains' efforts fail; Tender for Rs 17.56 crore issued for repair of Algaran bridge on Swan river
Harjot Bains' efforts fail; Tender for Rs 17.56 crore issued for repair of Algaran bridge on Swan river

100 ਤੋਂ ਵੱਧ ਪਿੰਡਾਂ ਦੇ ਲੋਕਾਂ ਅਤੇ ਅੰਤਰਰਾਜੀ ਰਾਹਗੀਰਾਂ ਨੂੰ ਮਿਲੇਗੀ ਵੱਡੀ ਰਾਹਤ: ਬੈਂਸ

ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਰੰਤਰ ਯਤਨਾਂ ਸਦਕਾ ਪੰਜਾਬ ਦੇ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਨੇ ਸਵਾਂ ਨਦੀ ਉੱਤੇ ਐਲਗਰਾਂ ਪੁਲ ਦੀ ਮੁਰੰਮਤ ਲਈ 17.56 ਕਰੋੜ ਰੁਪਏ ਦਾ ਟੈਂਡਰ ਜਾਰੀ ਕੀਤਾ ਹੈ। ਇਹ ਪੁਲ ਰੋਪੜ ਜ਼ਿਲ੍ਹੇ ਦੇ 100 ਤੋਂ ਵੱਧ ਪਿੰਡਾਂ ਨੂੰ ਜੋੜਨ ਦੇ ਨਾਲ ਨਾਲ ਪੰਜਾਬ ਤੇ ਹਿਮਾਚਲ ਪ੍ਰਦੇਸ਼ ਦਰਮਿਆਨ ਇੱਕ ਅਹਿਮ ਲਿੰਕ ਦਾ ਕੰਮ ਵੀ ਕਰਦਾ ਹੈ।

ਇਸ ਪੁਲ ਦੀ ਮੁਰੰਮਤ ਲਈ ਸ. ਹਰਜੋਤ ਸਿੰਘ ਬੈਂਸ ਦੇ ਲੰਬੇ ਸਮੇਂ ਤੋਂ ਕੀਤੇ ਜਾ ਰਹੇ ਯਤਨਾਂ ਨੂੰ ਦੇਖਦਿਆਂ ਇਹ ਟੈਂਡਰ ਇੱਕ ਮਹੱਤਵਪੂਰਨ ਮੀਲ ਪੱਥਰ ਹੈ।ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ, ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਮਹੱਤਵਪੂਰਨ ਪੁਲ ਦੀ ਮੁਰੰਮਤ ਲਈ ਟੈਂਡਰ ਦੀ ਮਿਆਦ ਨੌਂ ਮਹੀਨਿਆਂ ਦੀ ਹੋਵੇਗੀ। ਚਾਹਵਾਨ ਠੇਕੇਦਾਰ ਸੂਬਾ ਸਰਕਾਰ ਦੀ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਟੈਂਡਰ ਸਬੰਧੀ ਦਸਤਾਵੇਜ਼ ਪ੍ਰਾਪਤ ਕਰ ਸਕਦੇ ਹਨ ਅਤੇ 20 ਮਾਰਚ, 2025 ਤੱਕ ਆਪਣੀਆਂ ਬੋਲੀ ਜਮ੍ਹਾਂ ਕਰਵਾ ਸਕਦੇ ਹਨ।

ਇਸ ਪੁਲ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ, ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਪੁਲ ਨਾ ਸਿਰਫ਼ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦਰਮਿਆਨ ਆਵਾਜਾਈ ਦਾ ਇੱਕ ਮਹੱਤਵਪੂਰਨ ਰਸਤਾ ਹੈ, ਬਲਕਿ ਇਹ ਰੋਪੜ ਜ਼ਿਲ੍ਹੇ ਨੂੰ ਹੁਸ਼ਿਆਰਪੁਰ ਨਾਲ ਜੋੜਨ ਦੇ ਨਾਲ ਨਾਲ ਸ਼ਰਧਾਲੂਆਂ, ਸੈਲਾਨੀਆਂ ਅਤੇ ਸਥਾਨਕ ਲੋਕਾਂ ਲਈ ਮੁੱਖ ਰਸਤਾ ਵੀ ਹੈ।

ਇਸ ਤੋਂ ਇਲਾਵਾ, ਇਹ ਪ੍ਰਾਜੈਕਟ ਰੋਜ਼ਾਨਾ ਆਉਣ-ਜਾਣ ਵਾਲੇ ਯਾਤਰੀਆਂ ਨੂੰ ਅਤਿ ਲੋੜੀਂਦੀ ਰਾਹਤ ਪ੍ਰਦਾਨ ਕਰੇਗਾ ਜਿਨ੍ਹਾਂ ਨੂੰ ਪੁਲ ਦੀ ਖ਼ਸਤਾ ਹਾਲਤ ਕਾਰਨ ਲੰਬੇ ਸਮੇਂ ਤੋਂ ਅਸੁਵਿਧਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਪੁਲ ਦੀ ਮੁਰੰਮਤ ਨਾਲ ਉਨ੍ਹਾਂ ਬਦਲਵੇਂ ਰੂਟਾਂ 'ਤੇ ਬੋਝ ਵੀ ਘਟੇਗਾ, ਜਿਹਨਾਂ ਦੀ ਵਰਤੋਂ ਇਸ ਪੁਲ ਦੀ ਖ਼ਸਤਾ ਹਾਲਤ ਕਾਰਨ ਵਧ ਗਈ ਸੀ, ਜਿਸ ਨਾਲ ਖੇਤਰ ਦੇ ਸਮੁੱਚੇ ਸੰਪਰਕ ਅਤੇ ਸੁਰੱਖਿਆ ਵਿੱਚ ਸੁਧਾਰ ਹੋਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਟੈਂਡਰ ਜਾਰੀ ਹੋਣ ਨਾਲ ਇਸ ਪੁਲ ਦੀ ਮੁਰੰਮਤ ਦਾ ਕੰਮ ਜਲਦੀ ਸ਼ੁਰੂ ਹੋਣ ਦੀ ਉਮੀਦ ਹੈ, ਜਿਸ ਨਾਲ ਖੇਤਰ ਦੇ ਲੋਕਾਂ ਵਿੱਚ ਬਿਹਤਰ ਸੜਕੀ ਬੁਨਿਆਦੀ ਢਾਂਚੇ ਅਤੇ ਇਲਾਕੇ ਦੇ ਸਮਾਜਿਕ-ਆਰਥਿਕ ਵਿਕਾਸ ਦੀ ਉਮੀਦ ਜਾਗੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement