ਪੰਜਾਬ ਸਰਕਾਰ ਵੱਲੋਂ ਸਾਰੇ ਡੌਗ ਬਰੀਡਰਾਂ ਅਤੇ ਪੈੱਟ ਸ਼ਾਪਸ ਦੀ ਕੀਤੀ ਜਾਵੇਗੀ ਰਜਿਸਟਰੇਸ਼ਨ
Published : Feb 21, 2025, 7:59 pm IST
Updated : Feb 21, 2025, 8:18 pm IST
SHARE ARTICLE
Orders issued by the Animal Welfare Board of the Punjab Government
Orders issued by the Animal Welfare Board of the Punjab Government

ਕੁੱਤਿਆਂ ਦੇ ਪਾਲਕਾਂ ਤੇ ਪਾਲਤੂ ਜਾਨਵਰਾਂ ਦੀਆਂ ਦੁਕਾਨਾਂ ਦੀ ਰਜਿਸਟ੍ਰੇਸ਼ਨ ਹੋਵੇਗੀ ਲਾਜ਼ਮੀ

ਚੰਡੀਗੜ੍ਹ: ਜਾਨਵਰਾਂ ਨਾਲ ਮਾਨਵੀ ਤੇ ਸੰਵੇਦਨਸ਼ੀਲ ਵਤੀਰੇ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਪੰਜਾਬ ਪਸ਼ੂ ਭਲਾਈ ਬੋਰਡ ਅਧੀਨ ਸਾਰੇ ਡੌਗ ਬਰੀਡਰਾਂ, ਪੈੱਟ ਸ਼ਾਪਸ ਅਤੇ ਪਸ਼ੂ ਭਲਾਈ ਸੰਸਥਾਵਾਂ ਦੀ ਲਾਜ਼ਮੀ ਰਜਿਸਟ੍ਰੇਸ਼ਨ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ।

ਇਹ ਫੈਸਲਾ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਹੋਈ ਪੰਜਾਬ ਪਸ਼ੂ ਭਲਾਈ ਬੋਰਡ ਦੀ ਮੀਟਿੰਗ ਵਿੱਚ ਲਿਆ ਗਿਆ। ਇਹ ਮੀਟਿੰਗ ਪਸ਼ੂਧਨ ਕੰਪਲੈਕਸ, ਸੈਕਟਰ-68, ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਹੋਈ।

ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਡੌਗ ਬਰੀਡਰਜ਼ ਅਤੇ ਪੈਟ ਸ਼ਾਪਸ ਨੂੰ ਜਾਨਵਰਾਂ 'ਤੇ ਅਤਿਆਚਾਰ ਰੋਕਣ ਲਈ (ਡੌਗ ਬਰੀਡਿੰਗ ਅਤੇ ਮਾਰਕੀਟਿੰਗ) ਨਿਯਮ 2016 ਤਹਿਤ ਰਜਿਸਟਰ ਕੀਤਾ ਜਾਵੇਗਾ। ਇਸ ਕਦਮ ਦਾ ਮੁੱਖ ਉਦੇਸ਼ ਜਾਨਵਰਾਂ ਨਾਲ ਹੋਣ ਵਾਲੇ ਗੈਰਸੰਵੇਦਨਸ਼ੀਲ ਤੇ ਅਣਮਨੁੱਖੀ ਵਤੀਰੇ ਨੂੰ ਰੋਕਣਾ ਅਤੇ ਸੂਬੇ ਵਿੱਚ ਜ਼ਿੰਮੇਵਾਰ ਬਰੀਡਿੰਗ ਅਭਿਆਸਾਂ ਨੂੰ ਉਤਸ਼ਾਹਿਤ ਕਰਨਾ ਹੈ।

ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਬੋਰਡ ਵੱਲੋਂ ਬਰੀਡਰਾਂ ਅਤੇ ਪੈੱਟ ਸ਼ਾਪਸ ਦੀਆਂ ਗਤੀਵਿਧੀਆਂ ਦੀ ਨਿਗਰਾਨੀ ਰੱਖੀ ਜਾਵੇਗੀ ਅਤੇ ਕੰਟਰੋਲ ਕੀਤਾ ਜਾਵੇਗਾ। ਇਹ ਯਕੀਨੀ ਬਣਾਇਆ ਜਾਵੇਗਾ ਕਿ ਉਹ ਜਾਨਵਰਾਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਵਾਲੇ ਸਾਰੇ ਮਾਪਦੰਡਾਂ ਦੀ ਪਾਲਣਾ ਕਰਦੇ ਹੋਣ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਜਾਨਵਰਾਂ ਨੂੰ ਅਣਮਨੁੱਖੀ ਵਤੀਰੇ ਦਾ ਸਾਹਮਣਾ ਨਾ ਕਰਨਾ ਪਵੇ, ਉਨ੍ਹਾਂ ਨੂੰ ਢੁਕਵੀਂ ਦੇਖਭਾਲ ਪ੍ਰਦਾਨ ਕੀਤੀ ਜਾਵੇ ਅਤੇ ਉਨ੍ਹਾਂ ਦੀ ਜ਼ਿਆਦਾ ਬਰੀਡਿੰਗ ਨਾ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਇਹ ਕੁੱਤਿਆਂ ਅਤੇ ਬਿੱਲੀਆਂ ਸਮੇਤ ਪਾਲਤੂ ਜਾਨਵਰਾਂ ਦੀ ਮਾਰਕੀਟਿੰਗ ਵਿੱਚ ਨੈਤਿਕ ਅਭਿਆਸਾਂ ਨੂੰ ਵੀ ਉਤਸ਼ਾਹਿਤ ਕਰੇਗਾ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਬੋਰਡ ਮੈਂਬਰਾਂ ਅਤੇ ਸਬੰਧਤ ਅਧਿਕਾਰੀਆਂ ਨੂੰ ਪੈੱਟ ਸ਼ਾਪਸ ਦੇ ਮਾਲਕਾਂ ਅਤੇ ਬਰੀਡਰਾਂ ਨੂੰ ਜਾਨਵਰਾਂ ਦੀ ਸੁਚੱਜੀ ਦੇਖਭਾਲ ਤੇ ਜਾਨਵਰਾਂ ਦੀ ਭਲਾਈ ਦੇ ਨਾਲ ਨਾਲ ਸਬੰਧਤ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਵੀ ਕਿਹਾ।

ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਪਸ਼ੂ ਪਾਲਣ ਰਾਹੁਲ ਭੰਡਾਰੀ, ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ ਤੋਂ ਇਲਾਵਾ ਸ੍ਰੀ ਅਮਿਤ ਚੌਹਾਨ, ਸ੍ਰੀਮਤੀ ਡਾ. ਸਰਬਜੀਤ ਕੌਰ, ਪ੍ਰੇਮ ਸਿੰਘ ਬਾਠ, ਸੁਰਿੰਦਰ ਸਿੰਘ ਸਿੱਧੂ, ਰਜਿੰਦਰ ਲੋਹਟੀਆ ਅਤੇ ਨਰਿੰਦਰ ਘਾਗੋਂ ਨੇ ਬੋਰਡ ਦੇ ਮੈਂਬਰਾਂ ਵਜੋਂ ਭਾਗ ਲਿਆ।

ਪਸ਼ੂ ਪਾਲਣ ਮੰਤਰੀ ਨੇ ਬੋਰਡ ਦੇ ਮੈਂਬਰਾਂ ਨੂੰ ਜਾਨਵਰਾਂ ਦੇ ਅਧਿਕਾਰਾਂ ਅਤੇ ਜਾਨਵਰਾਂ ਪ੍ਰਤੀ ਗੈਰਸੰਵੇਦਨਸ਼ੀਲ ਤੇ ਕਰੂਰ ਵਤੀਰੇ ਨੂੰ ਰੋਕਣ ਸਬੰਧੀ ਨਿਯਮਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਕੂਲਾਂ ਅਤੇ ਕਾਲਜਾਂ ਵਿੱਚ ਭਾਸ਼ਣਾਂ ਸਮੇਤ ਵੱਖ-ਵੱਖ ਪਹਿਲਕਦਮੀਆਂ ਕਰਵਾਉਣ ਲਈ ਵੀ ਕਿਹਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement