ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਮਨਾਇਆ
Published : Feb 21, 2025, 7:26 pm IST
Updated : Feb 21, 2025, 7:26 pm IST
SHARE ARTICLE
Punjab State Information Commission celebrates International Mother Language Day
Punjab State Information Commission celebrates International Mother Language Day

ਮੁੱਖ ਰਾਜ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਨੇ ਪੰਜਾਬੀ ਭਾਸ਼ਾ ਨੂੰ ਸਮਰਪਿਤ ਦਸਤਾਵੇਜ਼ੀ ਫਿਲਮ, ਚਿੱਤਰਕਾਰੀ ਬਰੋਸ਼ਰ ਕੀਤਾ ਜਾਰੀ

ਚੰਡੀਗੜ੍ਹ: ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ -2025 ਮਨਾਉਣ ਲਈ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ। ਇਸ ਮੌਕੇ ਮੁੱਖ ਰਾਜ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਨੇ ਪੰਜਾਬੀ ਭਾਸ਼ਾ ਦੀ ਮਹੱਤਤਾ ਨੂੰ ਸਮਰਪਿਤ ਇੱਕ ਦਸਤਾਵੇਜ਼ੀ ਫਿਲਮ ਅਤੇ ਇੱਕ ਤਸਵੀਰੀ ਕਿਤਾਬਚਾ ਜਾਰੀ ਕੀਤਾ। ਚਿੱਤਰਕਾਰੀ ਦਾ ਕੰਮ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਦੁਆਰਾ ਬਹੁਤ ਗਹੁ ਤੇ ਜਿੰਮੇਵਾਰੀ ਨਾਲ ਕੀਤਾ ਗਿਆ ਸੀ।

ਸਮਾਗਮ ਨੂੰ ਸੰਬੋਧਨ ਕਰਦੇ ਹੋਏ, ਇੰਦਰਪਾਲ ਸਿੰਘ ਨੇ ਭਾਸ਼ਾਈ ਵਿਭਿੰਨਤਾ ਅਤੇ ਮੂਲ ਭਾਸ਼ਾਵਾਂ ਦੀ ਸੰਭਾਲ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਮਾਂ-ਬੋਲੀ ਸਿਰਫ਼ ਸੰਚਾਰ ਦਾ ਮਾਧਿਅਮ ਹੀ ਨਹੀਂ  ਸਗੋਂ ਸਾਡੀ ਸ਼ਾਨਾਮੱਤੀ ਵਿਰਾਸਤ ਅਤੇ ਪਛਾਣ ਦਾ ਸਾਰ ਹੈ।

ਉਨ੍ਹਾਂ ਕਿਹਾ, ‘‘ਆਪਣੀਆਂ ਮੂਲ ਭਾਸ਼ਾਵਾਂ ਨੂੰ ਸੰਭਾਲਣਾ ਅਤੇ ਉਤਸ਼ਾਹਿਤ ਕਰਨਾ ਸਾਡੀ ਇੱਕ ਸਮੂਹਿਕ ਜ਼ਿੰਮੇਵਾਰੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਆਉਣ ਵਾਲੀਆਂ ਨਸਲਾਂ ਆਪਣੀਆਂ ਸੱਭਿਆਚਾਰਕ ਜੜ੍ਹਾਂ ਨਾਲ ਡੂੰਘਾਈ ਨਾਲ ਜੁੜੀਆਂ ਰਹਿਣ।’’ ਪੰਜਾਬੀ ਭਾਸ਼ਾ ਦੀ ਵਿਰਾਸਤ ਨੂੰ ਉਜਾਗਰ ਕਰਦੇ ਹੋਏ ਸ਼੍ਰੀ ਇੰਦਰਪਾਲ ਸਿੰਘ ਨੇ ਕਿਹਾ ਕਿ ਇਹ ਮਹਾਨ ਗੁਰੂਆਂ ਅਤੇ ਪੁਰਖਿਆਂ ਵੱਲੋਂ ਦਿੱਤੀ ਵਿਰਾਸਤ ਅਤੇ ਪੰਜਾਬ ਦੀ ਸੱਭਿਆਚਾਰਕ ਪਛਾਣ ਹੈ। ਉਨ੍ਹਾਂ ਸਾਰਿਆਂ ਨੂੰ ਆਪਣੀ ਮਾਂ-ਬੋਲੀ ’ਤੇ ਮਾਣ ਕਰਨ ਅਤੇ ਇਸਦੇ ਵਿਕਾਸ ਅਤੇ ਮਾਨਤਾ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ।

ਰਾਜ ਸੂਚਨਾ ਕਮਿਸ਼ਨਰ ਡਾ. ਭੁਪਿੰਦਰ ਸਿੰਘ ਬਾਠ, ਵਰਿੰਦਰਜੀਤ ਸਿੰਘ ਬਿਲਿੰਗ, ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਨੇ ਵੀ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਮਾਂ ਬੋਲੀ ਸੱਭਿਆਚਾਰ ਦੀ ਰੂਹ ਵਜੋਂ ਕੰਮ ਕਰਦੀ ਹੈ,  ਲੋਕਾਂ ਨੂੰ ਉਨ੍ਹਾਂ ਦੀਆਂ ਜੜ੍ਹਾਂ ਨਾਲ ਜੋੜਦੀ ਹੈ ਅਤੇ ਨਸਲ-ਦਰ-ਨਸਲ   ਬੁੱਧੀ, ਰਹੁ-ਰੀਤਾਂ ਅਤੇ ਇਤਿਹਾਸ ਨੂੰ ਸੁਰੱਖਿਅਤ ਰੱਖਦੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement