Punjab News : ਪੰਜਾਬ 'ਚ ਟਲੀ ਵੱਡੀ ਵਾਰਦਾਤ, ਗੈਂਗਸਟਰ ਭਿੰਡਰ ਦੇ 5 ਸਾਥੀ ਕਾਬੂ
Published : Feb 21, 2025, 2:38 pm IST
Updated : Feb 21, 2025, 2:38 pm IST
SHARE ARTICLE
Major incident averted in Punjab, 5 associates of gangster Bhinder arrested News in Punjabi
Major incident averted in Punjab, 5 associates of gangster Bhinder arrested News in Punjabi

Punjab News : 2 ਪਿਸਤੌਲ 30 ਬੋਰ, 9 ਜ਼ਿੰਦਾ ਕਾਰਤੂਸ ਅਤੇ 3 ਪਿਸਤੌਲ 32 ਬੋਰ, 14 ਜ਼ਿੰਦਾ ਕਾਰਤੂਸ ਬਰਾਮਦ 

Major incident averted in Punjab, 5 associates of gangster Bhinder arrested News in Punjabi : ਸਪੈਸ਼ਲ ਸੈੱਲ ਪਟਿਆਲਾ ਦੀ ਪੁਲਿਸ ਨੇ ਇੰਸਪੈਕਟਰ ਹਰਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਭਗੌੜੇ ਗੈਂਗਸਟਰ ਮਨਪ੍ਰੀਤ ਸਿੰਘ ਉਰਫ਼ ਮਨੀ ਭਿੰਡਰ ਦੀ ਸ਼ਹਿ ’ਤੇ ਕੰਮ ਕਰਨ ਵਾਲੇ ਵਿਅਕਤੀਆਂ ਨੂੰ ਮਾਰੂ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਦਸਿਆ ਕਿ ਐਸ.ਪੀ. ਸਿਟੀ ਮੁਹੰਮਦ ਸਰਫ਼ਰਾਜ਼ ਆਲਮ ਅਤੇ ਡੀ.ਐਸ.ਪੀ. ਸਿਟੀ-1 ਸਤਨਾਮ ਸਿੰਘ ਦੀ ਅਗਵਾਈ ਹੇਠ ਇਸ ਮਾਮਲੇ ’ਚ ਹਰਪ੍ਰੀਤ ਸਿੰਘ ਉਰਫ਼ ਮੱਖਣ ਪੁੱਤਰ ਰੂੜ ਸਿੰਘ ਵਾਸੀ ਪਿੰਡ ਸੈਫ਼ਦੀਪੁਰ ਜ਼ਿਲ੍ਹਾ ਪਟਿਆਲਾ, ਰਾਮ ਸਿੰਘ ਉਰਫ਼ ਰਮਨ ਪੁੱਤਰ ਗੁਰਜੰਟ ਸਿੰਘ ਵਾਸੀ ਪਿੰਡ ਫਤਹਿਗਡ਼੍ਹ ਛੰਨਾ ਪਟਿਆਲਾ, ਲਵਪ੍ਰੀਤ ਸਿੰਘ ਉਰਫ਼ ਬਿੱਲਾ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਬੁਜਰਕ ਜ਼ਿਲ੍ਹਾ ਪਟਿਆਲਾ, ਹਰਪ੍ਰੀਤ ਸਿੰਘ ਉਰਫ਼ ਹੈਪੀ ਪੁੱਤਰ ਹਰਜਿੰਦਰ ਸਿੰਘ ਵਾਸੀ ਗੁਰੂ ਨਾਨਕ ਨਗਰ ਨੇੜੇ ਬੇਕਮੈਨ ਫ਼ੈਕਟਰੀ ਪਟਿਆਲਾ ਹਾਲ ਵਾਸੀ ਪਿੰਡ ਭਰਾਜ ਥਾਣਾ ਭਵਾਨੀਗੜ੍ਹ ਅਤੇ ਰਮਨਪ੍ਰੀਤ ਸਿੰਘ ਉਰਫ ਰਮਨ ਪੁੱਤਰ ਗੁਰਮੇਲ ਸਿੰਘ ਵਾਸੀ ਸੁਖਰਾਮ ਕਾਲੋਨੀ ਪਟਿਆਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਤੋਂ 2 ਪਿਸਤੌਲ 30 ਬੋਰ, 9 ਜ਼ਿੰਦਾ ਕਾਰਤੂਸ ਅਤੇ 3 ਪਿਸਤੌਲ 32 ਬੋਰ, 14 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਐਸ.ਐਸ.ਪੀ. ਨੇ ਦਸਿਆ ਕਿ ਸਪੈਸ਼ਲ ਸੈੱਲ ਦੀ ਟੀਮ ਇੰਸ. ਹਰਜਿੰਦਰ ਸਿੰਘ ਢਿੱਲੋਂ ਅਤੇ ਏ.ਐਸ.ਆਈ. ਰਾਮ ਲਾਲ ਦੀ ਅਗਵਾਈ ਹੇਠ ਪੁਲਸ ਪਾਰਟੀ ਐੱਨ. ਆਈ. ਐੱਸ. ਚੌਕ ਵਿਖੇ ਮੌਜੂਦ ਸੀ, ਜਿਥੇ ਸੂਚਨਾ ਮਿਲੀ ਕਿ ਹਰਪ੍ਰੀਤ ਸਿੰਘ ਉਰਫ਼ ਮੱਖਣ, ਰਮਨਪ੍ਰੀਤ ਸਿੰਘ ਉਰਫ਼ ਰਮਨ, ਰਾਮ ਸਿੰਘ ਉਰਫ਼ ਰਮਨ, ਲਵਪ੍ਰੀਤ ਸਿੰਘ ਉਰਫ਼ ਬਿੱਲਾ, ਹਰਪ੍ਰੀਤ ਸਿੰਘ ਉਰਫ਼ ਹੈਪੀ, ਜਿਨ੍ਹਾਂ ਵਿਰੁਧ ਪਹਿਲਾਂ ਕਤਲ ਅਤੇ ਇਰਾਦਾ ਕਤਲ ਸਮੇਤ ਲੜਾਈ-ਝਗੜੇ ਦੇ ਕਈ ਕੇਸ ਦਰਜ ਹਨ ਅਤੇ ਇਨ੍ਹਾਂ ਦਾ ਸਬੰਧ ਕ੍ਰਿਮੀਨਲ ਵਿਅਕਤੀਆਂ ਨਾਲ ਹਨ, ਇਕੱਠੇ ਹੋ ਕੇ ਅਸਲੇ ਨਾਲ ਲੈਸ ਹੋ ਕੇ ਕਿਸੇ ਵੱਡੇ ਸੰਗਠਿਤ ਅਪਰਾਧ ਨੂੰ ਅੰਜਾਮ ਦੇਣ ਦੀ ਫਿਰਾਕ ’ਚ ਹਨ। ਪੁਲਸ ਨੇ ਉਨ੍ਹਾਂ ਵਿਰੁਧ ਥਾਣਾ ਕੋਤਵਾਲੀ ਵਿਖੇ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਧੱਕਾ ਕਾਲੋਨੀ ਪੀਰ ਦੀ ਦਰਗਾਹ ਦੇ ਸਾਹਮਣੇ ਪੁਲ ਤੋਂ ਪਾਰ ਸਵਿਫਟ ਡਿਜ਼ਾਇਰ ਕਾਰ ’ਚ ਬੈਠੇ ਹੋਇਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਤੋਂ 2 ਪਿਸਤੌਲ 30 ਬੋਰ, 9 ਜ਼ਿੰਦਾ ਕਾਰਤੂਸ ਅਤੇ 3 ਪਿਸਤੌਲ 32 ਬੋਰ, 14 ਜ਼ਿਦਾ ਕਾਰਤੂਸ ਬਰਾਮਦ ਕੀਤੇ।

ਐਸ.ਐਸ.ਪੀ. ਨੇ ਦਸਿਆ ਕਿ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਗਿਰੋਹ ਦਾ ਸਰਗਣਾ ਹਰਪ੍ਰੀਤ ਸਿੰਘ ਉਰਫ਼ ਮੱਖਣ ਹੈ ਅਤੇ ਉਹ ਅਪਰਾਧਿਕ ਕਿਸਮ ਦਾ ਵਿਅਕਤੀ ਹੈ, ਜੋ ਰਾਜਪੁਰਾ ਰੋਡ ਪਟਿਆਲਾ ’ਤੇ ਪੈਟਰੋਲ ਪੰਪ ਅਤੇ ਸਾਲ 2018 ’ਚ ਹੋਏ ਡਬਲ ਮਰਡਰ ਕੇਸ ’ਚ ਵੀ ਨਾਮਜ਼ਦ ਹੈ। ਹਰਪ੍ਰੀਤ ਸਿੰਘ ਉਰਫ਼ ਮੱਖਣ ਮਸ਼ਹੂਰ ਗੈਂਗਸਟਰ ਭੁਪੀ ਰਾਣਾ ਅਤੇ ਅੰਕਿਤ ਰਾਣਾ ਵਰਗੇ ਕਈ ਗੈਂਗਸਟਰਾਂ ਨਾਲ ਮਿਲ ਕੇ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਿਆ ਹੈ।

ਐਸ.ਐਸ.ਪੀ. ਨੇ ਦਸਿਆ ਕਿ ਪੁੱਛਗਿੱਛ ’ਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਨੇ ਪਟਿਆਲਾ ਅਤੇ ਮੋਗਾ ’ਚ ਕਈ ਵਾਰਦਾਤਾਂ ਨੂੰ ਅੰਜਾਮ ਦੇਣਾ ਸੀ, ਜਿਨ੍ਹਾਂ ਦੀ ਗ੍ਰਿਫ਼ਤਾਰੀ ਨਾਲ ਇਹ ਵਾਰਦਾਤਾਂ ਟਲ ਗਈਆਂ ਹਨ। ਰਾਮ ਸਿੰਘ ਉਰਫ਼ ਰਮਨ ਐੱਸ. ਕੇ. ਖਰੋਡ਼ ਗਰੁੱਪ ਨਾਲ ਸਬੰਧ ਰੱਖਦਾ ਹੈ। ਜਦੋਂਕਿ ਲਵਪ੍ਰੀਤ ਸਿੰਘ ਬਿੱਲਾ ਬਿੱਟੂ ਗੁਜਰ ਗੈਂਗ ਨਾਲ ਸਬੰਧ ਰੱਖਦਾ ਹੈ। ਇਹ ਜੋਗੀ ਸਰਪੰਚ ਪਿੰਡ ਪਸਿਆਣਾ ਦੇ ਕੇਸ ’ਚ ਵੀ ਨਾਮਜ਼ਦ ਹੈ। ਇਨ੍ਹਾਂ ਦਾ ਆਪਸੀ ਤਾਲਮੇਲ ਜੁਡੀਸ਼ੀਅਲ ਕਸਟੱਡੀ ਦੌਰਾਨ ਹੋਇਆ।

ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਦਸਿਆ ਕਿ ਹਰਪ੍ਰੀਤ ਸਿੰਘ ਉਰਫ਼ ਮੱਖਣ ਵਿਰੁਧ ਪਹਿਲਾਂ ਵੀ ਕਤਲ, ਇਰਾਦਾ ਕਤਲ, ਗੈਂਗਵਾਰ, ਅਸਲਾ ਐਕਟ ਦੇ ਲੱਗਭਗ 6 ਕੇਸ ਪੰਜਾਬ ਦੇ ਵੱਖ-ਵੱਖ ਥਾਣਿਆਂ ’ਚ ਵੀ ਦਰਜ ਹਨ। ਉਨ੍ਹਾਂ ਦੱਸਿਆ ਕਿ ਰਮਨ ਸਿੰਘ ਉਰਫ਼ ਰਮਨ ਵਿਰੁਧ ਵੱਖ-ਵੱਖ ਧਾਰਾਵਾਂ ਦੇ 5 ਕੇਸ ਦਰਜ ਹਨ। ਲਵਪ੍ਰੀਤ ਸਿੰਘ ਉਰਫ਼ ਬਿੱਲਾ ਵਿਰੁਧ ਵੱਖ-ਵੱਖ ਧਾਰਾਵਾਂ ਤਹਿਤ 5 ਕੇਸ ਦਰਜ ਹਨ। ਇਸ ਮੌਕੇ ਡੀ.ਐਸ.ਪੀ. ਸਿਟੀ-1 ਸਤਨਾਮ ਸਿੰਘ ਅਤੇ ਸਪੈਸ਼ਲ ਸੈੱਲ ਦੇ ਇੰਚਾਰਜ ਇੰਸ. ਹਰਜਿੰਦਰ ਸਿੰਘ ਢਿੱਲੋਂ ਵੀ ਹਾਜ਼ਰ ਸਨ।

SHARE ARTICLE

ਏਜੰਸੀ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement