Raikot News : ਰਾਏਕੋਟ ਦੇ ਐਮਐਲਏ ਠੇਕੇਦਾਰ ਹਾਕਮ ਸਿੰਘ ਨੂੰ ਸਦਮਾ, ਪਤਨੀ ਜਸਪਾਲ ਕੌਰ ਦਾ ਹੋਇਆ ਦਿਹਾਂਤ 

By : BALJINDERK

Published : Feb 21, 2025, 4:49 pm IST
Updated : Feb 21, 2025, 4:49 pm IST
SHARE ARTICLE
ਮ੍ਰਿਤਕ ਜਸਪਾਲ ਕੌਰ ਦੀ ਫਾਈਲ ਫੋਟੋ
ਮ੍ਰਿਤਕ ਜਸਪਾਲ ਕੌਰ ਦੀ ਫਾਈਲ ਫੋਟੋ

Raikot News : 23 ਫਰਵਰੀ ਨੂੰ ਕੀਤਾ ਜਾਵੇਗਾ ਅੰਤਿਮ ਸਸਕਾਰ 

Raikot News in Punjabi : ਵਿਧਾਨ ਸਭਾ ਹਲਕਾ ਰਾਏਕੋਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਿਆ, ਜਦੋਂ ਉਨ੍ਹਾਂ ਦੀ ਧਰਮ ਪਤਨੀ ਜਸਪਾਲ ਕੌਰ (59) ਦਾ ਬਿਮਾਰੀ ਕਾਰਨ ਦਿਹਾਂਤ ਹੋ ਗਿਆ। ਜਸਪਾਲ ਕੌਰ ਇੱਕ ਗੰਭੀਰ ਬਿਮਾਰੀ ਤੋਂ ਪੀੜਤ ਸੀ ਅਤੇ ਉਹ ਪਿਛਲੇ 15 ਦਿਨਾਂ ਤੋਂ ਦਿੱਲੀ ਦੇ ਮੇਦਾਂਤਾ ਹਸਪਤਾਲ ’ਚ ਜੇਰੇ ਇਲਾਜ ਸਨ,ਜਿੱਥੇ ਉਨ੍ਹਾਂ  ਸ਼ੁੱਕਰਵਾਰ ਤੜਕੇ 1.30 ਵਜੇ ਆਖਰੀ ਸਾਹ ਲਿਆ। ਉਨ੍ਹਾਂ ਦੀ ਨੂੰਹ ਪਰਮਜੀਤ ਕੌਰ ਦੇ ਅਮਰੀਕਾ ਤੋਂ ਆਉਣ ਤੋਂ ਬਾਅਦ 23 ਫ਼ਰਵਰੀ, ਦਿਨ ਐਤਵਾਰ ਨੂੰ ਸ਼ਿਵਪੁਰੀ ਮੰਦਰ ਤਲਾਬ ਵਾਲਾ ਸ਼ਮਸ਼ਾਨਘਾਟ  ਰਾਏਕੋਟ ਵਿਖੇ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਮਰਹੂਮ ਜਸਪਾਲ ਕੌਰ ਅਤੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਦੇ ਦੋ ਪੁੱਤਰ ਅਤੇ ਦੋ ਧੀਆਂ ਹਨ। ਜਸਪਾਲ ਕੌਰ ਦੀ ਮੌਤ ਦੀ ਖ਼ਬਰ ਨਾਲ ਹਲਕਾ ਰਾਏਕੋਟ ’ਚ ਸੋਗ ਦੀ ਲਹਿਰ ਦੌੜ ਗਈ ਹੈ। ਜਸਪਾਲ ਕੌਰ ਇੱਕ ਨਿੱਘੇ ਸੁਭਾਅ ਦੇ ਮਾਲਕ ਸਨ ਅਤੇ ਉਹ ਆਪਣੇ ਵਿਧਾਇਕ ਪਤੀ ਨੂੰ ਮਿਲਣ ਲਈ ਆਉਣ ਵਾਲੇ ਲੋਕਾਂ ਦਾ ਮੁਸਕਰਾ ਕੇ ਖਿੜ੍ਹੇ ਮੱਥੇ ਸਵਾਗਤ ਕਰਦੇ ਹਨ ਅਤੇ ਹਰ ਕਿਸੇ ਨੂੰ ਪੂਰਾ ਮਾਣ ਸਨਮਾਨ ਦਿੰਦੇ ਸਨ।

ਇਸ ਮੌਕੇ ਪੀਏ ਕਮਲ ਸੁਖਾਣਾ ਤੇ ਬਿੰਦਰਜੀਤ ਸਿੰਘ ਗਿੱਲ ਪ੍ਰਧਾਨ ਟਰੱਕ ਯੂਨੀਅਨ ਰਾਏਕੋਟ ਤੇ ਆਪ ਆਗੂਆਂ ਸਮੇਤ ਹੋਰਨਾਂ ਸਿਆਸੀ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਪਰਿਵਾਰ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।

(For more news apart from  Raikot MLA contractor Hakam Singh was shocked, his wife Jaspal Kaur passed away News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM
Advertisement